ਮਲਾਰ ਮਹਲਾ ੪ ॥
Malaar, Fourth Mehl:
ਮਲਾਰ ਚੌਥੀ ਪਾਤਿਸ਼ਾਹੀ।
ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥
The Lord seems sweet to that humble being who is blessed by the Grace of the Lord.
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਮਨੁੱਖ ਨੂੰ ਪਰਮਾਤਮਾ (ਦਾ ਨਾਮ) ਪਿਆਰਾ ਲੱਗਦਾ ਹੈ। ਕਉ = ਨੂੰ। ਮੀਠ = ਮਿੱਠਾ, ਪਿਆਰਾ।
ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥
His hunger and pain are totally taken away; he chants the Glorious Praises of the Lord, Har, Har. ||1||
ਜਿਹੜਾ ਮਨੁੱਖ ਪ੍ਰਭੂ ਦੇ ਗੁਣ ਉਚਾਰਦਾ ਰਹਿੰਦਾ ਹੈ, ਉਸ ਦੀ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ, ਉਸ ਦੇ ਸਾਰੇ ਦੁੱਖ (ਦੂਰ ਹੋ ਜਾਂਦੇ ਹਨ) ॥੧॥ ਤਿਸ ਕੀ = (ਸੰਬੰਧਤ 'ਕੀ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ)। ਸਭਿ = ਸਾਰੇ। ਉਚਰੈ = ਉਚਾਰਦਾ ਹੈ ॥੧॥
ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥
Meditating on the Lord, Har, Har, Har, the mortal is emancipated.
ਹੇ (ਮੇਰੇ) ਮਨ! ਸਦਾ ਹਰੀ ਦਾ ਨਾਮ ਜਪਿਆ ਕਰ, (ਜਿਹੜਾ ਮਨੁੱਖ ਜਪਦਾ ਹੈ, ਉਹ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ। ਮਨ = ਹੇ ਮਨ! ਨਿਸਤਰੈ = ਪਾਰ ਲੰਘ ਜਾਂਦਾ ਹੈ।
ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥
One who listens to the Guru's Teachings and meditates on them, is carried across the terrifying world-ocean. ||1||Pause||
(ਜਿਹੜਾ ਮਨੁੱਖ) ਗੁਰੂ ਦੇ ਬਚਨ ਕੰਨਾਂ ਨਾਲ ਸੁਣ ਕੇ (ਪਰਮਾਤਮਾ ਦਾ ਨਾਮ) ਸਿਮਰਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੧॥ ਰਹਾਉ ॥ ਕਰਨ = ਕੰਨਾਂ ਨਾਲ। ਸੁਨਿ = ਸੁਣ ਕੇ। ਭਵ ਸਾਗਰੁ = ਸੰਸਾਰ-ਸਮੁੰਦਰ ॥੧॥ ਰਹਾਉ ॥
ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥
I am the slave of that humble being, who is blessed by the Grace of the Lord, Har, Har.
ਜਿਸ ਸੇਵਕ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਮੈਂ ਉਸ ਦਾ ਮੁੱਲ ਖ਼ਰੀਦਿਆ ਗ਼ੁਲਾਮ ਹਾਂ। ਹਾਟਿ = ਹੱਟੀ ਉੱਤੇ। ਵਿਹਾਝੇ = ਖ਼ਰੀਦੇ ਹੋਏ, ਵਿਕੇ ਹੋਏ। ਹਾਟਿ ਵਿਹਾਝੇ = ਗ਼ੁਲਾਮ, ਮੁੱਲ-ਖ਼ਰੀਦੇ।
ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥
Meeting with the Lord's humble servant, peace is obtained; all the pollution and filth of evil-mindedness is washed away. ||2||
ਪਰਮਾਤਮਾ ਦੇ ਸੇਵਕ ਨੂੰ ਮਿਲਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਉਹ ਆਤਮਕ ਆਨੰਦ ਮਨੁੱਖ ਦੇ ਅੰਦਰੋਂ) ਖੋਟੀ ਮੱਤ ਦੀ ਸਾਰੀ ਮੈਲ ਦੂਰ ਕਰ ਦੇਂਦਾ ਹੈ ॥੨॥ ਪਾਈਐ = ਪਾ ਲਈਦਾ ਹੈ। ਸਭ ਮੈਲੁ = ਸਾਰੀ ਮੈਲ। ਹਰੈ = ਦੂਰ ਕਰ ਦੇਂਦਾ ਹੈ ॥੨॥
ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥
The humble servant of the Lord feels hunger only for the Lord. He is satisfied only when he chants the Lord's Glories.
ਪਰਮਾਤਮਾ ਦੇ ਸੇਵਕ ਨੂੰ ਪਰਮਾਤਮਾ (ਦੇ ਨਾਮ) ਦੀ ਭੁੱਖ ਲੱਗੀ ਰਹਿੰਦੀ ਹੈ, ਜਦੋਂ ਉਹ ਪਰਮਾਤਮਾ ਦੇ ਗੁਣ ਮਨ ਵਿਚ ਵਸਾਂਦਾ ਹੈ, ਉਹ ਤ੍ਰਿਪਤ ਹੋ ਜਾਂਦਾ ਹੈ। ਜਨੁ = ਸੇਵਕ। ਤ੍ਰਿਪਤੈ = ਰੱਜਦਾ ਹੈ। ਜਾ = ਜਦੋਂ। ਬਿਚਰੈ = ਵਿਚਾਰਦਾ ਹੈ, ਮਨ ਵਿਚ ਵਸਾਂਦਾ ਹੈ।
ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥
The humble servant of the Lord is a fish in the Water of the Lord. Forgetting the Lord, he would dry up and die. ||3||
ਪਰਮਾਤਮਾ ਦਾ ਭਗਤ ਇਉਂ ਹੈ ਜਿਵੇਂ ਪਾਣੀ ਦੀ ਮੱਛੀ ਹੈ (ਪਾਣੀ ਤੋਂ ਵਿਛੁੜ ਕੇ ਮੱਛੀ ਤੜਫ ਕੇ ਮਰ ਜਾਂਦੀ ਹੈ, ਤਿਵੇਂ ਪਰਮਾਤਮਾ ਦਾ ਭਗਤ) ਹਰਿ-ਨਾਮ ਵਿਸਰਿਆਂ ਬਹੁਤ ਦੁਖੀ ਹੁੰਦਾ ਹੈ ॥੩॥ ਮੀਨਾ = ਮੱਛੀ। ਫੂਟਿ ਮਰੈ = ਦੁਖੀ ਹੋ ਕੇ ਮਰ ਜਾਂਦਾ ਹੈ ॥੩॥
ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥
He alone knows this love, who enshrines it within his mind.
ਜਿਸ (ਪਰਮਾਤਮਾ) ਨੇ (ਆਪਣੇ ਸੇਵਕ ਦੇ ਹਿਰਦੇ ਵਿਚ ਆਪਣਾ) ਪਿਆਰ ਪੈਦਾ ਕੀਤਾ ਹੁੰਦਾ ਹੈ (ਉਸ ਪਿਆਰ ਦੀ ਕਦਰ) ਉਹ (ਆਪ) ਜਾਣਦਾ ਹੈ, ਜਾਂ (ਉਹ ਸੇਵਕ) ਜਾਣਦਾ ਹੈ ਜਿਸ ਦੇ ਮਨ ਵਿਚ (ਪਰਮਾਤਮਾ ਆਪਣਾ ਪਿਆਰ) ਟਿਕਾਂਦਾ ਹੈ। ਜਿਨਿ = ਜਿਸ (ਪਰਮਾਤਮਾ) ਨੇ। ਕੈ = ਜਾਂ। ਜਿਸੁ ਮਨਿ = ਜਿਸ (ਮਨੁੱਖ) ਦੇ ਮਨ ਵਿਚ।
ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥
Servant Nanak gazes upon the Lord and is at peace; The hunger of his body is totally satisfied. ||4||3||
ਦਾਸ ਨਾਨਕ ਉਸ ਪ੍ਰਭੂ ਦਾ ਦਰਸਨ ਕਰ ਕੇ ਆਤਮਕ ਆਨੰਦ ਹਾਸਲ ਕਰਦਾ ਹੈ (ਇਸ ਆਨੰਦ ਦੀ ਬਰਕਤਿ ਨਾਲ ਨਾਨਕ ਦੇ) ਸਰੀਰ ਦੀ ਸਾਰੀ (ਮਾਇਕ) ਭੁੱਖ ਦੂਰ ਹੋ ਜਾਂਦੀ ਹੈ ॥੪॥੩॥ ਦੇਖਿ = ਵੇਖ ਕੇ। ਟਰੈ = ਟਲ ਜਾਂਦੀ ਹੈ, ਮੁੱਕ ਜਾਂਦੀ ਹੈ ॥੪॥੩॥