ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ

Childhood, youth and old age - know these as the three stages of life.

ਬਾਲ-ਅਵਸਥਾ, ਜੁਆਨੀ ਦੀ ਅਵਸਥਾ, ਅਤੇ ਫਿਰ ਬੁਢੇਪੇ ਦੀ ਅਵਸਥਾ-(ਉਮਰ ਦੀਆਂ ਇਹ) ਤਿੰਨ ਅਵਸਥਾ ਸਮਝ ਲੈ (ਜੋ ਮਨੁੱਖ ਤੇ ਆਉਂਦੀਆਂ ਹਨ)। ਅਰੁ = ਅਤੇ। ਬਿਰਧਿ = ਬੁਢੇਪਾ। ਫੁਨਿ = (पुनः) ਫਿਰ। ਤੀਨਿ = ਤਿੰਨ। ਜਾਨਿ = ਜਾਣ, ਸਮਝ ਲੈ।

ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥

Says Nanak, without meditating on the Lord, everything is useless; you must appreciate this. ||35||

ਨਾਨਕ ਆਖਦਾ ਹੈ ਕਿ (ਪਰ ਇਹ) ਚੇਤੇ ਰੱਖ (ਕਿ) ਪਰਮਾਤਮਾ ਦੇ ਭਜਨ ਤੋਂ ਬਿਨਾ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ॥੩੫॥ ਮਾਨ = ਮੰਨ ॥੩੫॥