ਸਲੋਕ ਮਃ

Salok, First Mehl:

ਸਲੋਕ ਪਹਿਲੀ ਪਾਤਿਸ਼ਾਹੀ।

ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ

The True Guru is the All-knowing Primal Being; He shows us our true home within the home of the self.

ਉਹ ਹੈ ਸਿਆਣਾ ਸਤਿਗੁਰੂ ਪੁਰਖ ਜੋ ਹਿਰਦੇ-ਘਰ ਵਿਚ ਪਰਮਾਤਮਾ ਦੇ ਰਹਿਣ ਦਾ ਥਾਂ ਵਿਖਾ ਦੇਂਦਾ ਹੈ; ਘਰੁ = ਪ੍ਰਭੂ ਦੇ ਰਹਿਣ ਦਾ ਥਾਂ। ਸੁਜਾਣੁ = ਸਿਆਣਾ। ਘਰ ਮਹਿ = ਹਿਰਦੇ-ਘਰ ਵਿਚ।

ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ

The Panch Shabad, the Five Primal Sounds, resonate and resound within; the insignia of the Shabad is revealed there, vibrating gloriously.

(ਜਦੋਂ ਮਨੁੱਖ) ਉਸ ਘਰ ਵਿਚ (ਅੱਪੜਦਾ ਹੈ) ਤਦੋਂ ਗੁਰੂ ਦਾ ਸ਼ਬਦ-ਰੂਪ ਨਗਾਰਾ ਵੱਜਦਾ ਹੈ (ਭਾਵ, ਗੁਰ-ਸ਼ਬਦ ਦਾ ਪ੍ਰਭਾਵ ਇਤਨਾ ਪ੍ਰਬਲ ਹੁੰਦਾ ਹੈ ਕਿ ਕੋਈ ਹੋਰ ਖਿੱਚ ਪੋਹ ਨਹੀਂ ਸਕਦੀ, ਤਦੋਂ ਮਾਨੋ) ਪੰਜ ਕਿਸਮ ਦੇ ਸਾਜ਼ਾਂ ਦੀ ਇਕ-ਰਸ ਸੰਗੀਤਕ ਆਵਾਜ਼ ਉੱਠਦੀ ਹੈ (ਜੋ ਮਸਤੀ ਪੈਦਾ ਕਰਦੀ ਹੈ)। ਪੰਚ ਸਬਦ = ਪੰਜ ਕਿਸਮ ਦੇ ਸਾਜ਼ਾਂ ਦੀ ਅਵਾਜ਼ (ਤਾਰ, ਧਾਤ, ਘੜਾ, ਚੰਮ, ਤੇ ਫੂਕ ਨਾਲ ਵੱਜਣ ਵਾਲੇ ਸਾਜ਼)। ਧੁਨਿ = ਸੁਰ, ਆਵਾਜ਼। ਧੁਨਿਕਾਰ = ਇਕ-ਰਸ ਸੁਰ। ਨੀਸਾਣੁ = ਨਗਾਰਾ।

ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ

Worlds and realms, nether regions, solar systems and galaxies are wondrously revealed.

ਇਸ ਅਵਸਥਾ ਵਿਚ (ਅੱਪੜ ਕੇ) ਮਨੁੱਖ (ਬੇਅੰਤ ਕੁਦਰਤਿ ਦੇ ਕੌਤਕ) ਦੀਪਾਂ, ਲੋਕਾਂ, ਪਾਤਾਲਾਂ, ਖੰਡਾਂ ਤੇ ਮੰਡਲਾਂ ਨੂੰ ਵੇਖ ਕੇ ਹੈਰਾਨ ਹੁੰਦਾ ਹੈ;

ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ

The strings and the harps vibrate and resound; the true throne of the Lord is there.

(ਇਸ ਸਾਰੀ ਕੁਦਰਤਿ ਦਾ) ਪਾਤਸ਼ਾਹ ਸੱਚੇ ਤਖ਼ਤ ਉਤੇ ਬੈਠਾ ਦਿੱਸਦਾ ਹੈ, ਉਸ ਹਾਲਤ ਵਿਚ ਅੱਪੜਿਆਂ; ਮਾਨੋ, ਵਾਜਿਆਂ ਦੀ ਉੱਚੀ ਸੁਰ ਦੀ ਘਨਘੋਰ ਲੱਗੀ ਪਈ ਹੁੰਦੀ ਹੈ, ਤਾਰ = ਉੱਚੀ ਸੁਰ। ਘੋਰ = ਘਨਘੋਰ। ਬਾਜਿੰਤ੍ਰ = ਵਾਜੇ। ਤਹ = ਉਸ ਅਵਸਥਾ ਵਿਚ। ਤਖਤਿ = ਤਖਤ ਉਤੇ। ਸਾਚਿ ਤਖਤ = ਸਦਾ ਕਾਇਮ ਰਹਿਣ ਵਾਲੇ ਤਖਤ ਉਤੇ।

ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ

Listen to the music of the home of the heart - Sukhmani, peace of mind. Lovingly tune in to His state of celestial ecstasy.

ਇਸ ਰੱਬੀ ਮਿਲਾਪ ਵਿਚ ਬੈਠਾ ਮਨੁੱਖ (ਮਾਨੋ) ਰਾਗ ਸੁਣ ਸੁਣ ਕੇ ਅਫੁਰ ਅਵਸਥਾ ਵਿਚ ਸੁਰਤ ਜੋੜੀ ਰੱਖਦਾ ਹੈ (ਭਾਵ, ਰੱਬੀ ਮਿਲਾਪ ਦੀ ਮੌਜ ਵਿਚ ਇਤਨਾ ਮਸਤ ਹੁੰਦਾ ਹੈ ਕਿ ਜਗਤ ਵਾਲਾ ਕੋਈ ਫੁਰਨਾ ਉਸ ਦੇ ਮਨ ਵਿਚ ਨਹੀਂ ਉੱਠਦਾ)। ਸੁਖਮਨ ਕੈ ਘਰਿ = (ਭਾਵ) ਮਿਲਾਪ-ਅਵਸਥਾ ਵਿਚ (ਸੁਖਮਨਾ ਦੇ ਘਰ ਵਿਚ ਜਿਥੇ ਜੋਗੀ ਪ੍ਰਾਣ ਟਿਕਾਂਦੇ ਹਨ)। ਸੁੰਨਿ = ਸੁੰਞ ਵਿਚ, ਅਫੁਰ ਅਵਸਥਾ ਵਿਚ, ਉਸ ਅਵਸਥਾ ਵਿਚ ਜਿਥੇ ਮਨ ਦੇ ਫੁਰਨਿਆਂ ਵਲੋਂ ਸੁੰਞ ਹੋਵੇ। ਸੁਨਿ = ਸੁਣ ਕੇ। ਲਿਵ ਲਾਇ = ਸੁਰਤ ਜੋੜੀ ਰੱਖਦਾ ਹੈ।

ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ

Contemplate the Unspoken Speech, and the desires of the mind are dissolved.

ਇਥੇ ਬੇਅੰਤ ਪ੍ਰਭੂ ਦੇ ਗੁਣ ਜਿਉਂ ਜਿਉਂ ਵੀਚਾਰੀਦੇ ਹਨ ਤਿਉਂ ਤਿਉਂ ਮਨ ਦਾ ਫੁਰਨਾ ਮਨ ਵਿਚ ਹੀ ਗ਼ਰਕ ਹੁੰਦਾ ਜਾਂਦਾ ਹੈ; ਮਨਸਾ = ਮਨ ਦਾ ਫੁਰਨਾ। ਮਨਹਿ = ਮਨਿ ਹੀ, ਮਨ ਵਿਚ ਹੀ (ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਮਨਿ' ਦੀ ' ਿ ' ਉੱਡ ਗਈ ਹੈ)।

ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਜਾਇ

The heart-lotus is turned upside-down, and is filled with Ambrosial Nectar. This mind does not go out; it does not get distracted.

ਇਹ ਮਨ ਕਿਸੇ ਹੋਰ ਪਾਸੇ ਨਹੀਂ ਜਾਂਦਾ ਕਿਉਂਕਿ ਹਿਰਦਾ-ਰੂਪ ਕਉਲ ਫੁੱਲ (ਮਾਇਆ ਵਲੋਂ) ਪਰਤ ਕੇ ਨਾਮ-ਅੰਮ੍ਰਿਤ ਨਾਲ ਭਰ ਜਾਂਦਾ ਹੈ; ਕਮਲੁ = ਹਿਰਦਾ ਕਉਲ। ਅੰਮ੍ਰਿਤਿ = ਨਾਮ ਅੰਮ੍ਰਿਤ ਨਾਲ।

ਅਜਪਾ ਜਾਪੁ ਵੀਸਰੈ ਆਦਿ ਜੁਗਾਦਿ ਸਮਾਇ

It does not forget the Chant which is chanted without chanting; it is immersed in the Primal Lord God of the ages.

ਉਸ ਪ੍ਰਭੂ ਵਿਚ, ਜੋ ਸਭ ਦਾ ਮੁੱਢ ਹੈ ਤੇ ਜੁਗਾਂ ਦੇ ਬਣਨ ਤੋਂ ਭੀ ਪਹਿਲਾਂ ਦਾ ਹੈ, ਮਨ ਇਉਂ ਲੀਨ ਹੁੰਦਾ ਹੈ ਕਿ ਪ੍ਰਭੂ ਦੀ ਯਾਦ (ਕਿਸੇ ਵੇਲੇ) ਨਹੀਂ ਭੁੱਲਦੀ, ਜੀਭ ਹਿਲਾਣ ਤੋਂ ਬਿਨਾ ਹੀ ਸਿਮਰਨ ਹੁੰਦਾ ਰਹਿੰਦਾ ਹੈ।

ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ

All the sister-companions are blessed with the five virtues. The Gurmukhs dwell in the home of the self deep within.

(ਇਸ ਤਰ੍ਹਾਂ) ਗੁਰੂ ਦੇ ਸਨਮੁਖ ਹੋਇਆਂ ਮਨੁੱਖ ਨਿਰੋਲ ਆਪਣੇ ਘਰ ਵਿਚ ਟਿਕ ਜਾਂਦਾ ਹੈ (ਜਿਵੇਂ ਕੋਈ ਇਸ ਨੂੰ ਬੇ-ਦਖ਼ਲ ਨਹੀਂ ਕਰ ਸਕਦਾ, ਇਸ ਦੇ) ਸਾਰੇ ਗਿਆਨ-ਇੰਦ੍ਰੇ ਤੇ ਪੰਜੇ (ਦੈਵੀ ਗੁਣ ਭਾਵ, ਸਤ ਸੰਤੋਖ ਦਇਆ ਧਰਮ ਧੀਰਜ) ਸੰਗੀ ਬਣ ਜਾਂਦੇ ਹਨ। ਸਖੀਆ = ਗਿਆਨ-ਇੰਦ੍ਰੇ। ਪੰਚੇ = ਸਤ, ਸੰਤੋਖ, ਦਇਆ, ਧਰਮ, ਧੀਰਜ,। ਨਿਜ ਘਰਿ = ਨਿਰੋਲ ਆਪਣੇ ਘਰ ਵਿਚ। ਸਭਿ = ਸਾਰੀਆਂ। ਗੁਰਮੁਖਿ = ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਵਾਲਾ ਮਨੁੱਖ।

ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥

Nanak is the slave of that one who seeks the Shabad and finds this home within. ||1||

ਸਤਿਗੁਰੂ ਦੇ ਸ਼ਬਦ ਨੂੰ ਸਮਝ ਕੇ ਜੋ ਮਨੁੱਖ ਇਸ (ਨਿਰੋਲ ਆਪਣੇ) ਘਰ ਨੂੰ ਲੱਭ ਲੈਂਦਾ ਹੈ, ਨਾਨਕ ਉਸ ਦਾ ਸੇਵਕ ਹੈ ॥੧॥ ਖੋਜਿ = ਖੋਜ ਕਰ ਕੇ; ਸਮਝ ਕੇ। ਲਹੈ = ਲੱਭ ਲੈਂਦਾ ਹੈ। ਤਾ ਕਾ = ਉਸ (ਮਨੁੱਖ) ਦਾ ॥੧॥