ਸਲੋਕੁ ॥
Salok:
ਸਲੋਕ।
ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥
He may be very handsome, born into a highly respected family, very wise, a famous spiritual teacher, prosperous and wealthy;
ਜੇ ਕੋਈ ਬੜੇ ਸੁੰਦਰ, ਚੰਗੀ ਕੁਲ ਵਾਲੇ, ਸਿਆਣੇ, ਗਿਆਨਵਾਨ ਤੇ ਧਨਵਾਨ ਬੰਦੇ ਭੀ ਹੋਣ, ਮੁਖਿ = ਮੁਖੀ, ਮੰਨੇ-ਪਰਮੰਨੇ।
ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥
but even so, he is looked upon as a corpse, O Nanak, if he does not love the Lord God. ||1||
ਪਰ ਹੇ ਨਾਨਕ! ਜਿਨ੍ਹਾਂ ਦੇ ਅੰਦਰ ਭਗਵਾਨ ਦੀ ਪ੍ਰੀਤਿ ਨਹੀਂ ਹੈ, ਉਹ ਮੁਰਦੇ ਹੀ ਆਖੇ ਜਾਂਦੇ ਹਨ (ਭਾਵ, ਵਿਕਾਰਾਂ ਵਿਚ ਮਰੀ ਹੋਈ ਆਤਮਾ ਵਾਲੇ) ॥੧॥ ਮਿਰਤਕ = ਮੁਰਦੇ ॥੧॥