ਮਾਲੀ ਗਉੜਾ ਮਹਲਾ

Maalee Gauraa, Fourth Mehl:

ਮਾਲੀ ਗਉੜਾ ਚੌਥੀ ਪਾਤਿਸ਼ਾਹੀ।

ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ

O my mind, meditate, vibrate upon the Name of the Lord, the Lord of the World, Har, Har.

ਹੇ ਮੇਰੇ ਮਨ! ਜਗਤ ਦੇ ਪਾਲਣਹਾਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਮਨ = ਹੇ ਮਨ! ਭਜੁ = ਜਪਿਆ ਕਰ। ਗੁਪਾਲਾ = ਸ੍ਰਿਸ਼ਟੀ ਦੇ ਪਾਲਕ ਦਾ।

ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ

My mind and body are merged in the Lord's Name, and through the Guru's Teachings, my intellect is imbued with the Lord, the source of nectar. ||1||Pause||

(ਨਾਮ ਜਪਣ ਦੀ ਬਰਕਤਿ ਨਾਲ ਹੀ) ਮੇਰਾ ਮਨ ਮੇਰਾ ਤਨ (ਭਾਵ, ਸਾਰੇ ਗਿਆਨ ਇੰਦ੍ਰੇ) ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ, ਮੇਰੀ ਮੱਤ ਗੁਰੂ ਦੀ ਮੱਤ ਵਿਚ ਲੀਨ ਹੋ ਗਈ ਹੈ, ਪਰਮਾਤਮਾ ਮੈਨੂੰ ਸਾਰੇ ਰਸਾਂ ਦਾ ਖ਼ਜ਼ਾਨਾ ਦਿੱਸ ਰਿਹਾ ਹੈ ॥੧॥ ਰਹਾਉ ॥ ਨਾਮੈ = ਨਾਮ ਵਿਚ। ਰਸਾਲਾ = {ਰਸ-ਆਲਯ} ਰਸਾਂ ਦਾ ਘਰ, ਸਾਰੇ ਰਸਾਂ ਦਾ ਖ਼ਜ਼ਾਨਾ ॥੧॥ ਰਹਾਉ ॥

ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ

Follow the Guru's Teachings, and meditate on the Naam, the Name of the Lord, Har, Har. Chant, and meditate, on the beads of the mala of the Lord.

ਗੁਰੂ ਦੀ ਮੱਤ ਲੈ ਕੇ ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ, ਮਨ ਵਿਚ ਹਰੀ ਦਾ ਜਾਪ ਜਪਣਾ ਚਾਹੀਦਾ ਹੈ। ਧਿਆਈਐ = ਸਿਮਰਨਾ ਚਾਹੀਦਾ ਹੈ। ਮਨਿ = ਮਨ ਵਿਚ। ਜਪੀਐ = ਜਪਣਾ ਚਾਹੀਦਾ ਹੈ। ਜਪਮਾਲਾ = ਜਾਪ।

ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥

Those who have such destiny inscribed upon their foreheads, meet with the Lord, adorned with garlands of flowers. ||1||

ਜਗਤ ਦਾ ਮਾਲਕ ਪ੍ਰਭੂ ਉਹਨਾਂ ਬੰਦਿਆਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਦੇ ਮੱਥੇ ਉਤੇ ਇਹ ਲੇਖ ਲਿਖਿਆ ਹੁੰਦਾ ਹੈ ॥੧॥ ਕੈ ਮਸਤਕਿ = ਦੇ ਮੱਥੇ ਉੱਤੇ। ਬਨਮਾਲਾ ਹਰਿ = ਬਨਵਾਲੀ ਹਰੀ ॥੧॥

ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ

Those who meditate on the Name of the Lord - all their entanglements are ended.

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹਨਾਂ ਦੇ ਸਾਰੇ ਮਾਇਕ ਬੰਧਨ ਮੁੱਕ ਗਏ। ਚੂਕੇ = ਮੁੱਕ ਗਏ। ਸਰਬ = ਸਾਰੇ।

ਤਿਨੑ ਜਮੁ ਨੇੜਿ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥

The Messenger of Death does not even approach them; the Guru, the Savior Lord, saves them. ||2||

(ਆਤਮਕ) ਮੌਤ ਉਹਨਾਂ ਦੇ ਨੇੜੇ ਨਹੀਂ ਢੁਕਦੀ, ਗੁਰੂ ਨੇ ਉਹਨਾਂ ਨੂੰ ਬਚਾ ਲਿਆ, ਪਰਮਾਤਮਾ (ਆਪ ਉਹਨਾਂ ਦਾ) ਰਾਖਾ ਬਣਿਆ ॥੨॥ ਨੇੜਿ = ਨੇੜੇ। ਜਮੁ = ਮੌਤ (ਦਾ ਸਹਿਮ), ਆਤਮਕ ਮੌਤ। ਗੁਰਿ = ਗੁਰੂ ਨੇ ॥੨॥

ਹਮ ਬਾਰਿਕ ਕਿਛੂ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ

I am a child; I know nothing at all. The Lord cherishes me, as my mother and father.

ਅਸੀਂ ਜੀਵ ਤਾਂ ਬੱਚੇ ਹਾਂ (ਅਸੀਂ ਆਪਣਾ ਹਾਣ ਲਾਭ) ਕੁਝ ਨਹੀਂ ਸਮਝਦੇ; ਪਰ ਪਰਮਾਤਮਾ ਮਾਪਿਆਂ ਵਾਂਗ ਸਾਡੀ ਪਾਲਣਾ ਕਰਨ ਵਾਲਾ ਹੈ। ਨ ਜਾਣਹੂ = (ਅਸੀ) ਨਹੀਂ ਜਾਣਦੇ।

ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥

I continually put my hands into the fire of Maya, but the Guru saves me; He is merciful to the meek. ||3||

(ਬੱਚੇ ਸਦਾ ਅੱਗ ਵਿਚ ਹੱਥ ਪਾਂਦੇ ਹਨ, ਮਾਪੇ ਬਚਾਂਦੇ ਹਨ) ਅਸੀਂ ਮਾਇਆ ਦੀ ਅੱਗ ਵਿਚ ਹੱਥ ਪਾਂਦੇ ਰਹਿੰਦੇ ਹਾਂ (ਮਨ ਫਸਾਂਦੇ ਰਹਿੰਦੇ ਹਾਂ), ਪਰ ਦੀਨਾਂ ਉਤੇ ਦਇਆ ਕਰਨ ਵਾਲੇ ਗੁਰੂ ਨੇ ਸਦਾ ਸਾਡੀ ਰੱਖਿਆ ਕੀਤੀ ਹੈ ॥੩॥ ਕਰੁ = ਹੱਥ। ਅਗਨਿ = ਅੱਗ। ਗੁਰਿ = ਗੁਰੂ ਨੇ ॥੩॥

ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ

I was filthy, but I have become immaculate. Singing the Lord's Praises, all sins have been burnt to ashes.

(ਪਰਮਾਤਮਾ ਦੇ ਨਾਮ ਨਾਲ) ਬੜੇ ਬੜੇ ਵਿਕਾਰੀ ਪਵਿੱਤਰ ਹੋ ਗਏ ਹਨ; ਹਰੀ-ਜਸ ਨੇ (ਉਹਨਾਂ ਦੇ) ਸਾਰੇ ਪਾਪ ਸਾੜ ਦਿੱਤੇ ਹਨ। ਕਿਲਬਿਖ = ਪਾਪ। ਜਸਿ = ਜਸ ਨੇ। ਜਾਲਾ = ਸਾੜ ਦਿੱਤੇ ਹਨ।

ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥

My mind is in esctasy, having found the Guru; servant Nanak is enraptured through the Word of the Shabad. ||4||5||

ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ, ਉਸ ਦੇ ਮਨ ਵਿਚ ਆਨੰਦ ਪੈਦਾ ਹੋ ਗਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਨਿਹਾਲ ਹੋ ਗਿਆ ॥੪॥੫॥ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਨਿਹਾਲ = ਪ੍ਰਸੰਨ ॥੪॥੫॥