ਪਉੜੀ ॥
Pauree:
ਪਉੜੀ।
ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥
One who has You as his Saving Grace - who can kill him?
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ,
ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥
One who has You as his Saving Grace conquers the three worlds.
ਕਿਉਂਕਿ ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ। ਤਿਨੈ = ਉਸੇ ਨੇ। ਭੈਣੁ = ਭਵਨ, ਜਗਤ।
ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥
One who has You on his side - his face is radiant and bright.
(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਅੰਗੁ = ਪੱਖ, ਆਸਰਾ। ਤਿਸੁ ਮੁਖੁ = ਉਸ ਦਾ ਮੂੰਹ।
ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥
One who has You on his side, is the purest of the Pure.
ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ।
ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥
One who is blessed with Your Grace is not called to give his account.
(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਲੇਖਾ = ਜ਼ਿੰਦਗੀ ਵਿਚ ਕੀਤੇ ਕਰਮਾਂ ਦਾ ਹਿਸਾਬ।
ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥
One with whom You are pleased, obtains the nine treasures.
ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ। ਤਿਨਿ = ਉਸ ਨੇ। ਭੁੰਚੀਐ = ਵਰਤਿਆ ਹੈ, ਮਾਣਿਆ ਹੈ, ਭੋਗਿਆ ਹੈ।
ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥
One who has You on his side, God - unto whom is he subservient?
ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ, ਮੁਹਛੰਦਗੀ = ਮੁਥਾਜੀ।
ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
One who is blessed with Your Kind Mercy is dedicated to Your worship. ||8||
(ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ॥੮॥ ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ} ॥੮॥