ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ

With my ears, I listen to the Lord, Har, Har; I sing the Praises of my Lord and Master.

(ਹੇ ਪ੍ਰਭੂ! ਮੇਹਰ ਕਰ) ਮੈਂ ਆਪਣੇ ਕੰਨਾਂ ਨਾਲ ਸਦਾ (ਤੈਂ) ਹਰੀ ਦਾ ਨਾਮ ਸੁਣਦਾ ਰਹਾਂ, (ਤੈਂ) ਠਾਕੁਰ ਦੀ ਸਿਫ਼ਤਿ-ਸਾਲਾਹ ਗਾਂਦਾ ਰਹਾਂ। ਸ੍ਰਵਨੀ = ਕੰਨਾਂ ਨਾਲ। ਸੁਨਉ = ਸੁਨਉਂ, ਮੈਂ ਸੁਣਾਂ। ਜਸੁ = ਸਿਫ਼ਤਿ-ਸਾਲਾਹ। ਗਾਵਉ = ਗਾਵਉਂ, ਮੈਂ ਗਾਵਾਂ।

ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥

I place my hands and my head upon the feet of the Saints, and meditate on the Lord's Name. ||1||

ਸੰਤਾਂ ਦੇ ਚਰਨਾਂ ਉਤੇ ਮੈਂ ਆਪਣੇ ਦੋਵੇਂ ਹੱਥ ਤੇ ਆਪਣਾ ਸਿਰ ਰੱਖ ਕੇ (ਤੈਂ) ਹਰੀ ਦਾ ਨਾਮ ਸਿਮਰਦਾ ਰਹਾਂ ॥੧॥ ਕਰ = ਹੱਥ {ਬਹੁ-ਵਚਨ}। ਸੀਸੁ = ਸਿਰ। ਧਰਿ = ਧਰ ਕੇ ॥੧॥

ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ

Be kind to me, O Merciful God, and bless me with this wealth and success.

(ਮੈਂ ਤੇਰੇ ਦਰ ਤੋਂ) ਇਹ (ਸੰਤ ਜਨਾਂ ਦੀ ਚਰਨ ਧੂੜ ਦੀ ਦਾਤਿ) ਹਾਸਲ ਕਰ ਲਵਾਂ, (ਇਹੀ ਮੇਰੇ ਵਾਸਤੇ ਦੁਨੀਆ ਦੇ) ਨੌ ਖ਼ਜ਼ਾਨੇ (ਹੈ, ਇਹੀ ਮੇਰੇ ਵਾਸਤੇ ਅਠਾਰਾਂ) ਸਿੱਧੀਆਂ (ਹੈ)। ਕਰਿ = {ਕ੍ਰਿਆ}। ਪ੍ਰਭ = ਹੇ ਪ੍ਰਭੂ! ਨਿਧਿ = ਨੌ ਖ਼ਜ਼ਾਨੇ। ਸਿਧਿ = ਅਠਾਰਾਂ ਸਿੱਧੀਆਂ। ਪਾਵਉ = ਪਾਵਉਂ।

ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ

Obtaining the dust of the feet of the Saints, I apply it to my forehead. ||1||Pause||

ਹੇ ਦਇਆ ਦੇ ਸੋਮੇ ਪ੍ਰਭੂ! ਮੇਹਰ ਕਰ, ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਲੈ ਕੇ ਆਪਣੇ ਮੱਥੇ ਉਥੇ (ਸਦਾ) ਲਾਂਦਾ ਰਹਾਂ ॥੧॥ ਰਹਾਉ ॥ ਰੇਣੁਕਾ = ਚਰਨ-ਧੂੜ। ਮਾਥੈ = ਮੱਥੇ ਉਤੇ। ਲੈ = ਲੈ ਕੇ। ਲਾਵਉ = ਲਾਵਉਂ ॥੧॥ ਰਹਾਉ ॥

ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ

I am the lowest of the low, absolutely the lowest; I offer my humble prayer.

(ਹੇ ਪ੍ਰਭੂ! ਮੇਹਰ ਕਰ) ਮੈਂ ਨੀਵੇਂ ਤੋਂ ਨੀਵਾਂ ਹੋ ਕੇ ਬਹੁਤ ਨੀਵਾਂ ਹੋ ਕੇ (ਸੰਤਾਂ ਅੱਗੇ) ਬੇਨਤੀ ਕਰ ਕੇ ਉਹਨਾਂ ਨੂੰ ਬੁਲਾਂਦਾ ਰਹਾਂ, ਤੇ = ਤੋਂ। ਨੀਚ ਤੇ ਨੀਚੁ = ਨੀਵੇਂ ਤੋਂ ਨੀਵਾਂ। ਹੋਇ = ਹੋ ਕੇ। ਕਰਿ = ਕਰ ਕੇ। ਬਿਨਉ = ਬੇਨਤੀ।

ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥

I wash their feet, and renounce my self-conceit; I merge in the Saints' Congregation. ||2||

ਮੈਂ ਆਪਾ-ਭਾਵ ਛੱਡ ਕੇ ਸੰਤਾਂ ਦੇ ਪੈਰ ਘੁੱਟਿਆ ਕਰਾਂ ਅਤੇ ਸੰਤਾਂ ਦੀ ਸੰਗਤਿ ਵਿਚ ਟਿਕਿਆ ਰਹਾਂ ॥੨॥ ਪਾਵ = {ਲਫ਼ਜ਼ 'ਪਾਉ' ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਾ = ਮਲੋਵਾਂ, ਮੈਂ ਮਲਾਂ, ਮੈਂ ਘੁੱਟਾਂ। ਆਪੁ = ਆਪਾ-ਭਾਵ। ਤਿਆਗਿ = ਤਿਆਗ ਕੇ। ਸੰਗਿ = ਸੰਗਤਿ ਵਿਚ। ਸਮਾਵਉ = ਸਮਾਵਉਂ ॥੨॥

ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਧਾਵਉ

With each and every breath, I never forget the Lord; I never go to another.

(ਹੇ ਪ੍ਰਭੂ! ਮੇਹਰ ਕਰ) ਮੈਨੂੰ ਮੇਰੇ ਹਰੇਕ ਸਾਹ ਦੇ ਨਾਲ ਕਦੇ ਤੇਰਾ ਨਾਮ ਨਾਹ ਭੁੱਲੇ (ਗੁਰੂ ਦਾ ਦਰ ਛੱਡ ਕੇ) ਮੈਂ ਹੋਰ ਕਿਸੇ ਪਾਸੇ ਨਾਹ ਭਟਕਦਾ ਫਿਰਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਅਨ = {अन्य} ਹੋਰ। ਅਨ ਕਤਹਿ = ਕਿਸੇ ਭੀ ਹੋਰ ਥਾਂ। ਧਾਵਉ = ਧਾਵਉਂ, ਮੈਂ ਦੌੜਾਂ, ਮੈਂ ਭਟਕਾਂ।

ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥

Obtaining the Fruitful Vision of the Guru's Darshan, I discard my pride and attachment. ||3||

(ਹੇ ਪ੍ਰਭੂ! ਜੇ ਤੇਰੀ ਮਿਹਰ ਹੋਵੇ ਤਾਂ) ਮੈਨੂੰ ਉਹ ਗੁਰੂ ਮਿਲ ਪਏ, ਜਿਸ ਦਾ ਦਰਸਨ ਜੀਵਨ ਨੂੰ ਕਾਮਯਾਬ ਕਰ ਦੇਂਦਾ ਹੈ, (ਗੁਰੂ ਦੇ ਦਰ ਤੇ ਟਿਕ ਕੇ) ਮੈਂ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਾਂ, ਮੋਹ ਮਿਟਾਵਾਂ ॥੩॥ ਸਫਲ = ਕਾਮਯਾਬ। ਸਫਲ ਦਰਸਨ = ਜਿਸ ਦਾ ਦਰਸਨ ਜੀਵਨ ਨੂੰ ਕਾਮਯਾਬ ਬਣਾਂਦਾ ਹੈ। ਭੇਟੀਐ = ਮਿਲ ਪਏ। ਮਿਟਾਵਉ = ਮਿਟਾਵਉਂ ॥੩॥

ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ

I am embellished with truth, contentment, compassion and Dharmic faith.

(ਹੇ ਪ੍ਰਭੂ! ਮੇਹਰ ਕਰ) ਮੈਂ ਸਤ ਨੂੰ, ਸੰਤੋਖ ਨੂੰ, ਦਇਆ ਨੂੰ, ਧਰਮ ਨੂੰ, (ਆਪਣੇ ਆਤਮਕ ਜੀਵਨ ਦੀ) ਸਜਾਵਟ ਬਣਾਈ ਰੱਖਾਂ। ਬਨਾਵਉ = ਬਨਾਉਂ, ਮੈਂ ਬਣਾ ਲਵਾਂ।

ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥

My spiritual marriage is fruitful, O Nanak; I am pleasing to my God. ||4||15||45||

ਹੇ ਨਾਨਕ (ਆਖ-ਜਿਵੇਂ) ਸੋਹਾਗਣ ਇਸਤ੍ਰੀ (ਆਪਣੇ ਪਤੀ ਨੂੰ ਪਿਆਰੀ ਲੱਗਦੀ ਹੈ, ਤਿਵੇਂ, ਜੇ ਉਸ ਦੀ ਮੇਹਰ ਹੋਵੇ, ਤਾਂ) ਕਾਮਯਾਬ ਜੀਵਨ ਵਾਲਾ ਬਣ ਕੇ ਆਪਣੇ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੧੫॥੪੫॥ ਪ੍ਰਭ ਭਾਵਉ = ਪ੍ਰਭ ਭਾਵਉਂ, ਮੈਂ ਪ੍ਰਭੂ ਨੂੰ ਚੰਗਾ ਲੱਗਾਂ ॥੪॥੧੫॥੪੫॥