ਪਉੜੀ

Pauree:

ਪਉੜੀ

ਭਭਾ ਭਰਮੁ ਮਿਟਾਵਹੁ ਅਪਨਾ

BHABHA: Cast out your doubt and delusion

(ਹੇ ਭਾਈ!) ਇਸ ਸੰਸਾਰ ਦੇ ਪਿਛੇ ਭਟਕਣ ਦੀ ਬਾਣ ਮਿਟਾ ਦਿਓ। ਭਰਮੁ = ਦੌੜ-ਭੱਜ, ਭਟਕਣਾ।

ਇਆ ਸੰਸਾਰੁ ਸਗਲ ਹੈ ਸੁਪਨਾ

this world is just a dream.

ਜਿਵੇਂ ਸੁਪਨਾ ਹੈ (ਜਿਵੇਂ ਸੁਪਨੇ ਵਿਚ ਕਈ ਪਦਾਰਥਾਂ ਨਾਲ ਵਾਹ ਪੈਂਦਾ ਹੈ, ਪਰ ਜਾਗਦਿਆਂ ਹੀ ਉਹ ਸਾਥ ਮੁੱਕ ਜਾਂਦਾ ਹੈ), ਤਿਵੇਂ ਹੀ ਇਸ ਸਾਰੇ ਸੰਸਾਰ ਦਾ ਸਾਥ ਹੈ। ਸਗਲ = ਸਾਰਾ।

ਭਰਮੇ ਸੁਰਿ ਨਰ ਦੇਵੀ ਦੇਵਾ

The angelic beings, goddesses and gods are deluded by doubt.

(ਇਸ ਮਾਇਆ ਦੇ ਚੋਜ-ਤਮਾਸ਼ਿਆਂ ਦੀ ਖ਼ਾਤਰ) ਸੁਰਗੀ ਜੀਵ, ਮਨੁੱਖ, ਦੇਵੀ ਦੇਵਤੇ ਖ਼ੁਆਰ ਹੁੰਦੇ (ਸੁਣੀਦੇ ਰਹੇ)। ਸੁਰਿ = ਸ੍ਵਰਗੀ ਜੀਵ।

ਭਰਮੇ ਸਿਧ ਸਾਧਿਕ ਬ੍ਰਹਮੇਵਾ

The Siddhas and seekers, and even Brahma are deluded by doubt.

ਵੱਡੇ ਵੱਡੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸਾਧਨ ਕਰਨ ਵਾਲੇ ਜੋਗੀ, ਬ੍ਰਹਮਾ ਵਰਗੇ ਭੀ (ਇਹਨਾਂ ਪਿਛੇ) ਭਟਕਦੇ (ਸੁਣੀਦੇ) ਰਹੇ, ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਜੋਗ-ਸਾਧਨ ਕਰਨ ਵਾਲੇ। ਬ੍ਰਹਮੇਵਾ = ਬ੍ਰਹਮਾ ਵਰਗੇ।

ਭਰਮਿ ਭਰਮਿ ਮਾਨੁਖ ਡਹਕਾਏ

Wandering around, deluded by doubt, people are ruined.

(ਧਰਤੀ ਦੇ) ਬੰਦੇ (ਮਾਇਕ ਪਦਾਰਥਾਂ ਦੀ ਖ਼ਾਤਰ) ਭਟਕ ਭਟਕ ਕੇ ਧੋਖੇ ਵਿਚ ਆਉਂਦੇ ਚਲੇ ਆ ਰਹੇ ਹਨ, ਡਹਕਾਏ = ਧੋਖੇ ਵਿਚ ਆਉਂਦੇ ਗਏ।

ਦੁਤਰ ਮਹਾ ਬਿਖਮ ਇਹ ਮਾਏ

It is so very difficult and treacherous to cross over this ocean of Maya.

ਇਹ ਮਾਇਆ ਇਕ ਐਸਾ ਮਹਾਨ ਔਖਾ (ਸਮੁੰਦਰ) ਹੈ (ਜਿਸ ਵਿਚੋਂ) ਤਰਨਾ ਬਹੁਤ ਹੀ ਕਠਨ ਹੈ। ਦੁਤਰ = ਜਿਸ ਤੋਂ ਪਾਰ ਲੰਘਣਾ ਔਖਾ ਹੋਵੇ। ਮਾਏ = ਮਾਇਆ।

ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ

That Gurmukh who has eradicated doubt, fear and attachment,

ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ (ਮਾਇਆ ਪਿਛੇ) ਭਟਕਣਾ, ਸਹਮ ਤੇ ਮੋਹ (ਆਪਣੇ ਅੰਦਰੋਂ) ਮਿਟਾ ਲਏ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਨਾਨਕ ਤੇਹ ਪਰਮ ਸੁਖ ਪਾਇਆ ॥੪੦॥

O Nanak, obtains supreme peace. ||40||

ਹੇ ਨਾਨਕ! ਉਹਨਾਂ ਨੇ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਹਾਸਲ ਕਰ ਲਿਆ ਹੈ ॥੪੦॥ ਤੇਹ = ਉਹਨਾਂ ਨੇ ॥੪੦॥