ਸਲੋਕੁ ॥
Salok:
ਸਲੋਕੁ
ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥
The soul is conquered, through the Guru's Teachings, singing the Glories of God.
ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਤੇ ਤੁਰ ਕੇ ਆਪਣੇ ਆਪ ਨੂੰ (ਆਪਣੇ ਮਨ ਨੂੰ) ਵੱਸ ਵਿਚ ਕੀਤਾ ਅਤੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ, ਆਤਮੁ = ਆਪਣੇ ਆਪ ਨੂੰ। ਗੁਰਮਤੀ = ਗੁਰੂ ਦੀ ਸਿੱਖਿਆ ਨਾਲ।
ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥
By the Grace of the Saints, fear is dispelled, O Nanak, and anxiety is ended. ||15||
ਗੁਰੂ ਦੀ ਕਿਰਪਾ ਨਾਲ ਉਸ ਦੇ ਸਾਰੇ ਡਰ ਦੂਰ ਹੋ ਗਏ ਅਤੇ ਹੇ ਨਾਨਕ! ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਨਾਸ ਹੋ ਗਿਆ ॥੧੫॥ ਸੰਤ ਪ੍ਰਸਾਦੀ = ਸੰਤ ਪ੍ਰਸਾਦਿ, ਗੁਰੂ ਦੀ ਕਿਰਪਾ ਨਾਲ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਚਿੰਦ = ਚਿੰਤਾ, ਫ਼ਿਕਰ ॥੧੫॥