ਸਾਰਗ ਮਹਲਾ

Saarang, Fifth Mehl:

ਸਾਰੰਗ ਪੰਜਵੀਂ ਪਾਤਿਸ਼ਾਹੀ।

ਚਿਤਵਉ ਵਾ ਅਉਸਰ ਮਨ ਮਾਹਿ

In my mind, I think about that moment,

ਮੈਂ ਤਾਂ ਆਪਣੇ ਮਨ ਵਿਚ ਉਸ ਮੌਕੇ ਨੂੰ ਉਡੀਕਦਾ ਰਹਿੰਦਾ ਹਾਂ, ਚਿਤਵਉ = ਚਿਤਵਉਂ, ਮੈਂ ਚਿਤਾਰਦਾ ਰਹਿੰਦਾ ਹਾਂ। ਵਾ ਅਉਸਰ = ਉਹ ਸਮਾ, ਉਹ ਮੌਕਾ।

ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ

when I join the Gathering of the Friendly Saints, constantly singing the Glorious Praises of the Lord of the Universe. ||1||Pause||

ਜਦੋਂ ਮੈਂ ਸੰਤਾਂ ਸੱਜਣਾਂ ਨੂੰ ਮਿਲਾਂ ਜਿਹੜੇ ਨਿੱਤ ਇਕੱਠੇ ਹੋ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ॥੧॥ ਰਹਾਉ ॥ ਮਿਲਉ = ਮਿਲਉਂ, ਮੈਂ ਮਿਲਾਂ। ਨਿਤ = ਸਦਾ। ਗਾਹਿ = ਗਾਂਦੇ ਹਨ ॥੧॥ ਰਹਾਉ ॥

ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ

Without vibrating and meditating on the Lord, whatever deeds you do will be useless.

ਪਰਮਾਤਮਾ ਦੇ ਭਜਨ ਤੋਂ ਬਿਨਾ ਹੋਰ ਜਿਤਨੇ ਭੀ ਕੰਮ ਕੀਤੇ ਜਾਂਦੇ ਹਨ, ਉਹ ਸਾਰੇ (ਜਿੰਦ ਦੇ ਭਾ ਦੇ) ਵਿਅਰਥ ਚਲੇ ਜਾਂਦੇ ਹਨ। ਜੇਤੇ = ਜਿਤਨੇ ਹੀ। ਕਰੀਅਹਿ = ਕੀਤੇ ਜਾਂਦੇ ਹਨ। ਤੇਤੇ = ਉਹ ਸਾਰੇ। ਬਿਰਥੇ = ਵਿਅਰਥ, ਨਿਸਫਲ। ਜਾਹਿ = ਜਾਂਦੇ ਹਨ।

ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥

The Perfect Embodiment of Supreme Bliss is so sweet to my mind. Without Him, there is no other at all. ||1||

ਸਰਬ-ਵਿਆਪਕ ਅਤੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਦਾ ਨਾਮ ਮਨ ਵਿਚ ਮਿੱਠਾ ਲੱਗਣਾ-ਇਹੀ ਹੈ ਅਸਲ ਲਾਹੇਵੰਦਾ ਕੰਮ, (ਕਿਉਂਕਿ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ ਹੈ ॥੧॥ ਮਨਿ = ਮਨ ਵਿਚ। ਮੀਠੋ = ਮਿੱਠਾ ॥੧॥

ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਕਛੂਐ ਲਾਹਿ

Chanting, deep meditation, austere self-discipline, good deeds and other techniques to being peace - they are not equal to even a tiny bit of the Lord's Name.

ਜਪ ਤਪ ਸੰਜਮ ਆਦਿਕ ਹਠ-ਕਰਮ ਅਤੇ ਸੁਖ ਦੀ ਭਾਲ ਦੇ ਹੋਰ ਸਾਧਨ-ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ਤੇ ਸੰਤ ਜਨ ਇਹਨਾਂ ਨੂੰ ਕੁਝ ਭੀ ਨਹੀਂ ਸਮਝਦੇ (ਤੁੱਛ ਸਮਝਦੇ ਹਨ)। ਸੰਜਮੁ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦੇ ਸਾਧਨ। ਸੁਖ ਸਾਧਨ = ਸੁਖ ਪ੍ਰਾਪਤ ਕਰਨ ਦੇ ਸਾਧਨ। ਕਛੂਐ = ਕੁਝ ਭੀ। ਤੁਲਿ = (ਗੁਣ ਗਾਵਣ ਦੇ) ਬਰਾਬਰ। ਲਾਹਿ = ਲੈਂਦੇ, ਲਹਹਿ, ਸਮਝਦੇ।

ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥

Nanak's mind is pierced through by the Lotus Feet of the Lord; it is absorbed in His Lotus Feet. ||2||72||95||

ਹੇ ਨਾਨਕ! ਸੰਤ ਜਨਾਂ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਵਿੱਝਿਆ ਰਹਿੰਦਾ ਹੈ, ਸੰਤ ਜਨ ਪਰਮਾਤਮਾ ਦੇ ਚਰਨਾਂ ਵਿਚ ਹੀ ਲੀਨ ਰਹਿੰਦੇ ਹਨ ॥੨॥੭੨॥੯੫॥ ਬੇਧਿਓ = ਵਿੱਝ ਗਿਆ। ਸੰਗਿ = ਨਾਲ। ਸਮਾਹਿ = ਲੀਨ ਰਹਿੰਦੇ ਹਨ ॥੨॥੭੨॥੯੫॥