ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥
What is that word, what is that virtue, and what is that magic mantra?
(ਹੇ ਭੈਣ!) ਉਹ ਕੇਹੜਾ ਅੱਖਰ ਹੈ? ਉਹ ਕੇਹੜਾ ਗੁਣ ਹੈ? ਉਹ ਕੇਹੜਾ ਸ਼ਿਰੋਮਣੀ ਮੰਤਰ ਹੈ? ਮਣੀਆ = ਸ਼ਿਰੋਮਣੀ।
ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥
What are those clothes, which I can wear to captivate my Husband Lord? ||126||
ਉਹ ਕੇਹੜਾ ਵੇਸ ਮੈਂ ਕਰਾਂ ਜਿਸ ਨਾਲ (ਮੇਰਾ) ਖਸਮ (ਮੇਰੇ) ਵੱਸ ਵਿਚ ਆ ਜਾਏ? ॥੧੨੬॥ ਹਉ = ਮੈਂ। ਜਿਤੁ = ਜਿਸ (ਵੇਸ) ਨਾਲ। ਵਸਿ = ਵੱਸ ਵਿਚ ॥੧੨੬॥
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥
Humility is the word, forgiveness is the virtue, and sweet speech is the magic mantra.
ਹੇ ਭੈਣ! ਨਿਊਣਾ ਅੱਖਰ ਹੈ, ਸਹਾਰਨਾ ਗੁਣ ਹੈ, ਮਿੱਠਾ ਬੋਲਣਾ ਸ਼ਿਰੋਮਣੀ ਮੰਤਰ ਹੈ। ਖਵਣੁ = ਸਹਾਰਨਾ। ਜਿਹਬਾ = ਮਿੱਠੀ ਜੀਭ, ਮਿੱਠਾ ਬੋਲਣਾ।
ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥
Wear these three robes, O sister, and you will captivate your Husband Lord. ||127||
ਜੇ ਇਹ ਤਿੰਨ ਵੇਸ ਕਰ ਲਏਂ ਤਾਂ (ਮੇਰਾ) ਖਸਮ (ਤੇਰੇ) ਵੱਸ ਵਿਚ ਆ ਜਾਇਗਾ ॥੧੨੭॥