ਰਾਗੁ ਧਨਾਸਿਰੀ ਮਹਲਾ ਘਰੁ

Raag Dhanaasaree, Third Mehl, Fourth House:

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ

I am just a poor beggar of Yours; You are Your Own Lord Master, You are the Great Giver.

ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ।

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

Be Merciful, and bless me, a humble beggar, with Your Name, so that I may forever remain imbued with Your Love. ||1||

ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ

I am a sacrifice to Your Name, O True Lord.

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ।

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਦੂਜਾ ਕੋਈ ॥੧॥ ਰਹਾਉ

The One Lord is the Cause of causes; there is no other at all. ||1||Pause||

ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਕਰਣ ਕਾਰਣ = ਜਗਤ ਦਾ ਮੂਲ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ

I was wretched; I wandered through so many cycles of reincarnation. Now, Lord, please bless me with Your Grace.

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ-ਵੇੜ੍ਹੇ ਨੂੰ। ਕੀਜੈ = ਕਰ।

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

Be merciful, and grant me the Blessed Vision of Your Darshan; please grant me such a gift. ||2||

ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਬਖਸ = ਬਖ਼ਸ਼ਸ਼ ॥੨॥

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ

Prays Nanak, the shutters of doubt have been opened wide; by Guru's Grace, I have come to know the Lord.

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ।

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

I am filled to overflowing with true love; my mind is pleased and appeased by the True Guru. ||3||1||9||

ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥ ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ ॥੩॥੧॥੯॥