ਗੋਂਡ

Gond:

ਗੋਂਡ।

ਗ੍ਰਿਹਿ ਸੋਭਾ ਜਾ ਕੈ ਰੇ ਨਾਹਿ

When someone's household has no glory,

ਹੇ ਭਾਈ! ਜਿਸ ਮਨੁੱਖ ਦੇ ਘਰ ਵਿਚ (ਘਰ ਦੀ ਸੁਹੱਪਣ) ਮਾਇਆ ਨਹੀਂ ਹੈ, ਗ੍ਰਿਹਿ = ਘਰ ਵਿਚ। ਜਾ ਕੈ ਗ੍ਰਿਹਿ = ਜਿਸ ਦੇ ਘਰ ਵਿਚ। ਸੋਭਾ = ਮਾਇਆ। ਰੇ = ਹੇ ਭਾਈ!

ਆਵਤ ਪਹੀਆ ਖੂਧੇ ਜਾਹਿ

the guests who come there depart still hungry.

ਉਸ ਘਰ ਆਏ ਪਾਂਧੀ ਭੁੱਖੇ ਚਲੇ ਜਾਂਦੇ ਹਨ। ਪਹੀਆ = ਰਾਹੀ, ਪਾਂਧੀ, ਅੱਭਿਆਗਤ। ਖੂਧੇ = ਭੁੱਖੇ।

ਵਾ ਕੈ ਅੰਤਰਿ ਨਹੀ ਸੰਤੋਖੁ

Deep within, there is no contentment.

ਉਸ ਘਰ ਦੇ ਮਾਲਕ ਦੇ ਹਿਰਦੇ ਵਿਚ ਭੀ ਧਰਵਾਸ ਨਹੀਂ ਬਣਦਾ। ਵਾ ਕੈ ਅੰਤਰਿ = ਉਸ ਗ੍ਰਿਹਸਤੀ ਦੇ ਮਨ ਵਿਚ ਭੀ। ਸੰਤੋਖੁ = ਖ਼ੁਸ਼ੀ, ਧਰਵਾਸ।

ਬਿਨੁ ਸੋਹਾਗਨਿ ਲਾਗੈ ਦੋਖੁ ॥੧॥

Without his bride, the wealth of Maya, he suffers in pain. ||1||

ਸੋ, ਮਾਇਆ ਤੋਂ ਬਿਨਾ ਗ੍ਰਿਹਸਤ ਉੱਤੇ ਗਿਲਾ ਆਉਂਦਾ ਹੈ ॥੧॥ ਸੋਹਾਗਨਿ = ਇਹ ਸਦਾ ਖਸਮ-ਵਤੀ ਰਹਿਣ ਵਾਲੀ ਮਾਇਆ। ਦੋਖੁ = ਦੋਸ਼, ਐਬ ॥੧॥

ਧਨੁ ਸੋਹਾਗਨਿ ਮਹਾ ਪਵੀਤ

So praise this bride, which can shake the consciousness

ਸਦਾ ਖਸਮ-ਵਤੀ ਰਹਿਣ ਵਾਲੀ ਮਾਇਆ ਧੰਨ ਹੈ, (ਇਹ ਮਾੜੀ ਨਹੀਂ) ਬੜੀ ਪਵਿੱਤਰ ਹੈ। ਧਨੁ = ਮੁਬਾਰਿਕ। ਪਵੀਤ = ਪਵਿੱਤਰ।

ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ

Of even the most dedicated ascetics and sages. ||1||Pause||

(ਇਸ ਤੋਂ ਬਿਨਾ) ਵੱਡੇ ਵੱਡੇ ਤਪੀਆਂ ਦੇ ਮਨ (ਭੀ) ਡੋਲ ਜਾਂਦੇ ਹਨ (ਭਾਵ, ਜੇ ਸਰੀਰ ਦੇ ਨਿਰਬਾਹ ਲਈ ਮਾਇਆ ਨਾਹ ਮਿਲੇ ਤਾਂ ਤਪੀ ਭੀ ਘਾਬਰ ਜਾਂਦੇ ਹਨ) ॥੧॥ ਰਹਾਉ ॥

ਸੋਹਾਗਨਿ ਕਿਰਪਨ ਕੀ ਪੂਤੀ

This bride is the daughter of a wretched miser.

ਪਰ ਇਹ ਮਾਇਆ ਸ਼ੂਮਾਂ ਦੀ ਧੀ ਬਣ ਕੇ ਰਹਿੰਦੀ ਹੈ, (ਭਾਵ, ਸ਼ੂਮ ਇਕੱਠੀ ਹੀ ਕਰੀ ਜਾਂਦਾ ਹੈ, ਵਰਤਦਾ ਨਹੀਂ)। ਕਿਰਪਨ = ਕੰਜੂਸ। ਪੂਤੀ = ਪੁੱਤਰੀ।

ਸੇਵਕ ਤਜਿ ਜਗਤ ਸਿਉ ਸੂਤੀ

Abandoning the Lord's servant, she sleeps with the world.

ਪ੍ਰਭੂ ਦੇ ਸੇਵਕਾਂ ਤੋਂ ਬਿਨਾ ਹੋਰ ਸਭ ਨੂੰ ਇਸ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਸੇਵਕ ਤਜਿ = ਪ੍ਰਭੂ ਦੇ ਭਗਤਾਂ ਨੂੰ ਛੱਡ ਕੇ।

ਸਾਧੂ ਕੈ ਠਾਢੀ ਦਰਬਾਰਿ

Standing at the door of the holy man,

ਭਗਤ-ਜਨ ਦੇ ਦਰ ਤੇ ਖਲੋਤੀ (ਪੁਕਾਰਦੀ ਹੈ ਕਿ), ਠਾਢੀ = ਖਲੋਤੀ। ਦਰਬਾਰਿ = ਦਰ ਤੇ।

ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥

she says, "I have come to your sanctuary; now save me!" ||2||

ਮੈਂ ਤੇਰੀ ਸ਼ਰਨ ਆਈ ਹਾਂ, ਮੈਨੂੰ ਬਚਾ ਲੈ ॥੨॥

ਸੋਹਾਗਨਿ ਹੈ ਅਤਿ ਸੁੰਦਰੀ

This bride is so beautiful.

ਮਾਇਆ ਬੜੀ ਸੁਹਣੀ ਹੈ।

ਪਗ ਨੇਵਰ ਛਨਕ ਛਨਹਰੀ

The bells on her ankles make soft music.

ਇਸ ਦੇ ਪੈਰੀਂ, ਮਾਨੋ, ਝਾਂਜਰਾਂ ਛਣ-ਛਣ ਕਰ ਰਹੀਆਂ ਹਨ। ਪਗ = ਪੈਰਾਂ ਵਿਚ। ਨੇਵਰ = ਝਾਂਜਰਾਂ।

ਜਉ ਲਗੁ ਪ੍ਰਾਨ ਤਊ ਲਗੁ ਸੰਗੇ

As long as there is the breath of life in the man, she remains attached to him.

(ਉਂਞ) ਜਦ ਤਕ ਮਨੁੱਖ ਦੇ ਅੰਦਰ ਜਿੰਦ ਹੈ ਤਦ ਤਕ ਹੀ ਇਹ ਨਾਲ ਰਹਿੰਦੀ ਹੈ,

ਨਾਹਿ ਚਲੀ ਬੇਗਿ ਉਠਿ ਨੰਗੇ ॥੩॥

But when it is no more, she quickly gets up and departs, bare-footed. ||3||

ਨਹੀਂ ਤਾਂ (ਭਾਵ, ਜਿੰਦ ਨਿਕਲਦਿਆਂ ਹੀ) ਇਹ ਭੀ ਨੰਗੀ ਪੈਰੀਂ ਉੱਠ ਭੱਜਦੀ ਹੈ (ਭਾਵ, ਉਸੇ ਵੇਲੇ ਸਾਥ ਛੱਡ ਜਾਂਦੀ ਹੈ) ॥੩॥ ਬੇਗਿ = ਛੇਤੀ ॥੩॥

ਸੋਹਾਗਨਿ ਭਵਨ ਤ੍ਰੈ ਲੀਆ

This bride has conquered the three worlds.

ਇਸ ਮਾਇਆ ਨੇ ਸਾਰੇ ਜਗਤ ਦੇ ਜੀਵਾਂ ਨੂੰ ਵੱਸ ਕੀਤਾ ਹੋਇਆ ਹੈ, ਲੀਆ = ਵੱਸ ਕੀਤੇ ਹੋਏ ਹਨ।

ਦਸ ਅਠ ਪੁਰਾਣ ਤੀਰਥ ਰਸ ਕੀਆ

The eighteen Puraanas and the sacred shrines of pilgrimage love her as well.

ਅਠਾਰਾਂ ਪੁਰਾਨ ਪੜ੍ਹਨ ਵਾਲੇ ਤੇ ਤੀਰਥਾਂ ਉੱਤੇ ਜਾਣ ਵਾਲਿਆਂ ਨੂੰ ਭੀ ਮੋਹ ਲਿਆ ਹੈ, ਦਸ ਅਠ = ਅਠਾਰਾਂ। ਰਸ = ਪਿਆਰ।

ਬ੍ਰਹਮਾ ਬਿਸਨੁ ਮਹੇਸਰ ਬੇਧੇ

She pierced the hearts of Brahma, Shiva and Vishnu.

ਬ੍ਰਹਮਾ, ਵਿਸ਼ਨੂ ਤੇ ਸ਼ਿਵ (ਵਰਗੇ ਦੇਵਤੇ) ਇਸ ਨੇ ਵਿੰਨ੍ਹ ਰੱਖੇ ਹਨ, ਬੇਧੇ = ਵਿੱਝੇ ਹੋਏ।

ਬਡੇ ਭੂਪਤਿ ਰਾਜੇ ਹੈ ਛੇਧੇ ॥੪॥

She destroyed the great emperors and kings of the world. ||4||

ਸਭ ਰਾਜੇ ਰਾਣੇ ਭੀ ਇਸ ਨੇ ਨਕੇਲੇ ਹੋਏ ਹਨ ॥੪॥ ਭੂਪਤਿ = ਰਾਜੇ {ਭੂ = ਧਰਤੀ। ਪਤਿ = ਮਾਲਕ}। ਛੇਧੇ = ਵਿੰਨ੍ਹੇ ਹੋਏ ॥੪॥

ਸੋਹਾਗਨਿ ਉਰਵਾਰਿ ਪਾਰਿ

This bride has no restraint or limits.

ਇਹ ਮਾਇਆ ਵੱਡੇ ਪਸਾਰੇ ਵਾਲੀ ਹੈ, ਇਸ ਦਾ ਅੰਤ ਨਹੀਂ ਪੈ ਸਕਦਾ; ਉਰਵਾਰਿ = ਉਰਲਾ ਬੰਨਾ।

ਪਾਂਚ ਨਾਰਦ ਕੈ ਸੰਗਿ ਬਿਧਵਾਰਿ

She is in collusion with the five thieving passions.

ਪੰਜਾਂ ਹੀ ਗਿਆਨ-ਇੰਦ੍ਰਿਆਂ ਨਾਲ ਰਲੀ-ਮਿਲੀ ਰਹਿੰਦੀ ਹੈ। ਪਾਂਚ ਕੈ ਸੰਗਿ = ਪੰਜਾਂ ਦੇ ਨਾਲ। ਨਾਰਦ = {ਬ੍ਰਹਮਾ ਦੇ ਮਨ ਤੋਂ ਜੰਮੇ ਦਸ ਪੁੱਤਰਾਂ ਵਿਚੋਂ ਇਕ ਦਾ ਨਾਮ ਨਾਰਦ ਸੀ। ਦੇਵਤਿਆਂ ਤੇ ਮਨੁੱਖਾਂ ਵਿਚ ਝਗੜੇ ਪੁਆਉਣ ਦਾ ਇਸਨੂੰ ਸ਼ੌਕ ਸੀ} ਗਿਆਨ-ਇੰਦ੍ਰੇ ਜੋ ਮਾਇਆ ਦੇ ਪ੍ਰਭਾਵ ਵਿਚ ਆ ਕੇ ਮਨੁੱਖ ਦੇ ਆਤਮਕ ਜੀਵਨ ਵਿਚ ਗੜਬੜ ਪਾਂਦੇ ਹਨ। ਬਿਧ ਵਾਰਿ = {विध = penatration, ਵਿੰਨ੍ਹਣਾ} ਬਿਧ ਵਾਰੀ, ਵਿੰਨ੍ਹਣ ਵਾਲੀ, ਮਿਲੀ ਹੋਈ।

ਪਾਂਚ ਨਾਰਦ ਕੇ ਮਿਟਵੇ ਫੂਟੇ

When the clay pot of these five passions bursts,

ਕਿਉਂਕਿ ਮੇਰੇ ਪੰਜੇ ਹੀ ਇੰਦ੍ਰਿਆਂ ਦੇ ਭਾਂਡੇ ਭੱਜ ਗਏ ਹਨ (ਭਾਵ, ਗਿਆਨ-ਇੰਦ੍ਰਿਆਂ ਉੱਤੇ ਇਸ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ), ਮਿਟਵੇ = ਮਿੱਟੀ ਦੇ ਭਾਂਡੇ। ਫੂਟੇ = ਟੁੱਟ ਗਏ।

ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥

then, says Kabeer, by Guru's Mercy, one is released. ||5||5||8||

(ਇਸ ਕਰਕੇ) ਕਬੀਰ ਆਖਦਾ ਹੈ- ਮੈਂ ਸਤਿਗੁਰੂ ਦੀ ਕਿਰਪਾ ਨਾਲ ਇਸ (ਦੀ ਮਾਰ) ਤੋਂ ਬਚ ਗਿਆ ਹਾਂ ॥੫॥੫॥੮॥