ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਗੁਰ ਮਿਲਿ ਪ੍ਰਭੂ ਚਿਤਾਰਿਆ ॥
Meeting with the Guru, I contemplate God.
ਹੇ ਸੰਤ ਜਨੋ! (ਜਿਸ ਮਨੁੱਖ ਨੇ) ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਗੁਰ ਮਿਲਿ = ਗੁਰੂ ਨੂੰ ਮਿਲ ਕੇ।
ਕਾਰਜ ਸਭਿ ਸਵਾਰਿਆ ॥
All of my affairs have been resolved.
ਉਸ ਨੇ ਆਪਣੇ ਸਾਰੇ ਕੰਮ ਸਵਾਰ ਲਏ। ਸਭਿ = ਸਾਰੇ।
ਮੰਦਾ ਕੋ ਨ ਅਲਾਏ ॥
No one speaks ill of me.
ਉਹ ਮਨੁੱਖ (ਕਿਸੇ ਨੂੰ) ਕੋਈ ਭੈੜੇ ਬੋਲ ਨਹੀਂ ਬੋਲਦਾ, ਮੰਦਾ ਕੋ = ਕੋਈ ਭੈੜਾ ਬੋਲ। ਅਲਾਏ = ਬੋਲਦਾ।
ਸਭ ਜੈ ਜੈ ਕਾਰੁ ਸੁਣਾਏ ॥੧॥
Everyone congratulates me on my victory. ||1||
ਉਹ ਸਾਰੀ ਲੁਕਾਈ ਨੂੰ ਪ੍ਰਭੂ ਦੀ ਸਿਫ਼ਤ-ਸਾਲਾਹ ਹੀ ਸੁਣਾਂਦਾ ਰਹਿੰਦਾ ਹੈ ॥੧॥ ਸਭ = ਸਾਰੀ (ਲੁਕਾਈ) ਨੂੰ। ਜੈ ਜੈ ਕਾਰੁ = ਪਰਮਾਤਮਾ ਦੀ ਸਿਫ਼ਤ-ਸਾਲਾਹ। ਸੁਣਾਏ = ਸੁਣਾਂਦਾ ਹੈ ॥੧॥
ਸੰਤਹੁ ਸਾਚੀ ਸਰਣਿ ਸੁਆਮੀ ॥
O Saints, I seek the True Sanctuary of the Lord and Master.
ਹੇ ਸੰਤ ਜਨੋ! ਮਾਲਕ-ਪ੍ਰਭੂ ਦਾ ਆਸਰਾ ਪੱਕਾ ਆਸਰਾ ਹੈ, ਸਾਚੀ = ਸਦਾ ਕਾਇਮ ਰਹਿਣ ਵਾਲੀ।
ਜੀਅ ਜੰਤ ਸਭਿ ਹਾਥਿ ਤਿਸੈ ਕੈ ਸੋ ਪ੍ਰਭੁ ਅੰਤਰਜਾਮੀ ॥ ਰਹਾਉ ॥
All beings and creatures are in His hands; He is God, the Inner-knower, the Searcher of hearts. ||Pause||
(ਕਿਉਂਕਿ) ਸਾਰੇ ਜੀਵ ਉਸ ਪ੍ਰਭੂ ਦੇ ਹੱਥ ਵਿਚ ਹਨ, ਅਤੇ, ਉਹ ਪ੍ਰਭੂ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ ਰਹਾਉ॥ ਸਭਿ = ਸਾਰੇ। ਹਾਥਿ = ਹੱਥ ਵਿਚ। ਤਿਸੈ ਕੈ ਹਾਥਿ = ਉਸੇ ਦੇ ਹੱਥ ਵਿਚ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ ॥ਰਹਾਉ॥
ਕਰਤਬ ਸਭਿ ਸਵਾਰੇ ॥
He has resolved all of my affairs.
ਹੇ ਸੰਤ ਜਨੋ! (ਜਿਸ ਮਨੁੱਖ ਨੇ ਪ੍ਰਭੂ ਦਾ ਪੱਕਾ ਆਸਰਾ ਲਿਆ, ਪ੍ਰਭੂ ਨੇ ਉਸ ਦੇ) ਸਾਰੇ ਕੰਮ ਸਵਾਰ ਦਿੱਤੇ।
ਪ੍ਰਭਿ ਅਪੁਨਾ ਬਿਰਦੁ ਸਮਾਰੇ ॥
God has confirmed His innate nature.
ਪ੍ਰਭੂ ਨੇ ਆਪਣਾ ਇਹ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਹੀ ਚੇਤੇ ਰੱਖਿਆ ਹੋਇਆ ਹੈ। ਪ੍ਰਭਿ = ਪ੍ਰਭੂ ਨੇ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਰੇ = ਚੇਤੇ ਰੱਖਿਆ ਹੋਇਆ ਹੈ।
ਪਤਿਤ ਪਾਵਨ ਪ੍ਰਭ ਨਾਮਾ ॥
God's Name is the Purifier of sinners.
(ਹੇ ਸੰਤ ਜਨੋ!) ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਮਨੁੱਖਾਂ ਨੂੰ ਪਵਿਤ੍ਰ ਕਰਨ ਵਾਲਾ।
ਜਨ ਨਾਨਕ ਸਦ ਕੁਰਬਾਨਾ ॥੨॥੯॥੭੩॥
Servant Nanak is forever a sacrifice to Him. ||2||9||73||
ਹੇ ਦਾਸ ਨਾਨਕ! (ਆਖ-ਮੈਂ ਉਸ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੯॥੭੩॥