ਸਲੋਕ ਮਃ ੩ ॥
Salok, Third Mehl:
ਸਲੋਕ, ਤੀਜੀ ਪਾਤਸ਼ਾਹੀ।
ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
Those who do not serve the True Guru, and who do not contemplate the Word of the Shabad
(ਮਨੁੱਖਾ ਜਨਮ ਲੱਭ ਕੇ) ਜਿਨ੍ਹਾਂ ਜੀਵਾਂ ਨੇ ਸਤਿਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ ਤੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹਰੀ ਨਾਮ ਦੀ) ਵਿਚਾਰ ਨਹੀਂ ਕੀਤੀ, ਸਬਦਿ = ਸ਼ਬਦ ਦੀ ਰਾਹੀਂ।
ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥
-spiritual wisdom does not enter into their hearts; they are like dead bodies in the world.
(ਤੇ ਇਸ ਤਰ੍ਹਾਂ) ਹਿਰਦੇ ਵਿਚ ਸੱਚਾ ਚਾਨਣ ਨਹੀਂ ਹੋਇਆ, ਉਹ ਜੀਵ ਸੰਸਾਰ ਵਿਚ (ਜੀਊਂਦਾ ਦਿੱਸਦਾ ਭੀ) ਮੋਇਆ ਹੋਇਆ ਹੈ। ਗਿਆਨੁ = ਉੱਚੀ ਸਮਝ, ਚਾਨਣ, ਆਤਮਕ ਜੀਵਨ ਦੀ ਸੂਝ। ਮਿਰਤਕੁ = ਮੋਇਆ ਹੋਇਆ।
ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥
They go through the cycle of 8.4 million reincarnations, and they are ruined through death and rebirth.
(ਚੌਰਾਸੀ ਲੱਖ ਜੂਨਾਂ) ਵਿਚ ਉਸ ਨੂੰ ਚੱਕਰ ਕੱਟਣਾ ਪੈਂਦਾ ਹੈ, ਮੁੜ ਮੁੜ ਜੰਮਦਾ ਮਰਦਾ ਤੇ ਖ਼ੁਆਰ ਹੁੰਦਾ ਹੈ। ਫੇਰੁ = ਫੇਰਾ, ਚੱਕਰ।
ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥
He alone serves the True Guru, whom the Lord Himself inspires to do so.
ਜਿਸ ਜੀਵ ਪਾਸੋਂ ਪ੍ਰਭੂ ਆਪ ਕਰਾਏ, ਉਹੀ ਸਤਿਗੁਰੂ ਦੀ ਦੱਸੀ ਕਾਰ ਕਰ ਸਕਦਾ ਹੈ। ਸਤਿਗੁਰ ਕੀ ਸੇਵਾ = ਗੁਰੂ ਦੀ ਦੱਸੀ ਕਾਰ।
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥
The Treasure of the Naam is within the True Guru; by His Grace, it is obtained.
ਸਤਿਗੁਰੂ ਦੇ ਪਾਸ 'ਨਾਮ' ਖ਼ਜ਼ਾਨਾ ਹੈ, ਜੋ ਪ੍ਰਭੂ ਦੀ ਮੇਹਰ ਨਾਲ ਪ੍ਰਾਪਤ ਹੁੰਦਾ ਹੈ। ਨਿਧਾਨੁ = ਖ਼ਜ਼ਾਨਾ। ਕਰਮਿ = ਮਿਹਰ ਨਾਲ। ਕਰਮ = ਮਿਹਰ।
ਸਚਿ ਰਤੇ ਗੁਰਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥
Those who are truly attuned to the Word of the Guru's Shabad-their love is forever True.
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੁਆਰਾ ਸੱਚੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦੀ ਬਿਰਤੀ ਸਦਾ ਇਕ ਤਾਰ ਰਹਿੰਦੀ ਹੈ।
ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥
O Nanak, those who are united with Him shall not be separated again. They merge imperceptibly into God. ||1||
ਹੇ ਨਾਨਕ! ਜਿਸ ਨੂੰ (ਇਕ ਵਾਰੀ) ਮੇਲ ਲੈਂਦਾ ਹੈ, ਉਹ (ਕਦੇ) ਵਿਛੁੜਦਾ ਨਹੀਂ, ਉਹ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ॥੧॥