ਮਨ ਮੇਰੇ ਤਿਨ ਕੀ ਓਟ ਲੇਹਿ ॥

O my mind, seek their protection;

ਹੇ ਮੇਰੇ ਮਨ! (ਜੋ ਮਨੁੱਖ਼ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ) ਉਹਨਾਂ ਦੀ ਸਰਣੀ ਪਉ, ਤਿਨ ਕੀ = ਉਹਨਾਂ ਮਨੁੱਖਾਂ ਦੀ। ਓਟ = ਆਸਰਾ।

ਮਨੁ ਤਨੁ ਅਪਨਾ ਤਿਨ ਜਨ ਦੇਹਿ ॥

give your mind and body to those humble beings.

ਅਤੇ ਆਪਣਾ ਤਨ ਮਨ ਉਹਨਾਂ ਤੋਂ ਸਦਕੇ ਕਰ ਦੇਹ। ਤਿਨ ਜਨ = ਉਹਨਾਂ ਸੇਵਕਾਂ ਨੂੰ।

ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥

Those humble beings who recognizes God

ਜਿਸ ਮਨੁੱਖ ਨੇ ਅਪਣੇ ਪ੍ਰਭੂ ਨੂੰ ਪਛਾਣ ਲਿਆ ਹੈ, ਜਿਨਿ ਜਨਿ = ਜਿਸ ਮਨੁੱਖ ਨੇ।

ਸੋ ਜਨੁ ਸਰਬ ਥੋਕ ਕਾ ਦਾਤਾ ॥

are the givers of all things.

ਉਹ ਮਨੁੱਖ ਸਾਰੇ ਪਦਾਰਥ ਦੇਣ ਦੇ ਸਮਰੱਥ ਹੋ ਜਾਂਦਾ ਹੈ। ਥੋਕ = ਪਦਾਰਥ, ਚੀਜ਼। ਦਾਤਾ = ਦੇਣ ਵਾਲਾ, ਦੇਣ ਦੇ ਸਮਰੱਥ।

ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥

In His Sanctuary, all comforts are obtained.

(ਹੇ ਮਨ!) ਉਸ ਦੀ ਸਰਣੀ ਪਿਆਂ ਤੂੰ ਸਾਰੇ ਸੁਖ ਪਾਵਹਿਂਗਾ, ਪਾਵਹਿ = ਤੂੰ ਪਾਵਹਿਂਗਾ।

ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥

By the Blessing of His Darshan, all sins are erased.

ਉਸ ਦੇ ਦੀਦਾਰ ਨਾਲ ਤੂੰ ਸਾਰੇ ਪਾਪ ਦੂਰ ਕਰ ਲਵਹਿਂਗਾ। ਦਰਸਿ = ਦੀਦਾਰ ਕਰਨ ਨਾਲ।

ਅਵਰ ਸਿਆਨਪ ਸਗਲੀ ਛਾਡੁ ॥

So renounce all other clever devices,

ਹੋਰ ਚੁਤਰਾਈ ਛੱਡ ਦੇਹ, ਸਿਆਨਪ = ਚਤੁਰਾਈ।

ਤਿਸੁ ਜਨ ਕੀ ਤੂ ਸੇਵਾ ਲਾਗੁ ॥

and enjoin yourself to the service of those servants.

ਤੇ ਉਸ ਸੇਵਕ ਦੀ ਸੇਵਾ ਵਿਚ ਜੁੱਟ ਪਉ।

ਆਵਨੁ ਜਾਨੁ ਨ ਹੋਵੀ ਤੇਰਾ ॥

Your comings and goings shall be ended.

(ਇਸ ਤਰ੍ਹਾਂ ਮੁੜ ਮੁੜ ਜਗਤ ਵਿਚ) ਤੇਰਾ ਆਉਣ ਜਾਣ ਨਹੀਂ ਹੋਵੇਗਾ। ਆਵਨੁ ਜਾਨੁ = ਜਨਮ ਤੇ ਮਰਨ। ਨਾ ਹੋਵੀ = ਨਹੀਂ ਹੋਵੇਗਾ।

ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

O Nanak, worship the feet of God's humble servants forever. ||8||17||

ਹੇ ਨਾਨਕ! ਉਸ ਸੰਤ ਜਨ ਦੇ ਸਦਾ ਪੈਰ ਪੂਜ ॥੮॥੧੭॥