ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਉਨ ਕਉ ਖਸਮਿ ਕੀਨੀ ਠਾਕਹਾਰੇ ॥
My Lord and Master has held back the five demons.
ਹੇ ਭਾਈ! ਜਦੋਂ ਮਾਲਕ-ਪ੍ਰਭੂ ਨੇ ਉਹਨਾਂ (ਪੰਜਾਂ ਚੌਧਰੀਆਂ) ਨੂੰ ਵਰਜਿਆ, ਤਾਂ ਉਹ (ਪ੍ਰਭੂ ਦੇ ਸੇਵਕਾਂ ਦੇ ਸਾਹਮਣੇ) ਹਾਰ ਮੰਨ ਗਏ। ਉਨ ਕਉ = ਉਹਨਾਂ (ਕਾਮਾਦਿਕ ਪੰਜਾਂ) ਨੂੰ। ਖਸਮਿ = ਖਸਮ-ਪ੍ਰਭੂ ਨੇ। ਠਾਕ = ਮਨਾਹੀ। ਹਾਰੇ = (ਸੰਤ ਜਨਾਂ ਦੇ ਸਾਹਮਣੇ ਉਹ) ਹਾਰ ਗਏ ਹਨ।
ਦਾਸ ਸੰਗ ਤੇ ਮਾਰਿ ਬਿਦਾਰੇ ॥
He conquered them, and scared them away from the Lord's slave.
ਆਪਣੇ ਸੇਵਕਾਂ ਪਾਸੋਂ (ਪ੍ਰਭੂ ਨੇ ਉਹਨਾਂ ਨੂੰ) ਮਾਰ ਕੇ ਭਜਾ ਦਿੱਤਾ। ਸੰਗ ਤੇ = ਸੰਗ ਤੋਂ, ਪਾਸੋਂ। ਮਾਰਿ = ਮਾਰ ਕੇ। ਬਿਦਾਰੇ = ਨਾਸ ਕਰ ਦਿੱਤੇ।
ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥
They cannot find the mansion of the Lord's devotee.
ਉਹ ਚੌਧਰੀ ਪਰਮਾਤਮਾ ਦੇ ਭਗਤਾਂ ਦਾ ਟਿਕਾਣਾ ਲੱਭ ਨਾਹ ਸਕੇ, ਮਹਲੁ = ਟਿਕਾਣਾ।
ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥
Joining together, the Lord's humble servants sing the songs of joy. ||1||
(ਕਿਉਂਕਿ) ਪਰਮਾਤਮਾ ਦੇ ਸੇਵਕਾਂ ਨੇ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆ ਹੈ ॥੧॥ ਮਿਲਿ = ਮਿਲ ਕੇ। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ ॥੧॥
ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥
The five demons are the rulers of the whole world,
ਹੇ ਭਾਈ! (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ-ਇਹ) ਪੰਜ ਸਾਰੀ ਸ੍ਰਿਸ਼ਟੀ ਦੇ ਚੌਧਰੀ ਹਨ। ਸਗਲ = ਸਾਰੀ। ਸਿਕਦਾਰ = ਸਰਦਾਰ, ਚੌਧਰੀ।
ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥
but they are just water-carriers for the Lord's devotee. ||1||Pause||
ਪਰ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਇਹ ਨੌਕਰ ਹੋ ਕੇ ਰਹਿੰਦੇ ਹਨ ॥੧॥ ਰਹਾਉ ॥ ਪਾਨੀਹਾਰ = ਪਾਣੀ ਭਰਨ ਵਾਲੇ ਗ਼ੁਲਾਮ ॥੧॥ ਰਹਾਉ ॥
ਜਗਤ ਪਾਸ ਤੇ ਲੇਤੇ ਦਾਨੁ ॥
They collect taxes from the world,
ਹੇ ਭਾਈ! ਇਹ ਪੰਜ ਚੌਧਰੀ ਦੁਨੀਆ (ਦੇ ਲੋਕਾਂ) ਪਾਸੋਂ ਡੰਨ ਲੈਂਦੇ ਹਨ, ਪਾਸ ਤੇ = ਪਾਸ ਤੋਂ, ਪਾਸੋਂ। ਦਾਨੁ = ਡੰਨ।
ਗੋਬਿੰਦ ਭਗਤ ਕਉ ਕਰਹਿ ਸਲਾਮੁ ॥
but they bow in subservience to God's devotees.
ਪਰ ਪ੍ਰਭੂ ਦੇ ਭਗਤਾਂ ਨੂੰ ਨਮਸਕਾਰ ਕਰਦੇ ਹਨ। ਕਰਹਿ = ਕਰਦੇ ਹਨ।
ਲੂਟਿ ਲੇਹਿ ਸਾਕਤ ਪਤਿ ਖੋਵਹਿ ॥
They plunder and dishonor the faithless cynics,
ਪ੍ਰਭੂ ਨਾਲੋਂ ਵਿਛੁੜੇ ਬੰਦਿਆਂ ਦੀ ਆਤਮਕ ਰਾਸਿ-ਪੂੰਜੀ ਲੁੱਟ ਲੈਂਦੇ ਹਨ, (ਸਾਕਤ ਇਥੇ ਆਪਣੀ) ਇੱਜ਼ਤ ਗਵਾ ਲੈਂਦੇ ਹਨ, ਸਾਕਤ = ਪ੍ਰਭੂ ਨਾਲੋਂ ਟੁੱਟੇ ਹੋਏ ਬੰਦੇ। ਪਤਿ = ਇੱਜ਼ਤ। ਖੋਵਹਿ = ਗਵਾ ਲੈਂਦੇ ਹਨ।
ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥
but they massage and wash the feet of the Holy. ||2||
ਪਰ ਇਹ ਚੌਧਰੀ ਗੁਰਮੁਖਾਂ ਦੇ ਪੈਰ ਮਲ ਮਲ ਕੇ ਧੋਂਦੇ ਹਨ ॥੨॥ ਪਗ = ਪੈਰ {ਬਹੁ-ਵਚਨ}। ਮਲਿ = ਮਲ ਕੇ ॥੨॥
ਪੰਚ ਪੂਤ ਜਣੇ ਇਕ ਮਾਇ ॥
The One Mother gave birth to the five sons,
(ਇਹ ਕਾਮਾਦਿਕ) ਪੰਜੇ ਪੁੱਤਰ ਭੀ ਉਸ ਨੇ ਪੈਦਾ ਕੀਤੇ ਹਨ। ਪੰਚ ਪੂਤ = (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ; ਇਹ) ਪੰਜ ਪੁੱਤਰ। ਜਣੇ = ਜੰਮੇ ਹਨ। ਮਾਇ = ਮਾਇਆ ਨੇ।
ਉਤਭੁਜ ਖੇਲੁ ਕਰਿ ਜਗਤ ਵਿਆਇ ॥
and began the play of the created world.
(ਹੇ ਭਾਈ! ਪ੍ਰਭੂ ਦੇ ਹੁਕਮ ਵਿਚ) ਮਾਇਆ ਨੇ ਉਤਭੁਜ ਆਦਿਕ ਖੇਡ ਰਚਾ ਕੇ ਇਹ ਜਗਤ ਪੈਦਾ ਕੀਤਾ ਹੈ। ਉਤਭੁਜ ਖੇਲੁ = (ਅੰਡਜ, ਜੇਰਜ, ਸੇਤਜ) ਉਤਭੁਜ (ਚਾਰ ਖਾਣੀਆਂ) ਦਾ ਤਮਾਸ਼ਾ। ਕਰਿ = ਕਰ ਕੇ, ਰਚ ਕੇ। ਵਿਆਇ = ਪੈਦਾ ਕਰਦੀ ਹੈ।
ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥
With the three qualities joined together, they celebrate.
(ਦੁਨੀਆ ਦੇ ਲੋਕ ਮਾਇਆ ਦੇ) ਤਿੰਨ ਗੁਣਾਂ ਨਾਲ ਇੱਕ-ਮਿਕ ਹੋ ਕੇ ਰਸ ਮਾਣ ਰਹੇ ਹਨ। ਤੀਨਿ = ਤਿੰਨ। ਤੀਨਿ ਗੁਣਾ = (ਰਜੋ, ਸਤੋ, ਤਮੋ) ਤਿੰਨ ਗੁਣ। ਕੈ ਸੰਗਿ = ਦੇ ਨਾਲ। ਰਚਿ = ਇਕ-ਮਿਕ ਹੋ ਕੇ। ਰਸੇ = ਮਸਤ ਹਨ।
ਇਨ ਕਉ ਛੋਡਿ ਊਪਰਿ ਜਨ ਬਸੇ ॥੩॥
Renouncing these three qualities, the Lord's humble servants rise above them. ||3||
ਪਰਮਾਤਮਾ ਦੇ ਭਗਤ ਇਹਨਾਂ ਨੂੰ ਛੱਡ ਕੇ ਉੱਚੇ ਆਤਮਕ ਮੰਡਲ ਵਿਚ ਵੱਸਦੇ ਹਨ ॥੩॥ ਜਨ = ਪ੍ਰਭੂ ਦੇ ਸੇਵਕ ॥੩॥
ਕਰਿ ਕਿਰਪਾ ਜਨ ਲੀਏ ਛਡਾਇ ॥
In His Mercy, He saves His humble servants.
(ਹੇ ਭਾਈ!) ਪ੍ਰਭੂ ਨੇ ਮੇਹਰ ਕਰ ਕੇ ਸੰਤ ਜਨਾਂ ਨੂੰ ਇਹਨਾਂ ਪਾਸੋਂ ਬਚਾ ਰੱਖਿਆ ਹੈ।
ਜਿਸ ਕੇ ਸੇ ਤਿਨਿ ਰਖੇ ਹਟਾਇ ॥
They belong to Him, and so He saves them by driving out the five.
(ਇਹ ਕਾਮਾਦਿਕ) ਜਿਸ (ਪ੍ਰਭੂ) ਦੇ ਬਣਾਏ ਹੋਏ ਹਨ, ਉਸ ਨੇ ਇਹਨਾਂ ਨੂੰ (ਸੰਤ ਜਨਾਂ ਪਾਸੋਂ) ਪਰੇ ਰੋਕ ਰੱਖਿਆ ਹੈ। ਜਿਸ ਕੇ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਕੇ' ਦੇ ਕਾਰਨ ਉਡ ਗਿਆ ਹੈ}। ਸੇ = ਸਨ। ਤਿਨਿ = ਉਸ (ਪ੍ਰਭੂ) ਨੇ। ਹਟਾਇ = ਰੋਕ ਕੇ।
ਕਹੁ ਨਾਨਕ ਭਗਤਿ ਪ੍ਰਭ ਸਾਰੁ ॥
Says Nanak, devotion to God is noble and sublime.
ਨਾਨਕ ਆਖਦਾ ਹੈ- (ਹੇ ਭਾਈ!) ਪ੍ਰਭੂ ਦੀ ਭਗਤੀ ਕਰਿਆ ਕਰ। ਸਾਰੁ = ਸੰਭਾਲ।
ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥
Without devotion, all just waste away uselessly. ||4||9||11||
ਭਗਤੀ ਤੋਂ ਬਿਨਾ ਸਾਰੀ ਸ੍ਰਿਸ਼ਟੀ (ਇਹਨਾਂ ਚੌਧਰੀਆਂ ਦੇ ਵੱਸ ਪੈ ਕੇ) ਖ਼ੁਆਰ ਹੁੰਦੀ ਹੈ ॥੪॥੯॥੧੧॥ ਸਭ = ਸਾਰੀ ਸ੍ਰਿਸ਼ਟੀ ॥੪॥੯॥੧੧॥