ਸਲੋਕ

Salok:

ਸਲੋਕ।

ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ

The happy soul bride has found the wealth of the Lord; her consciousness does not waver.

ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ, ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਸੋਹਾਗਣੀ = {सौभागिनी} ਭਾਗਾਂ ਵਾਲੀ ਜੀਵ-ਇਸਤ੍ਰੀ ਨੇ।

ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥

Joining together with the Saints, O Nanak, God, my Friend, has revealed Himself in my home. ||1||

ਹੇ ਨਾਨਕ! ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੰਤਾਂ ਦੀ ਸੰਗਤ ਦੀ ਬਰਕਤਿ ਨਾਲ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ ॥੧॥ ਸੰਤ ਸੰਜੋਗੀ = ਸੰਤਾਂ ਦੇ ਸੰਜੋਗ ਨਾਲ, ਸੰਤਾਂ ਦੀ ਸੰਗਤ ਦੀ ਬਰਕਤ ਨਾਲ। ਗ੍ਰਿਹਿ = ਹਿਰਦੇ-ਘਰ ਵਿਚ ॥੧॥

ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ

With her Beloved Husband Lord, she enjoys millions of melodies, pleasures and joys.

ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ)। ਨਾਦ = ਰਾਗਾਂ ਦੇ ਗਾਣੇ। ਬਿਨੋਦ = ਤਮਾਸ਼ੇ। ਕੋਡ = ਕੌਤਕ। ਸੰਗਿ = ਨਾਲ, ਸੰਗਤ ਵਿਚ।

ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥

The fruits of the mind's desires are obtained, O Nanak, chanting the Lord's Name. ||2||

ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ ॥੨॥ ਭਨੇ = ਭਨਿ, ਉਚਾਰ ਕੇ। ਮਨ ਬਾਂਛਤ = ਮਨ-ਮੰਗੇ ॥੨॥