ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥
Raag Maaroo, The Word Of Kabeer Jee:
ਰਾਗ ਮਾਰੂ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥
No one has seen the Fearless Lord, O renunciate.
ਹੇ ਅੰਞਾਣ ਵੈਰਾਗੀ! (ਪਰਮਾਤਮਾ ਨੂੰ ਇਹਨਾਂ ਅੱਖਾਂ ਨਾਲ ਕਦੇ) ਕਿਸੇ ਨੇ ਨਹੀਂ ਵੇਖਿਆ, ਉਸ ਦਾ ਤਾਂ ਆਤਮਕ ਝਲਕਾਰਾ ਹੀ ਵੱਜਦਾ ਹੈ। ਅਨਭਉ = {Skt. अनुभव = Direct perception or cognition} ਝਲਕਾਰਾ, ਆਤਮਕ ਗਿਆਨ। ਕਿਨੈ = ਕਿਸੇ ਮਨੁੱਖ ਨੇ। ਨ ਦੇਖਿਆ = ਪਰਮਾਤਮਾ ਨੂੰ ਇਹਨਾਂ ਅੱਖਾਂ ਨਾਲ ਨਹੀਂ ਵੇਖਿਆ। ਬੈਰਾਗੀਅੜੇ = ਹੇ ਅੰਞਾਣ ਵੈਰਾਗੀ!
ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥
Without the Fear of God, how can the Fearless Lord be obtained? ||1||
ਤੇ, ਇਹ ਆਤਮਕ ਝਲਕਾਰਾ ਤਦੋਂ ਵੱਜਦਾ ਹੈ, ਜਦੋਂ ਮਨੁੱਖ ਦੁਨੀਆ ਦੇ ਡਰਾਂ ਤੋਂ ਰਹਿਤ ਹੋ ਜਾਂਦਾ ਹੈ ॥੧॥ ਬਿਨੁ ਭੈ = ਸੰਸਾਰਕ ਡਰਾਂ ਤੋਂ ਰਹਿਤ। ਹੋਇ = ਹੁੰਦਾ ਹੈ, ਪਰਗਟ ਹੁੰਦਾ ਹੈ। ਵਣਾਹੰਭੈ = ਇਹ ਲਫ਼ਜ਼ ਛੰਦ ਦੀ ਸਿਰਫ਼ ਪਦ-ਪੂਰਤੀ ਲਈ ਹੈ, ਇਸ ਦਾ ਅਰਥ ਕੋਈ ਨਹੀਂ ਹੈ, ਜਿਵੇਂ 'ਫੁਨਹੇ' ਦੀ ਬਾਣੀ ਵਿਚ ਲਫ਼ਜ਼ 'ਹਰਿਹਾਂ' ਹੈ ॥੧॥
ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥
If one sees the Presence of his Husband Lord near at hand, then he feels the Fear of God, O renunciate.
ਹੇ ਅੰਞਾਣ ਬੈਰਾਗੀ! ਜੋ ਮਨੁੱਖ ਪਰਮਾਤਮਾ-ਖਸਮ ਨੂੰ ਹਰ ਵੇਲੇ ਅੰਗ-ਸੰਗ ਸਮਝਦਾ ਹੈ, ਉਸ ਦੇ ਅੰਦਰ ਉਸ ਦਾ ਡਰ ਪੈਦਾ ਹੁੰਦਾ ਹੈ (ਕਿ ਪ੍ਰਭੂ ਸਾਡੇ ਸਾਰੇ ਕੀਤੇ ਕਰਮਾਂ ਨੂੰ ਵੇਖ ਰਿਹਾ ਹੈ)। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ। ਭਉ = ਪਰਮਾਤਮਾ ਦਾ ਡਰ। ਪਵੈ = (ਹਿਰਦੇ ਵਿਚ) ਟਿਕਦਾ ਹੈ।
ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥
If he realizes the Hukam of the Lord's Command, then he becomes fearless. ||2||
ਇਸ ਡਰ ਦੀ ਬਰਕਤਿ ਨਾਲ ਮਨੁੱਖ ਉਸ ਪ੍ਰਭੂ ਦਾ) ਹੁਕਮ ਸਮਝਦਾ ਹੈ (ਭਾਵ, ਇਹ ਸਮਝਣ ਦੀ ਕੋਸ਼ਸ਼ ਕਰਦਾ ਹੈ ਕਿ ਸਾਨੂੰ ਜੀਵਾਂ ਨੂੰ ਕਿਵੇਂ ਜੀਊਣਾ ਚਾਹੀਦਾ ਹੈ) ਤਾਂ ਸੰਸਾਰਕ ਡਰਾਂ ਤੋਂ ਰਹਿਤ ਹੋ ਜਾਂਦਾ ਹੈ (ਕਿਉਂਕਿ ਰਜ਼ਾ ਨੂੰ ਸਮਝ ਕੇ ਸੰਸਾਰਕ ਡਰਾਂ ਵਾਲੇ ਕੰਮ ਕਰਨੇ ਛੱਡ ਦੇਂਦਾ ਹੈ) ॥੨॥ ਨਿਰਭਉ = ਦੁਨੀਆ ਦੇ ਡਰਾਂ ਤੋਂ ਰਹਿਤ ॥੨॥
ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥
Don't practice hypocrisy with the Lord, O renunciate!
ਹੇ ਅੰਞਾਣ ਬੈਰਾਗੀ! (ਇਹ ਤੀਰਥ ਆਦਿਕ ਕਰ ਕੇ) ਪਰਮਾਤਮਾ ਨਾਲ ਠੱਗੀ ਨਾਹ ਕਰੀਏ,
ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥
The whole world is filled with hypocrisy. ||3||
ਸਾਰਾ ਜਗਤ (ਤੀਰਥ ਆਦਿਕ ਕਰਨ ਦੇ ਵਹਿਣ ਵਿਚ ਪੈ ਕੇ) ਪਖੰਡ ਵਿਚ ਰੁੱਝਾ ਪਿਆ ਹੈ ॥੩॥ ਪਾਖੰਡਿ = ਪਖੰਡ ਵਿਚ। ਰਤਾ = ਰੰਗਿਆ ਹੋਇਆ। ਲੋਕੁ = ਜਗਤ ॥੩॥
ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥
Thirst and desire do not just go away, O renunciate.
ਹੇ ਅੰਞਾਣ ਬੈਰਾਗੀ! (ਪਖੰਡ-ਕਰਮ ਕੀਤਿਆਂ) ਤ੍ਰਿਸ਼ਨਾ ਖ਼ਲਾਸੀ ਨਹੀਂ ਕਰਦੀ, ਪਾਸੁ = ਪਾਸਾ, ਸਾਥ।
ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥
The body is burning in the fire of worldly love and attachment. ||4||
ਸਗੋਂ ਮਾਇਆ ਦੀ ਮਮਤਾ ਸਰੀਰ ਨੂੰ ਸਾੜ ਦੇਂਦੀ ਹੈ ॥੪॥ ਜਾਲਿਆ = ਸਾੜ ਦਿੱਤਾ ਹੈ। ਪਿੰਡੁ = ਸਰੀਰ ॥੪॥
ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥
Anxiety is burned, and the body is burned, O renunciate,
ਹੇ ਅੰਞਾਣ ਬੈਰਾਗੀ! ਜੇ ਮਨੁੱਖ ਦਾ ਮਨ (ਤ੍ਰਿਸ਼ਨਾ ਮਮਤਾ ਵਲੋਂ) ਮਰ ਜਾਏ, ਜਾਲਿ = ਸਾੜ ਕੇ। ਤਨੁ = ਸਰੀਰ, ਸਰੀਰ ਦਾ ਮੋਹ।
ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥
only if one lets his mind become dead. ||5||
(ਤਾਂ ਉਹ ਸੱਚਾ ਬੈਰਾਗੀ ਬਣ ਜਾਂਦਾ ਹੈ, ਉਸ ਅਜਿਹੇ ਬੈਰਾਗੀ ਨੇ) ਚਿੰਤਾ ਸਾੜ ਕੇ ਸਰੀਰ (ਦਾ ਮੋਹ) ਸਾੜ ਲਿਆ ਹੈ ॥੫॥ ਮਿਰਤਕੁ = ਮੁਰਦਾ, ਤ੍ਰਿਸ਼ਨਾ ਮਮਤਾ ਵਲੋਂ ਮੁਰਦਾ ॥੫॥
ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥
Without the True Guru, there can be no renunciation,
(ਪਰ) ਹੇ ਅੰਞਾਣ ਬੈਰਾਗੀ! ਸਤਿਗੁਰੂ (ਦੀ ਸ਼ਰਨ ਆਉਣ) ਤੋਂ ਬਿਨਾ (ਹਿਰਦੇ ਵਿਚ) ਵੈਰਾਗ ਪੈਦਾ ਨਹੀਂ ਹੋ ਸਕਦਾ, ਬੈਰਾਗੁ = ਤ੍ਰਿਸ਼ਨਾ ਮਮਤਾ ਵਲੋਂ ਉਪਰਾਮਤਾ।
ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥
even though all the people may wish for it. ||6||
ਭਾਵੇਂ ਕੋਈ ਕਿਤਨੀ ਹੀ ਤਾਂਘ ਕਰੇ ॥੬॥ ਸਭੁ ਕੋਇ = ਹਰੇਕ ਜੀਵ ॥੬॥
ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥
When God grants His Grace, one meets the True Guru, O renunciate,
ਹੇ ਅੰਞਾਣ ਬੈਰਾਗੀ! ਸਤਿਗੁਰੂ ਤਦੋਂ ਮਿਲਦਾ ਹੈ ਜੇ (ਪ੍ਰਭੂ ਦੀ) ਕਿਰਪਾ ਹੋਵੇ, ਕਰਮੁ = ਬਖ਼ਸ਼ਸ਼।
ਸਹਜੇ ਪਾਵੈ ਸੋਇ ਵਣਾਹੰਬੈ ॥੭॥
and automatically, intuitively finds that Lord. ||7||
ਉਹ ਮਨੁੱਖ (ਫਿਰ) ਸਹਿਜੇ ਹੀ (ਵੈਰਾਗ) ਪ੍ਰਾਪਤ ਕਰ ਲੈਂਦਾ ਹੈ ॥੭॥ ਸਹਜੇ = ਸਹਿਜ ਅਵਸਥਾ ਵਿਚ ਟਿਕ ਕੇ, ਤ੍ਰਿਸ਼ਨਾ ਆਦਿਕ ਵਿਚ ਡੋਲਣ ਤੋਂ ਹਟ ਕੇ ॥੭॥
ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥
Says Kabeer, I offer this one prayer, O renunciate.
ਕਬੀਰ ਆਖਦਾ ਹੈ- ਹੇ ਅੰਞਾਣ ਬੈਰਾਗੀ! (ਪਖੰਡ ਨਾਲ ਕੁਝ ਨਹੀਂ ਸੌਰਨਾ, ਪ੍ਰਭੂ ਅੱਗੇ) ਇਉਂ ਅਰਦਾਸ ਕਰ,
ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥
Carry me across the terrifying world-ocean. ||8||1||8||
'ਹੇ ਪ੍ਰਭੂ! ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ' ॥੮॥੧॥੮॥ ਮੋ ਕਉ = ਮੈਨੂੰ। ਭਉਜਲੁ = ਸੰਸਾਰ-ਸਮੁੰਦਰ ॥੮॥੧॥੮॥