ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥
I thought that he was a great swan, so I associated with him.
ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ।
ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥
If I had known that he was only a wretched heron from birth, I would not have touched him. ||2||
ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ ॥੨॥ ਬਗੁ = ਬਗੁਲਾ, ਪਖੰਡੀ ਮਨੁੱਖ। ਜਨਮਿ = ਜਨਮ ਤੋਂ ਹੀ, ਮੁੱਢ ਤੋਂ ਹੀ। ਅੰਗੁ ਨ ਦੇਦੀ = ਪਾਸ ਨਾ ਬੈਠਦੀ ॥੨॥