ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਜਹ ਦੇਖਾ ਤਹ ਦੀਨ ਦਇਆਲਾ

Wherever I look, I see the Lord, merciful to the meek.

ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਦੀਨਾਂ ਉਤੇ ਦਇਆ ਕਰਨ ਵਾਲਾ ਪਰਮਾਤਮਾ ਦਿੱਸਦਾ ਹੈ। ਦੇਖਾ = ਮੈਂ ਵੇਖਦਾ ਹਾਂ।

ਆਇ ਜਾਈ ਪ੍ਰਭੁ ਕਿਰਪਾਲਾ

God is compassionate; He does not come or go in reincarnation.

ਉਹ ਕਿਰਪਾ ਦਾ ਸੋਮਾ ਪ੍ਰਭੂ ਨਾਹ ਜੰਮਦਾ ਹੈ ਨਾਹ ਮਰਦਾ ਹੈ। ਆਇ ਨ ਜਾਈ = ਨਾਹ ਜੰਮਦਾ ਹੈ ਨਾਹ ਮਰਦਾ ਹੈ।

ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥

He pervades all beings in His mysterious way; the Sovereign Lord remains detached. ||1||

ਸਭ ਜੀਵਾਂ ਦੇ ਅੰਦਰ (ਉਸੇ ਦੀ ਸਿਖਾਈ ਹੋਈ) ਜੀਵਨ-ਜਾਚ ਗੁਪਤ ਵਰਤ ਰਹੀ ਹੈ (ਭਾਵ, ਹਰੇਕ ਜੀਵ ਉਸੇ ਪਰਮਾਤਮਾ ਦੇ ਆਸਰੇ ਜਿਊ ਰਿਹਾ ਹੈ, ਪਰ) ਉਹ ਪਾਤਿਸ਼ਾਹ ਆਪ ਹੋਰ ਆਸਰਿਆਂ ਤੋਂ ਬੇ-ਮੁਥਾਜ ਰਹਿੰਦਾ ਹੈ ॥੧॥ ਜੁਗਤਿ = ਜੀਵਨ ਦੀ ਜਾਚ। ਸਮਾਈ = ਟਿਕੀ ਹੋਈ ਹੈ। ਨਿਰਾਲਮੁ = {निरालम्ब} ਜਿਸ ਨੂੰ ਕਿਸੇ ਆਸਰੇ ਦੀ ਲੋੜ ਨਹੀਂ। ਰਾਇਆ = ਰਾਜਾ, ਪਰਮਾਤਮਾ ॥੧॥

ਜਗੁ ਤਿਸ ਕੀ ਛਾਇਆ ਜਿਸੁ ਬਾਪੁ ਮਾਇਆ

The world is a reflection of Him; He has no father or mother.

(ਅਸਲ ਸਦਾ ਟਿਕੀ ਰਹਿਣ ਵਾਲੀ ਹਸਤੀ ਤਾਂ ਪਰਮਾਤਮਾ ਆਪ ਹੈ) ਜਗਤ ਉਸ ਪਰਮਾਤਮਾ ਦਾ ਪਰਛਾਵਾਂ ਹੈ (ਜਦੋਂ ਚਾਹੇ ਆਪਣੇ ਇਸ ਪਰਛਾਵੇਂ ਨੂੰ ਆਪਣੇ ਆਪ ਵਿਚ ਹੀ ਗੁੰਮ ਕਰ ਲੈਂਦਾ ਹੈ)। ਉਹ ਪਰਮਾਤਮਾ ਦਾ ਨਾਹ ਕੋਈ ਪਿਉ ਨਾਹ ਮਾਂ, ਛਾਇਆ = ਪਰਛਾਵਾਂ, ਅਕਸ, ਪ੍ਰਤਿਬਿੰਬ।

ਨਾ ਤਿਸੁ ਭੈਣ ਭਰਾਉ ਕਮਾਇਆ

He has not acquired any sister or brother.

ਨਾਹ ਕੋਈ ਭੈਣ ਨਾਹ ਭਾਈ ਤੇ ਨਾਹ ਕੋਈ ਸੇਵਕ। ਭਰਾਉ = ਭਰਾ, ਭਾਈ। ਕਮਾਇਆ = ਕਾਮਾ, ਨੌਕਰ।

ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥

There is no creation or destruction for Him; He has no ancestry or social status. The Ageless Lord is pleasing to my mind. ||2||

ਨਾਹ ਉਸ ਨੂੰ ਜਨਮ ਤੇ ਨਾਹ ਮੌਤ, ਨਾਹ ਉਸ ਦੀ ਕੋਈ ਕੁਲ ਤੇ ਨਾਹ ਜਾਤਿ। ਉਸ ਨੂੰ ਬੁਢੇਪਾ ਨਹੀਂ ਵਿਆਪ ਸਕਦਾ, ਉਹ ਮਹਾਨ ਸ੍ਰੇਸ਼ਟ ਹਸਤੀ ਹੈ (ਜਗਤ ਦੇ ਸਭ ਜੀਵਾਂ ਦੇ) ਮਨ ਵਿਚ ਉਹੀ ਪਿਆਰਾ ਲੱਗਦਾ ਹੈ ॥੨॥ ਓਪਤਿ = ਜਨਮ। ਖਪਤਿ = ਨਾਸ। ਅਜਰਾਵਰੁ = {ਅਜਰ = ਅਵਰੁ}। ਅਜਰ = ਜਰਾ-ਰਹਿਤ, ਜਿਸ ਨੂੰ ਬੁਢੇਪਾ ਨਾਹ ਆ ਸਕੇ। ਅਵਰੁ = ਸ੍ਰੇਸ਼ਟ। ਮਨਿ = (ਜਗਤ ਦੇ ਜੀਵਾਂ ਦੇ) ਮਨ ਵਿਚ ॥੨॥

ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ

You are the Deathless Primal Being. Death does not hover over Your head.

ਹੇ ਪ੍ਰਭੂ! ਤੂੰ ਸਭ ਜੀਵਾਂ ਵਿਚ ਵਿਆਪਕ ਹੋ ਕੇ ਭੀ ਮੌਤ-ਰਹਿਤ ਹੈਂ, ਤੇਰੇ ਸਿਰ ਉਤੇ ਮੌਤ ਸਵਾਰ ਨਹੀਂ ਹੋ ਸਕਦੀ। ਸਿਰਿ = ਸਿਰ ਉਤੇ।

ਤੂ ਪੁਰਖੁ ਅਲੇਖ ਅਗੰਮ ਨਿਰਾਲਾ

You are the unseen inaccessible and detached Primal Lord.

ਤੂੰ ਸਰਬ-ਵਿਆਪਕ ਹੈਂ, ਅਲੇਖ ਹੈਂ, ਅਪਹੁੰਚ ਅਤੇ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਹੈਂ। ਅਲੇਖ = ਜਿਸ ਦੀ ਤਸਵੀਰ ਨਾਹ ਬਣਾਈ ਜਾ ਸਕੇ। ਅਗੰਮ = ਅਪਹੁੰਚ। ਪੁਰਖੁ = ਸਭ ਜੀਵਾਂ ਵਿਚ ਵਿਆਪਕ।

ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥

You are true and content; the Word of Your Shabad is cool and soothing. Through it, we are lovingly, intuitively attuned to You. ||3||

ਜਿਸ ਮਨੁੱਖ ਨੇ ਸੇਵਾ ਸੰਤੋਖ (ਵਾਲੇ ਜੀਵਨ) ਵਿਚ (ਰਹਿ ਕੇ) ਗੁਰੂ ਦੇ ਸ਼ਬਦ (ਜੁੜ ਕੇ) ਪੂਰਨ ਅਡੋਲ ਆਤਮਕ ਅਵਸਥਾ ਵਿਚ (ਟਿਕ ਕੇ) ਤੇਰੇ ਚਰਨਾਂ ਵਿਚ ਸੁਰਤ ਜੋੜੀ ਹੈ ਉਸ ਦਾ ਹਿਰਦਾ ਠੰਡਾ-ਠਾਰ ਹੋ ਜਾਂਦਾ ਹੈ ॥੩॥ ਸਤ = ਦਾਨ, ਸੇਵਾ। ਸਤ ਸੰਤੋਖਿ = ਸੇਵਾ ਤੇ ਸੰਤੋਖ ਵਿਚ (ਰਹਿ ਕੇ)। ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜ ਕੇ)। ਸੀਤਲੁ = ਠੰਢਾ, ਸ਼ਾਂਤ। ਸਹਜ = ਆਤਮਕ ਅਡੋਲਤਾ। ਭਾਇ = ਭਾਵ ਨਾਲ। ਸਹਜ ਭਾਇ = ਆਤਮਕ ਅਡੋਲਤਾ ਦੇ ਭਾਵ ਨਾਲ, ਪੂਰਨ ਅਡੋਲ ਆਤਮਕ ਅਵਸਥਾ ਵਿਚ (ਟਿਕ ਕੇ) ॥੩॥

ਤ੍ਰੈ ਵਰਤਾਇ ਚਉਥੈ ਘਰਿ ਵਾਸਾ

The three qualities are pervasive; the Lord dwells in His home, the fourth state.

ਮਾਇਆ ਦੇ ਤਿੰਨ ਗੁਣਾਂ ਦਾ ਪਸਾਰਾ ਪਸਾਰ ਕੇ ਪਰਮਾਤਮਾ ਆਪ (ਇਹਨਾਂ ਤੋਂ ਉਤਾਂਹ) ਚੌਥੇ ਘਰ ਵਿਚ ਟਿਕਿਆ ਰਹਿੰਦਾ ਹੈ (ਜਿਥੇ ਤਿੰਨ ਗੁਣਾਂ ਦੀ ਪਹੁੰਚ ਨਹੀਂ ਹੋ ਸਕਦੀ)। ਵਰਤਾਇ = ਵਰਤਾ ਕੇ, ਵੰਡ ਕੇ, ਪਸਾਰਾ ਪਸਾਰ ਕੇ। ਘਰਿ = ਘਰ ਵਿਚ।

ਕਾਲ ਬਿਕਾਲ ਕੀਏ ਇਕ ਗ੍ਰਾਸਾ

He has made death and birth into a bite of food.

ਜਨਮ ਤੇ ਮਰਨ ਉਸ ਨੇ ਇਕ ਗਿਰਾਹੀ ਕਰ ਲਏ ਹੋਏ ਹਨ (ਉਸ ਨੂੰ ਨਾਹ ਜਨਮ ਹੈ ਨਾਹ ਮੌਤ)। ਬਿਕਾਲ = {ਕਾਲ ਦੇ ਉਲਟ} ਜਨਮ। ਗ੍ਰਾਸਾ = ਗਿਰਾਹੀ।

ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥

The immaculate Light is the Life of the whole world. The Guru reveals the unstruck melody of the Shabad. ||4||

ਸਾਰੇ ਜੀਵਾਂ ਵਿਚ ਪਰਮਾਤਮਾ ਦੀ ਪਵਿੱਤ੍ਰ ਜੋਤਿ (ਚਾਨਣ ਕਰ ਰਹੀ ਹੈ), ਉਹ ਜਗਤ ਦੀ ਜ਼ਿੰਦਗੀ ਦਾ ਸਹਾਰਾ ਹੈ। ਜਿਸ ਮਨੁੱਖ ਨੂੰ ਗੁਰੂ ਨੇ ਇਕ-ਰਸ ਆਪਣੇ ਸ਼ਬਦ ਵਿਚ ਜੋੜਿਆ ਹੈ ਉਸ ਨੂੰ ਉਸ (ਜਗਜੀਵਨ) ਦਾ ਦੀਦਾਰ ਕਰਾ ਦਿੱਤਾ ਹੈ ॥੪॥ ਜਗ ਜੀਵਨੁ = ਜਗਤ ਦਾ ਜੀਵਨ ਪ੍ਰਭੂ। ਗੁਰਿ = ਗੁਰੂ ਨੇ। ਅਨਹਦ = ਇਕ-ਰਸ। ਸਬਦਿ = ਸ਼ਬਦ ਦੀ ਰਾਹੀਂ ॥੪॥

ਊਤਮ ਜਨ ਸੰਤ ਭਲੇ ਹਰਿ ਪਿਆਰੇ

Sublime and good are those humble Saints, the Beloveds of the Lord.

ਜੇਹੜੇ ਬੰਦੇ ਪਰਮਾਤਮਾ ਦੇ ਪਿਆਰੇ ਹਨ ਉਹ ਸ੍ਰੇਸ਼ਟ ਜੀਵਨ ਵਾਲੇ ਹਨ ਉਹ ਸੰਤ ਹਨ ਉਹ ਭਲੇ ਹਨ,

ਹਰਿ ਰਸ ਮਾਤੇ ਪਾਰਿ ਉਤਾਰੇ

They are intoxicated with the sublime essence of the Lord, and are carried across to the other side.

ਉਹ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦੇ ਹਨ, ਪਰਮਾਤਮਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਮਾਤੇ = ਮਸਤ।

ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥

Nanak is the dust of the Society of the Saints; by Guru's Grace, he finds the Lord. ||5||

ਹੇ ਨਾਨਕ! ਉਹਨਾਂ ਸੰਤ ਜਨਾਂ ਦੀ ਸੰਗਤ ਕਰ ਉਹਨਾਂ ਦੇ ਚਰਨਾਂ ਦੀ ਧੂੜ ਲੈ, ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਨੂੰ ਲੱਭ ਲਿਆ ਹੈ ॥੫॥ ਰੇਣ = ਚਰਨਾਂ ਦੀ ਧੂੜ ॥੫॥

ਤੂ ਅੰਤਰਜਾਮੀ ਜੀਅ ਸਭਿ ਤੇਰੇ

You are the Inner-knower, the Searcher of hearts. All beings belong to You.

ਹੇ ਪ੍ਰਭੂ! ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਸਭਿ = ਸਾਰੇ।

ਤੂ ਦਾਤਾ ਹਮ ਸੇਵਕ ਤੇਰੇ

You are the Great Giver; I am Your slave.

ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਸੇਵਕ ਹਾਂ, ਤੂੰ ਸਾਨੂੰ ਸਭਨਾਂ ਨੂੰ ਦਾਤਾਂ ਦੇਣ ਵਾਲਾ ਹੈਂ।

ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥

Please be merciful and bless me with Your Ambrosial Naam, and the jewel, the lamp of the Guru's spiritual wisdom. ||6||

ਕਿਰਪਾ ਕਰ ਕੇ ਸਾਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਹ। (ਜਿਸ ਉਤੇ ਤੂੰ ਕਿਰਪਾ ਕਰਦਾ ਹੈਂ) ਗੁਰੂ ਨੇ ਉਸ ਦੇ ਅੰਦਰ ਤੇਰੇ ਗਿਆਨ ਦਾ ਰਤਨ ਰੌਸ਼ਨ ਕਰ ਦਿੱਤਾ ਹੈ ॥੬॥ ਗੁਰਿ = ਗੁਰੂ ਨੇ। ਦੀਪਾਇਆ = ਰੌਸ਼ਨ ਕੀਤਾ ॥੬॥

ਪੰਚ ਤਤੁ ਮਿਲਿ ਇਹੁ ਤਨੁ ਕੀਆ

From the union of the five elements, this body was made.

(ਸਰਬ-ਵਿਆਪਕ ਪਰਮਾਤਮਾ ਦੀ ਰਜ਼ਾ ਵਿਚ) ਪੰਜਾਂ ਤੱਤਾਂ ਨੇ ਮਿਲ ਕੇ ਇਹ (ਮਨੁੱਖਾ) ਸਰੀਰ ਬਣਾਇਆ, ਤਨੁ = ਸਰੀਰ।

ਆਤਮ ਰਾਮ ਪਾਏ ਸੁਖੁ ਥੀਆ

Finding the Lord, the Supreme Soul, peace is established.

ਜਿਸ ਮਨੁੱਖ ਨੇ ਉਸ ਸਰਬ-ਵਿਆਪਕ ਪ੍ਰਭੂ ਨੂੰ ਲੱਭ ਲਿਆ ਉਸ ਦੇ ਅੰਦਰ ਆਤਮਕ ਆਨੰਦ ਬਣ ਗਿਆ। ਆਤਮ ਰਾਮ = ਸਰਬ-ਵਿਆਪਕ ਜੋਤਿ।

ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥

The good karma of past actions brings fruitful rewards, and man is blessed with the jewel of the Lord's Name. ||7||

(ਪਰਮਾਤਮਾ ਨਾਲ ਸੰਬੰਧ ਬਣਾਣ ਵਾਲੇ ਉਸ ਦੇ) ਕੰਮਾਂ ਨੂੰ ਉਸ ਦੇ ਉੱਦਮ ਨੂੰ ਉਹ ਨਾਮ-ਫਲ ਲੱਗਾ ਜਿਸ ਨੇ ਉਸ ਨੂੰ ਆਤਮਕ ਜੀਵਨ ਬਖ਼ਸ਼ਿਆ, ਉਸ ਨੇ ਆਪਣੇ ਮਨ ਵਿਚ ਹੀ ਪਰਮਾਤਮਾ ਦਾ ਨਾਮ-ਰਤਨ ਲੱਭ ਲਿਆ ॥੭॥ ਅੰਮ੍ਰਿਤ ਫਲੁ = ਆਤਮਕ ਜੀਵਨ ਦੇਣ ਵਾਲਾ ਨਾਮ-ਫਲ ॥੭॥

ਨਾ ਤਿਸੁ ਭੂਖ ਪਿਆਸ ਮਨੁ ਮਾਨਿਆ

His mind does not feel any hunger or thirst.

ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ਉਸ ਨੂੰ ਮਾਇਆ ਦੀ ਭੁੱਖ-ਤ੍ਰੇਹ ਨਹੀਂ ਰਹਿੰਦੀ, ਭੂਖ ਪਿਆਸ = ਮਾਇਆ ਦੀ ਭੁੱਖ-ਤ੍ਰੇਹ।

ਸਰਬ ਨਿਰੰਜਨੁ ਘਟਿ ਘਟਿ ਜਾਨਿਆ

He knows the Immaculate Lord to be everywhere, in each and every heart.

ਉਹ ਨਿਰੰਜਨ ਨੂੰ ਸਭ ਥਾਂ ਹਰੇਕ ਘਟ ਵਿਚ ਪਛਾਣ ਲੈਂਦਾ ਹੈ।

ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥

Imbued with the Lord's Ambrosial essence, he becomes a pure, detached renunciate; he is lovingly absorbed in the Guru's Teachings. ||8||

ਉਹ ਆਤਮਕ ਜੀਵਨ ਦੇਣ ਵਾਲੇ ਸਿਰਫ਼ ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ, ਦੁਨੀਆ ਦੇ ਰਸਾਂ ਤੋਂ ਉਪਰਾਮ ਰਹਿੰਦਾ ਹੈ। ਗੁਰੂ ਦੀ ਮੱਤ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਲੱਗਣ ਲੱਗ ਪੈਂਦਾ ਹੈ ॥੮॥ ਰਸਿ = ਸੁਆਦ ਵਿਚ। ਬੈਰਾਗੀ = ਵਿਰਕਤ। ਭਾਇ = ਪ੍ਰੇਮ ਵਿਚ। ਸੁਭਾਇਆ = ਸੋਹਣਾ ਲੱਗਣ ਲੱਗ ਪੈਂਦਾ ਹੈ ॥੮॥

ਅਧਿਆਤਮ ਕਰਮ ਕਰੇ ਦਿਨੁ ਰਾਤੀ

Whoever does the deeds of the soul, day and night,

ਉਹ ਮਨੁੱਖ ਦਿਨ ਰਾਤ ਉਹੀ ਕਰਮ ਕਰਦਾ ਹੈ ਜੋ ਉਸ ਦੀ ਜਿੰਦ ਨੂੰ ਪਰਮਾਤਮਾ ਨਾਲ ਜੋੜੀ ਰੱਖਦੇ ਹਨ, ਅਧਿਆਤਮ = {अध्यात्म = The Supreme Spirit or the relation between the Supreme and the individual soul} ਜੀਵਾਤਮਾ ਤੇ ਪਰਮਾਤਮਾ ਦਾ ਪਰਸਪਰ ਡੂੰਘਾ ਸੰਬੰਧ ਬਣਾਣ ਵਾਲੇ।

ਨਿਰਮਲ ਜੋਤਿ ਨਿਰੰਤਰਿ ਜਾਤੀ

sees the immaculate Divine Light deep within.

ਉਹ ਪਰਮਾਤਮਾ ਦੀ ਪਵਿਤ੍ਰ ਜੋਤਿ ਨੂੰ ਹਰ ਥਾਂ ਇਕ-ਰਸ ਵਿਆਪਕ ਪਛਾਣ ਲੈਂਦਾ ਹੈ। ਨਿਰੰਤਰਿ = {निर = अन्तर = having no intervening space} ਇਕ-ਰਸ।

ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥

Enraptured with the delightful essence of the Shabad, the source of nectar, my tongue plays the sweet music of the flute. ||9||

ਸਭ ਰਸਾਂ ਦੇ ਸੋਮੇ ਗੁਰ-ਸ਼ਬਦ ਨੂੰ (ਉਹ ਆਪਣੇ ਹਿਰਦੇ ਵਿਚ ਵਸਾਂਦਾ ਹੈ)। ਉਸ ਦੀ ਜੀਭ ਮਹਾਨ ਸ੍ਰੇਸ਼ਟ ਨਾਮ-ਰਸ ਵਿਚ (ਰਸੀ ਰਹਿੰਦੀ ਹੈ। ਉਹ (ਆਪਣੇ ਅੰਦਰ ਆਤਮਕ ਆਨੰਦ ਦੀ, ਮਾਨੋ,) ਇਕ ਰਸੀਲੀ ਬੰਸਰੀ ਵਜਾਂਦਾ ਹੈ ॥੯॥ ਰਸਾਲੁ = {ਰਸ-ਆਲਯ} ਰਸ ਦਾ ਘਰ, ਆਤਮਕ ਆਨੰਦ ਦੇਣ ਵਾਲਾ। ਰਸਨ ਰਸਿ = ਰਸਾਂ ਦੇ ਰਸ ਵਿਚ, ਮਹਾ ਸ੍ਰੇਸ਼ਟ ਰਸ ਵਿਚ। ਰਸਨਾ = ਜੀਭ। ਬੇਣੁ = ਬੰਸਰੀ ॥੯॥

ਬੇਣੁ ਰਸਾਲ ਵਜਾਵੈ ਸੋਈ

He alone plays the sweet music of this flute,

ਪਰ ਇਹ ਰਸੀਲੀ ਬੰਸਰੀ ਉਹੀ ਮਨੁੱਖ ਵਜਾ ਸਕਦਾ ਹੈ,

ਜਾ ਕੀ ਤ੍ਰਿਭਵਣ ਸੋਝੀ ਹੋਈ

who knows the three worlds.

ਜਿਸ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪੈ ਜਾਂਦੀ ਹੈ। ਤ੍ਰਿਭਵਣ ਸੋਝੀ = ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸੂਝ।

ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥

O Nanak, know this, through the Guru's Teachings, and lovingly focus yourself on the Lord's Name. ||10||

ਹੇ ਨਾਨਕ! ਤੂੰ ਭੀ ਗੁਰੂ ਦੀ ਮੱਤ ਲੈ ਕੇ ਇਹ ਜਾਚ ਸਿੱਖ ਲੈ। ਜਿਸ ਕਿਸੇ ਨੇ ਗੁਰੂ ਦੀ ਮੱਤ ਲਈ ਹੈ ਉਸ ਦੀ ਸੁਰਤ ਪਰਮਾਤਮਾ ਦੇ ਨਾਮ ਵਿਚ ਜੁੜੀ ਰਹਿੰਦੀ ਹੈ ॥੧੦॥ ਗੁਰਮਤਿ = ਗੁਰੂ ਦੀ ਮੱਤ ਦੀ ਰਾਹੀਂ ॥੧੦॥

ਐਸੇ ਜਨ ਵਿਰਲੇ ਸੰਸਾਰੇ

Rare are those beings in this world,

ਜਗਤ ਵਿਚ ਅਜੇਹੇ ਬੰਦੇ ਬਹੁਤ ਥੋੜੇ ਹਨ,

ਗੁਰਸਬਦੁ ਵੀਚਾਰਹਿ ਰਹਹਿ ਨਿਰਾਰੇ

who contemplate the Word of the Guru's Shabad, and remain detached.

ਜੋ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾਂਦੇ ਹਨ ਤੇ (ਦੁਨੀਆ ਵਿਚ ਵਿਚਰਦੇ ਹੋਏ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ। ਨਿਰਾਰੇ = ਨਿਰਲੇਪ।

ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥

They save themselves, and save all their associates and ancestors; fruitful is their birth and coming into this world. ||11||

ਉਹ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਤੇ ਉਹਨਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ ਜੋ ਉਹਨਾਂ ਦੀ ਸੰਗਤ ਕਰਦੇ ਹਨ। ਜਗਤ ਵਿਚ ਅਜੇਹੇ ਬੰਦਿਆਂ ਦਾ ਆਉਣਾ ਲਾਹੇਵੰਦਾ ਹੈ ॥੧੧॥ ਜਗਿ = ਜਗਤ ਵਿਚ ॥੧੧॥

ਘਰੁ ਦਰੁ ਮੰਦਰੁ ਜਾਣੈ ਸੋਈ

He alone knows the home of his own heart, and the door to the temple,

ਉਹੀ ਬੰਦਾ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਪਛਾਣ ਲੈਂਦਾ ਹੈ,

ਜਿਸੁ ਪੂਰੇ ਗੁਰ ਤੇ ਸੋਝੀ ਹੋਈ

who obtains perfect understanding from the Guru.

ਜਿਸ ਨੂੰ ਪੂਰੇ ਗੁਰੂ ਤੋਂ (ਉੱਚੀ) ਸਮਝ ਮਿਲਦੀ ਹੈ। ਗੁਰ ਤੇ = ਗੁਰੂ ਤੋਂ, ਗੁਰੂ ਪਾਸੋਂ।

ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥

In the body-fortress is the palace; God is the True Master of this Palace. The True Lord established His True Throne there. ||12||

ਉਸ ਨੂੰ ਸਮਝ ਆ ਜਾਂਦੀ ਹੈ ਕਿ ਇਹ ਸਰੀਰ ਪਰਮਾਤਮਾ ਦੇ ਕਿਲ੍ਹੇ ਹਨ ਮਹਲ ਹਨ। ਉਹ ਮਹਲਾਂ ਦਾ ਮਾਲਕ ਪ੍ਰਭੂ ਸਦਾ ਹੀ ਥਿਰ ਰਹਿਣ ਵਾਲਾ ਹੈ (ਮਨੁੱਖਾ ਸਰੀਰ) ਉਸ ਨੇ ਆਪਣੇ ਬੈਠਣ ਲਈ ਤਖ਼ਤ ਬਣਾਇਆ ਹੋਇਆ ਹੈ ॥੧੨॥ ਮਹਲ ਮਹਲੀ = ਮਹਲ ਦਾ ਮਾਲਕ। ਸਚੁ = ਸਦਾ-ਥਿਰ ਰਹਿਣ ਵਾਲਾ ॥੧੨॥

ਚਤੁਰ ਦਸ ਹਾਟ ਦੀਵੇ ਦੁਇ ਸਾਖੀ

The fourteen realms and the two lamps are the witnesses.

ਚੌਦਾਂ ਤਬਕ ਤੇ ਸੂਰਜ ਚੰਦ ਇਸ ਗੱਲ ਦੇ ਗਵਾਹ ਹਨ, ਚਤੁਰ ਦਸ ਹਟ = ਚੌਦਾਂ ਭਵਨ-ਰੂਪ ਹੱਟ। ਦੀਵੇ ਦੁਇ = ਸੂਰਜ ਤੇ ਚੰਦ੍ਰਮਾ। ਸਾਖੀ = ਗਵਾਹ।

ਸੇਵਕ ਪੰਚ ਨਾਹੀ ਬਿਖੁ ਚਾਖੀ

The Lord's servants, the self-elect, do not taste the poison of corruption.

(ਕਿ ਜਿਨ੍ਹਾਂ ਨੂੰ ਇਹ ਨਾਮ-ਧਨ ਮਿਲ ਪੈਂਦਾ ਹੈ ਉਹ ਪ੍ਰਭੂ ਦੇ ਮੰਨੇ-ਪ੍ਰਮੰਨੇ ਸੇਵਕ ਅਖਵਾਂਦੇ ਹਨ) ਉਹ ਮੰਨੇ-ਪ੍ਰਮੰਨੇ ਸੇਵਕ (ਫਿਰ) ਉਸ ਮਾਇਆ-ਜ਼ਹਰ ਨੂੰ ਨਹੀਂ ਚੱਖਦੇ। ਬਿਖੁ = ਜ਼ਹਰ, ਆਤਮਕ ਮੌਤ ਲਿਆਉਣ ਵਾਲੀ ਮਾਇਆ।

ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥

Deep within, is the priceless, incomparable commodity; meeting with the Guru, the wealth of the Lord is obtained. ||13||

ਇਹ ਬੇ-ਮਿਸਾਲ ਤੇ ਅਮੋਲਕ ਨਾਮ-ਧਨ ਹਰੇਕ ਸਰੀਰ-ਮਹਲ ਦੇ ਅੰਦਰ ਮੌਜੂਦ ਹੈ। ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹੀ ਇਹ ਧਨ ਲੱਭ ਪੈਂਦਾ ਹੈ ॥੧੩॥ ਵਸਤੁ ਅਨੂਪ = ਉਹ ਚੀਜ਼ ਜਿਸ ਵਰਗੀ ਹੋਰ ਕੋਈ ਨਹੀਂ। ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੧੩॥

ਤਖਤਿ ਬਹੈ ਤਖਤੈ ਕੀ ਲਾਇਕ

He alone sits on the throne, who is worthy of the throne.

(ਗੁਰੂ ਦੀ ਮੱਤ ਉਤੇ ਤੁਰਨ ਵਾਲਾ ਮਨੁੱਖ) ਹਿਰਦੇ-ਤਖ਼ਤ ਉਤੇ ਬੈਠਣ-ਜੋਗਾ ਹੋ ਜਾਂਦਾ ਹੈ ਤੇ ਹਿਰਦੇ-ਤਖ਼ਤ ਉਤੇ ਬੈਠਾ ਰਹਿੰਦਾ ਹੈ (ਭਾਵ, ਨਾਹ ਉਸ ਦੇ ਗਿਆਨ-ਇੰਦ੍ਰੇ ਮਾਇਆ ਵਲ ਡੋਲਦੇ ਹਨ ਅਤੇ ਨਾਹ ਹੀ ਉਸ ਦਾ ਮਨ ਵਿਕਾਰਾਂ ਵਲ ਜਾਂਦਾ ਹੈ)। ਤਖਤਿ = ਤਖਤ ਉਤੇ, ਹਿਰਦੇ-ਤਖ਼ਤ ਉਤੇ। ਲਾਇਕ = ਯੋਗ, ਹੱਕਦਾਰ।

ਪੰਚ ਸਮਾਏ ਗੁਰਮਤਿ ਪਾਇਕ

Following the Guru's Teachings, he subdues the five demons, and becomes the Lord's foot soldier.

ਜੇਹੜਾ ਮਨੁੱਖ ਗੁਰੂ ਦੀ ਮੱਤ ਤੇ ਤੁਰਦਾ ਹੈ ਉਸ ਦੇ ਪੰਜੇ ਗਿਆਨ-ਇੰਦ੍ਰੇ ਉਸ ਦੇ ਸੇਵਕ ਬਣ ਕੇ ਉਸ ਦੇ ਵੱਸ ਵਿਚ ਰਹਿੰਦੇ ਹਨ। ਪੰਚ = ਪੰਜੇ ਕਾਮਾਦਿਕ। ਪਾਇਕ = ਸੇਵਕ।

ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥

He has existed from the very beginning of time and throughout the ages; He exists here and now, and will always exist. Meditating on Him, skepticism and doubt are dispelled. ||14||

ਜੇਹੜਾ ਪਰਮਾਤਮਾ ਸ੍ਰਿਸ਼ਟੀ ਦੇ ਮੁੱਢ ਤੋਂ ਪਹਿਲਾਂ ਦਾ ਹੈ ਜੁਗਾਂ ਦੇ ਆਦਿ ਤੋਂ ਹੈ, ਹੁਣ ਭੀ ਮੌਜੂਦ ਹੈ ਤੇ ਸਦਾ ਲਈ ਕਾਇਮ ਰਹੇਗਾ ਉਹ ਪਰਮਾਤਮਾ ਗੁਰੂ ਦੀ ਮੱਤ ਤੇ ਤੁਰਨ ਵਾਲੇ ਮਨੁੱਖ ਦੇ ਅੰਦਰ ਪਰਗਟ ਹੋ ਕੇ ਉਸ ਦਾ ਸਹਮ ਤੇ ਉਸ ਦੀ ਭਟਕਣਾ ਦੂਰ ਕਰ ਦੇਂਦਾ ਹੈ ॥੧੪॥ ਸਹਸਾ = ਸਹਮ। ਭਰਮੁ = ਭਟਕਣਾ ॥੧੪॥

ਤਖਤਿ ਸਲਾਮੁ ਹੋਵੈ ਦਿਨੁ ਰਾਤੀ

The Lord of the Throne is greeted and worshipped day and night.

ਹਿਰਦੇ-ਤਖ਼ਤ ਉਤੇ ਬੈਠੇ ਮਨੁੱਖ ਨੂੰ ਦਿਨ ਰਾਤ ਆਦਰ ਮਿਲਦਾ ਹੈ।

ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ

This true glorious greatness comes to those who love the Guru's Teachings.

ਜਿਸ ਮਨੁੱਖ ਨੇ ਗੁਰੂ ਦੀ ਮੱਤ ਤੇ ਤੁਰ ਕੇ ਪਰਮਾਤਮਾ ਦੇ ਚਰਨਾਂ ਨਾਲ ਲਿਵ ਦੀ ਸਾਂਝ ਪਾ ਲਈ ਉਸ ਨੂੰ ਇਹ ਆਦਰ ਸਦਾ ਲਈ ਮਿਲਿਆ ਰਹਿੰਦਾ ਹੈ ਇਹ ਇੱਜ਼ਤ ਸਦਾ ਮਿਲੀ ਰਹਿੰਦੀ ਹੈ। ਲਿਵ ਜਾਤੀ = ਲਿਵ ਨਾਲ ਸਾਂਝ ਪਾ ਲਈ।

ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

O Nanak, meditate on the Lord, and swim across the river; they find the Lord, their best friend, in the end. ||15||1||18||

ਹੇ ਨਾਨਕ! ਪਰਮਾਤਮਾ ਦਾ ਨਾਮ ਜਪੋ। (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਸਿਮਰਨ ਦੀ) ਤਾਰੀ ਤਰੋ। ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ਜੋ ਆਖ਼ੀਰ ਤਕ ਸਾਥੀ ਬਣਿਆ ਰਹਿੰਦਾ ਹੈ ॥੧੫॥੧॥੧੮॥ ਤਰੁ ਤਾਰੀ = ਤਾਰੀ ਤਰੋ, ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦਾ ਜਤਨ ਕਰੋ। ਸਖਾਈ = ਮਦਦਗਾਰ ॥੧੫॥੧॥੧੮॥