ਪਉੜੀ ॥
Pauree:
ਪਉੜੀ।
ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥
You created the world with its variety; by the Hukam of Your Command, it comes, goes, and merges again in You.
ਉਸ (ਪ੍ਰਭੂ) ਨੇ ਰੰਗਾ-ਰੰਗ ਦੀ ਸ੍ਰਿਸ਼ਟੀ ਪੈਦਾ ਕੀਤੀ ਹੈ, ਸਾਰੇ ਜੀਵ ਉਸ ਦੇ ਹੁਕਮ ਵਿਚ ਜੰਮਦੇ ਤੇ ਸਮਾ ਜਾਂਦੇ ਹਨ; ਵੇਕੀ = ਵਖੋ ਵਖ ਕਿਸਮ ਦੀ। ਉਪਾਈਅਨੁ = ਉਸ ਨੇ ਉਪਾਈ ਹੈ। ਹੁਕਮਿ = ਹੁਕਮ ਵਿਚ, ਹੁਕਮ ਅਨੁਸਾਰ। ਸਮਾਹੀ = ਸਮਾ ਜਾਂਦੇ ਹਨ।
ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥
You Yourself see, and blossom forth; there is no one else at all.
ਪ੍ਰਭੂ ਹੀ (ਆਪਣੀ ਰਚਨਾ ਨੂੰ) ਵੇਖ ਕੇ ਖ਼ੁਸ਼ ਹੋ ਰਿਹਾ ਹੈ, ਉਸ ਦਾ ਕੋਈ ਸ਼ਰੀਕ ਨਹੀਂ। ਵਿਗਸਦਾ = ਖ਼ੁਸ਼ ਹੁੰਦਾ ਹੈ।
ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥
As it pleases You, You keep me. Through the Word of the Guru's Shabad, I understand You.
(ਹੇ ਪ੍ਰਭੂ!) ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਜੀਵਾਂ ਨੂੰ) ਰੱਖ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਜੀਵਾਂ ਨੂੰ) ਮੱਤ ਦੇਂਦਾ ਹੈਂ। ਬੁਝਾਹੀ = (ਤੂੰ) ਸਮਝ ਦੇਂਦਾ ਹੈਂ।
ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥
You are the strength of all. As it pleases You, You lead us on.
ਸਭ ਜੀਵਾਂ ਨੂੰ ਤੇਰਾ ਆਸਰਾ ਹੈ, ਜਿਵੇਂ ਤੈਨੂੰ ਭਾਵੇਂ ਤਿਵੇਂ (ਜੀਵਾਂ ਨੂੰ) ਤੂੰ ਤੋਰਦਾ ਹੈਂ। ਚਲਾਹੀ = ਤੂੰ ਚਲਾਂਦਾ ਹੈਂ।
ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥
There is no other as great as You; unto whom should I speak and talk? ||2||
ਮੈਨੂੰ, (ਹੇ ਪ੍ਰਭੂ!) ਤੇਰੇ ਜੇਡਾ ਕੋਈ ਦਿੱਸਦਾ ਨਹੀਂ; ਕਿਸ ਦੀ ਬਾਬਤ ਆਖ ਕੇ ਦੱਸਾਂ (ਕਿ ਉਹ ਤੇਰੇ ਜੇਡਾ ਹੈ)? ॥੨॥ ਕਿਸੁ = ਕਿਸ ਦੀ ਬਾਬਤ? ਸੁਣਾਈ = ਮੈਂ ਸੁਣਾਵਾਂ ॥੨॥