ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥
Here and hereafter, God is forever my Help and Support.
ਮੇਰਾ ਪ੍ਰਭੂ! ਇਸ ਲੋਕ ਵਿਚ ਪਰਲੋਕ ਵਿਚ ਸਦਾ ਸਹਾਇਤਾ ਕਰਨ ਵਾਲਾ ਹੈ। ਇਤ = ਇਸ ਲੋਕ ਵਿਚ। ਉਤ = ਪਰਲੋਕ ਵਿਚ। ਸਹਾਈ = ਸਹਾਇਤਾ ਕਰਨ ਵਾਲਾ।
ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥
He is the Enticer of my mind, the Beloved of my soul. What Glorious Praises of His can I sing and chant? ||1||Pause||
ਮੇਰੇ ਮਨ ਨੂੰ ਮੋਹਣ ਵਾਲਾ ਉਹ ਮੇਰਾ ਪ੍ਰਭੂ ਮੇਰੀ ਜਿੰਦ ਦਾ ਪਿਆਰਾ ਹੈ। ਮੈਂ ਉਸ ਦੇ ਕਿਹੜੇ-ਕਿਹੜੇ ਗੁਣ ਗਾ ਕੇ ਦੱਸਾਂ? ॥੧॥ ਰਹਾਉ ॥ ਜੀਅ ਕੋ = ਜਿੰਦ ਦਾ। ਗਾਈ = ਗਾਇ, ਗਾ ਕੇ। ਕਵਨ ਗੁਨ = ਕਿਹੜੇ ਕਿਹੜੇ ਗੁਣ? ਕਹਾ = ਕਹਾਂ, ਮੈਂ ਦੱਸਾਂ ॥੧॥ ਰਹਾਉ ॥
ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥
He plays with me, He fondles and caresses me. Forever and ever, He blesses me with bliss.
ਉਹ ਸਾਨੂੰ (ਜਗਤ-) ਤਮਾਸ਼ੇ ਵਿਚ ਖਿਡਾਂਦਾ ਹੈ, ਲਾਡ ਲਡਾਂਦਾ ਹੈ, ਉਹ ਸਦਾ ਹੀ ਸੁਖ ਦੇਣ ਵਾਲਾ ਹੈ। ਖੇਲਿ = ਖੇਲ ਵਿਚ। ਖਿਲਾਇ = ਖਿਡਾ ਕੇ। ਅਨਦਾਈ = ਆਨੰਦ ਦੇਣ ਵਾਲਾ।
ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥
He cherishes me, like the father and the mother love their child. ||1||
ਜਿਵੇਂ ਮਾਂ ਪਿਉ ਆਪਣੇ ਬੱਚੇ ਦੀ ਪਾਲਣਾ ਕਰਦੇ ਹਨ, ਤਿਵੇਂ ਉਹ ਸਾਡੀ ਪਾਲਣਾ ਕਰਦਾ ਹੈ ॥੧॥ ਨਿਆਈ = ਵਾਂਗ। ਪਿਤਾਈ = ਪਿਤਾ ॥੧॥
ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥
I cannot survive without Him, even for an instant; I shall never forget Him.
ਉਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਰਿਹਾ ਨਹੀਂ ਜਾ ਸਕਦਾ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਨਿਮਖ = ਅੱਖ ਝਮਕਣ ਜਿਤਨਾ ਸਮਾ।
ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥
Says Nanak, joining the Society of the Saints, I am enraptured, lovingly attuned to my Lord. ||2||25||48||
ਨਾਨਕ ਆਖਦਾ ਹੈ- ਜਿਹੜੇ ਮਨੁੱਖ ਸਾਧ ਸੰਗਤ ਵਿਚ ਮਿਲਦੇ ਹਨ, ਉਹ ਮਨੁੱਖ ਪਰਮਾਤਮਾ ਵਿਚ ਸੁਰਤ ਜੋੜ ਕੇ ਮਸਤ ਰਹਿੰਦੇ ਹਨ ॥੨॥੨੫॥੪੮॥ ਮਿਲਿ = ਮਿਲੇ, ਜੋ ਮਿਲੇ। ਤੇ = ਉਹ {ਬਹੁ-ਵਚਨ}। ਲਿਵ = ਲਗਨ। ਲਾਈ = ਲਾਇ, ਲਾ ਕੇ ॥੨॥੨੫॥੪੮॥