ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ

Kabeer, what then, if one could become dust? It is blown up by the wind, and sticks to the body.

ਹੇ ਕਬੀਰ! ਖੇਹ (ਵਾਂਗ) ਬਣਿਆਂ ਭੀ ਅਜੇ ਕਸਰ ਰਹਿ ਜਾਂਦੀ ਹੈ, ਖੇਹ (ਪੈਰਾਂ ਨਾਲ) ਉੱਡ ਕੇ (ਰਾਹੀਆਂ ਦੇ) ਅੰਗਾਂ ਉਤੇ ਪੈਂਦੀ ਹੈ।

ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥

The humble servant of the Lord should be like water, which cleans everything. ||148||

ਪਰਮਾਤਮਾ ਦਾ ਭਗਤ ਅਜੇਹਾ ਚਾਹੀਦਾ ਹੈ ਜਿਵੇਂ ਪਾਣੀ ਹਰੇਕ ਸ਼ਕਲ ਦੇ ਭਾਂਡੇ ਨਾਲ ਸਮਾਈ ਰੱਖਦਾ ਹੈ ॥੧੪੮॥ ਸਰਬੰਗ = ਸਾਰੇ ਅੰਗਾਂ ਨਾਲ (ਮੈਲ ਰੱਖਣ ਵਾਲਾ) ॥੧੪੮॥