ਗਉੜੀ ਮਾਝ ਮਹਲਾ ੪ ॥
Gauree Maajh, Fourth Mehl:
ਗਊੜੀ ਮਾਝ ਪਾਤਸ਼ਾਹੀ ਚੋਥੀ।
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
Playful is my Lord of the Universe; playful is my Beloved. My Lord God is wondrous and playful.
ਹੇ ਮੇਰੇ ਪਿਆਰੇ! ਹੇ ਮੇਰੇ ਗੋਵਿੰਦ! ਤੂੰ ਆਪਣੀ ਮਰਜ਼ੀ ਦੇ ਕੰਮ ਕਰਨ ਵਾਲਾ ਮੇਰਾ ਹਰਿ-ਪ੍ਰਭੂ ਹੈਂ। ਚੋਜੀ = ਮੌਜੀ, ਆਪਣੀ ਮਰਜ਼ੀ ਦੇ ਕੰਮ ਕਰਨ ਵਾਲਾ।
ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
The Lord Himself created Krishna, O my Lord of the Universe; the Lord Himself is the milkmaids who seek Him.
ਹਰੀ ਆਪ ਹੀ ਕ੍ਰਿਸ਼ਨ ਨੂੰ ਪੈਦਾ ਕਰਨ ਵਾਲਾ ਹੈ, ਹਰੀ ਆਪ ਹੀ (ਕ੍ਰਿਸ਼ਨ ਨੂੰ) ਲੱਭਣ ਵਾਲੀ ਗਵਾਲਣ ਹੈ। ਕਾਨ੍ਹ੍ਹੁ = ਕ੍ਰਿਸ਼ਨ। ਗੋਪੀ = ਗਵਾਲਣ। ਖੋਜੀ = (ਕ੍ਰਿਸ਼ਨ ਨੂੰ) ਲੱਭਣ ਵਾਲੀ।
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
The Lord Himself enjoys every heart, O my Lord of the Universe; He Himself is the Ravisher and the Enjoyer.
ਸਭ ਸਰੀਰਾਂ ਵਿਚ ਵਿਆਪਕ ਹੋ ਕੇ ਹਰੀ ਆਪ ਹੀ ਸਭ ਪਦਾਰਥਾਂ ਨੂੰ ਭੋਗਦਾ ਹੈ, ਹਰੀ ਆਪ ਹੀ ਸਾਰੇ ਮਾਇਕ ਪਦਾਰਥਾਂ ਦੇ ਰਸ ਲੈਣ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ। ਸਭ ਘਟ = ਸਾਰੇ ਸਰੀਰ। ਰਸੀਆ = ਮਾਇਕ ਪਦਾਰਥਾਂ ਦੇ ਰਸ ਲੈਣ ਵਾਲਾ। ਭੋਗੀ = ਪਦਾਰਥਾਂ ਨੂੰ ਭੋਗਣ ਵਾਲਾ।
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
The Lord is All-knowing - He cannot be fooled, O my Lord of the Universe. He is the True Guru, the Yogi. ||1||
(ਪਰ) ਹਰੀ ਬਹੁਤ ਸਿਆਣਾ ਹੈ, (ਸਭ ਪਦਾਰਥਾਂ ਨੂੰ ਭੋਗਣ ਵਾਲਾ ਹੁੰਦਿਆਂ ਭੀ ਉਹ) ਭੁੱਲਦਾ ਨਹੀਂ, ਉਹ ਹਰੀ ਆਪ ਹੀ ਭੋਗਾਂ ਤੋਂ ਨਿਰਲੇਪ ਸਤਿਗੁਰੂ ਹੈ ॥੧॥ ਸੁਜਾਣੁ = ਬਹੁਤ ਸਿਆਣਾ। ਜੋਗੀ = ਭੋਗਾਂ ਤੋਂ ਵਿਰਕਤ ॥੧॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
He Himself created the world, O my Lord of the Universe; the Lord Himself plays in so many ways!
ਹਰਿ-ਪ੍ਰਭੂ ਆਪ ਹੀ ਜਗਤ ਪੈਦਾ ਕਰਦਾ ਹੈ, ਹਰੀ ਆਪ ਹੀ ਅਨੇਕਾਂ ਰੰਗਾਂ ਵਿਚ (ਜਗਤ ਦਾ ਖੇਲ) ਖੇਲ ਰਿਹਾ ਹੈ। ਬਹੁ ਰੰਗੀ = ਅਨੇਕਾਂ ਰੰਗਾਂ ਵਿਚ।
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥
Some enjoy enjoyments, O my Lord of the Universe, while others wander around naked, the poorest of the poor.
ਹਰੀ ਆਪ ਹੀ ਅਨੇਕਾਂ ਜੀਵਾਂ ਪਾਸੋਂ ਮਾਇਕ ਪਦਾਰਥਾਂ ਦੇ ਭੋਗ ਭੋਗਾਂਦਾ ਹੈ (ਭਾਵ, ਅਨੇਕਾਂ ਨੂੰ ਰੱਜਵੇਂ ਪਦਾਰਥ ਬਖ਼ਸ਼ਦਾ ਹੈ, ਪਰ) ਅਨੇਕਾਂ ਜੀਵ ਐਸੇ ਹਨ ਜੋ ਨੰਗੇ ਪਏ ਫਿਰਦੇ ਹਨ (ਜਿਨ੍ਹਾਂ ਦੇ ਤਨ ਉਤੇ ਕੱਪੜਾ ਭੀ ਨਹੀਂ)। ਇਕਿ = (ਲਫ਼ਜ਼ 'ਇਕ' ਤੋਂ ਬਹੁ-ਵਚਨ)। ਫਿਰਹਿ = ਫਿਰਦੇ ਹਨ।
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥
He Himself created the world, O my Lord of the Universe; the Lord gives His gifts to all who beg for them.
ਹਰੀ ਆਪ ਹੀ ਸਾਰੇ ਜਗਤ ਨੂੰ ਪੈਦਾ ਕਰਦਾ ਹੈ, ਸਾਰੀ ਲੁਕਾਈ ਉਸ ਪਾਸੋਂ ਮੰਗਦੀ ਰਹਿੰਦੀ ਹੈ, ਉਹ ਸਭਨਾਂ ਨੂੰ ਦਾਤਾਂ ਦੇਂਦਾ ਹੈ। ਸਭ ਮੰਗੀ = ਸਾਰੀ ਲੁਕਾਈ ਮੰਗਦੀ ਹੈ।
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
His devotees have the Support of the Naam, O my Lord of the Universe; they beg for the sublime sermon of the Lord. ||2||
ਉਸ ਦੀ ਭਗਤੀ ਕਰਨ ਵਾਲੇ ਬੰਦਿਆਂ ਨੂੰ ਉਸ ਦੇ ਨਾਮ ਦਾ ਹੀ ਆਸਰਾ ਹੈ, ਉਹ ਹਰੀ ਪਾਸੋਂ ਉਸ ਦੀ ਸ੍ਰੇਸ਼ਟ ਸਿਫ਼ਤ-ਸਾਲਾਹ ਹੀ ਮੰਗਦੇ ਹਨ ॥੨॥ ਆਧਾਰੁ = ਆਸਰਾ। ਮੰਗਹਿ = ਮੰਗਦੇ ਹਨ ॥੨॥
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
The Lord Himself inspires His devotees to worship Him, O my Lord of the Universe; the Lord fulfills the desires of the minds of His devotees.
ਹਰੀ ਆਪ ਹੀ (ਆਪਣੇ ਭਗਤਾਂ ਪਾਸੋਂ) ਆਪਣੀ ਭਗਤੀ ਕਰਾਂਦਾ ਹੈ, ਭਗਤਾਂ ਦੇ ਮਨ ਵਿਚ (ਪੈਦਾ ਹੋਈ ਭਗਤੀ ਦੀ) ਤਾਂਘ ਹਰੀ ਆਪ ਹੀ ਪੂਰੀ ਕਰਦਾ ਹੈ। ਲੋਚ = ਤਾਂਘ। ਮਨਿ = ਮਨ ਵਿਚ।
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
He Himself is permeating and pervading the waters and the lands, O my Lord of the Universe; He is All-pervading - He is not far away.
ਜਲ ਵਿਚ, ਧਰਤੀ ਵਿਚ, (ਸਭ ਥਾਂ) ਹਰੀ ਆਪ ਹੀ ਵੱਸ ਰਿਹਾ ਹੈ, (ਸਭ ਜੀਵਾਂ ਵਿਚ) ਵਿਆਪਕ ਹੈ (ਕਿਸੇ ਜੀਵ ਤੋਂ ਉਹ ਹਰੀ) ਦੂਰ ਨਹੀਂ ਹੈ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਰਵਿ ਰਹਿਆ = ਰਮਿ ਰਹਿਆ, ਵਿਆਪਕ।
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥
The Lord Himself is within the self, and outside as well, O my Lord of the Universe; the Lord Himself is fully pervading everywhere.
ਸਭ ਜੀਵਾਂ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਹਰੀ ਆਪ ਹੀ ਵੱਸਦਾ ਹੈ, ਹਰ ਥਾਂ ਹਰੀ ਆਪ ਹੀ ਭਰਪੂਰ ਹੈ।
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
The Lord, the Supreme Soul, is diffused everywhere, O my Lord of the Universe. The Lord Himself beholds all; His Immanent Presence is pervading everywhere. ||3||
ਸਰਬ-ਵਿਆਪਕ ਰਾਮ ਆਪ ਹੀ ਇਸ ਜਗਤ-ਖਿਲਾਰੇ ਨੂੰ ਖਿਲਾਰ ਰਿਹਾ ਹੈ, ਹਰੇਕ ਦੇ ਅੰਗ-ਸੰਗ ਰਹਿ ਕੇ ਹਰੀ ਆਪ ਹੀ ਸਭ ਦੀ ਸੰਭਾਲ ਕਰਦਾ ਹੈ ॥੩॥ ਆਤਮ ਰਾਮੁ = ਸਰਬ-ਵਿਆਪਕ ਆਤਮਾ। ਹਦੂਰੀ = ਹਾਜ਼ਰ-ਨਾਜ਼ਰ ਹੋ ਕੇ ॥੩॥
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
O Lord, the music of the praanic wind is deep within, O my Lord of the Universe; as the Lord Himself plays this music, so does it vibrate and resound.
ਸਭ ਜੀਵਾਂ ਦੇ ਅੰਦਰ ਪ੍ਰਾਣ-ਰੂਪ ਹੋ ਕੇ ਹਰੀ ਆਪ ਹੀ ਵਾਜਾ (ਵੱਜ ਰਿਹਾ) ਹੈ (ਹਰੇਕ ਜੀਵ ਪ੍ਰਭੂ ਦਾ, ਮਾਨੋ, ਵਾਜਾ ਹੈ) ਜਿਵੇਂ ਉਹ ਹਰੇਕ ਜੀਵ-ਵਾਜੇ ਨੂੰ ਵਜਾਂਦਾ ਹੈ ਤਿਵੇਂ ਹਰੇਕ ਜੀਵ-ਵਾਜਾ ਵੱਜਦਾ ਹੈ। ਪਉਣੁ = ਹਵਾ, ਪ੍ਰਾਣ। ਵਾਜੇ = (ਜੀਵ) ਵੱਜਦਾ ਹੈ।
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰਸਬਦੀ ਹਰਿ ਪ੍ਰਭੁ ਗਾਜੈ ਜੀਉ ॥
O Lord, the treasure of the Naam is deep within, O my Lord of the Universe; through the Word of the Guru's Shabad, the Lord God is revealed.
ਹਰੇਕ ਜੀਵ ਦੇ ਅੰਦਰ ਹਰੀ ਦਾ ਨਾਮ-ਖ਼ਜ਼ਾਨਾ ਮੌਜੂਦ ਹੈ, ਪਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਰਿ-ਪ੍ਰਭੂ (ਜੀਵ ਦੇ ਅੰਦਰ) ਪਰਗਟ ਹੁੰਦਾ ਹੈ। ਨਿਧਾਨੁ = ਖ਼ਜ਼ਾਨਾ। ਗਾਜੈ = ਪਰਗਟ ਹੁੰਦਾ ਹੈ। ਭਗਤ = (ਨੋਟ: ਲਫ਼ਜ਼ 'ਭਗਤਿ' ਅਤੇ 'ਭਗਤ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ)।
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
He Himself leads us to enter His Sanctuary, O my Lord of the Universe; the Lord preserves the honor of His devotees.
ਹਰੀ ਆਪ ਹੀ ਜੀਵ ਨੂੰ ਪ੍ਰੇਰ ਕੇ ਆਪਣੀ ਸਰਨ ਵਿਚ ਲਿਅਉਂਦਾ ਹੈ, ਹਰੀ ਆਪ ਹੀ ਭਗਤਾਂ ਦੀ ਇੱਜ਼ਤ ਦਾ ਰਾਖਾ ਬਣਦਾ ਹੈ (ਭਾਵ, ਭਗਤਾਂ ਨੂੰ ਵਿਕਾਰਾਂ ਵਿਚ ਡਿੱਗਣ ਤੋਂ ਬਚਾਂਦਾ ਹੈ)। ਰਾਖੁ = ਰਾਖਾ। ਰਾਖੁ ਲਾਜੈ = ਲਾਜ ਦਾ ਰਾਖਾ।
ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
By great good fortune, one joins the Sangat, the Holy Congregation, O my Lord of the Universe; O servant Nanak, through the Naam, one's affairs are resolved. ||4||4||30||68||
ਹੇ ਦਾਸ ਨਾਨਕ! ਤੂੰ ਭੀ ਸੰਗਤਿ ਵਿਚ ਮਿਲ (ਹਰਿ-ਪ੍ਰਭੂ ਦਾ ਨਾਮ ਜਪ, ਤੇ) ਵੱਡੇ ਭਾਗਾਂ ਵਾਲਾ ਬਣ। ਨਾਮ ਦੀ ਬਰਕਤਿ ਨਾਲ ਹੀ ਜੀਵਨ-ਮਨੋਰਥ ਦੀ ਸਫਲਤਾ ਹੁੰਦੀ ਹੈ ॥੪॥੪॥੩੦॥੬੮॥ ਨਾਮਿ = ਨਾਮ ਦੀ ਰਾਹੀਂ। ਸਿਧਿ = ਸਿੱਧੀ, ਸਫਲਤਾ। ਸਿਧਿ ਕਾਜੈ = ਕਾਜ ਦੀ ਸਿੱਧੀ, ਮਨੁੱਖਾ ਜਨਮ ਦੇ ਮਨੋਰਥ ਦੀ ਕਾਮਯਾਬੀ ॥੪॥