ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਛਾਡਿ ਸਿਆਨਪ ਬਹੁ ਚਤੁਰਾਈ

Renounce your cleverness, and your cunning tricks.

ਇਹ ਖ਼ਿਆਲ ਛੱਡ ਦੇ ਕਿ ਤੂੰ ਬੜਾ ਸਿਆਣਾ ਤੇ ਚਤੁਰ ਹੈਂ (ਤੇ ਜੀਵਨ-ਮਾਰਗ ਨੂੰ ਆਪ ਹੀ ਸਮਝ ਸਕਦਾ ਹੈਂ)

ਗੁਰ ਪੂਰੇ ਕੀ ਟੇਕ ਟਿਕਾਈ ॥੧॥

Seek the Support of the Perfect Guru. ||1||

(ਹੇ ਭਾਈ! ਤੂੰ) ਪੂਰੇ ਗੁਰੂ ਦਾ ਆਸਰਾ ਲੈ ॥੧॥ ਟੇਕ = ਆਸਰਾ। ਟਿਕਾਈ = ਟਿਕਾਇ। ਟੇਕ ਟਿਕਾਈ = ਆਸਰਾ ਲੈ ॥੧॥

ਦੁਖ ਬਿਨਸੇ ਸੁਖ ਹਰਿ ਗੁਣ ਗਾਇ

Your pain shall depart, and in peace, you shall sing the Glorious Praises of the Lord.

(ਹੇ ਭਾਈ!) ਪਰਮਾਤਮਾ ਦੇ ਗੁਣ ਗਾ ਕੇ ਉਸ ਨੂੰ ਸੁਖ (ਹੀ ਸੁਖ) ਮਿਲਦੇ ਹਨ ਤੇ ਉਸ ਦੇ ਸਾਰੇ ਦੇ (ਸਾਰੇ) ਦੁੱਖ ਦੂਰ ਹੋ ਜਾਂਦੇ ਹਨ, ਬਿਨਸੇ = ਨਾਸ ਹੋ ਜਾਂਦੇ ਹਨ। ਗਾਇ = ਗਾ ਕੇ।

ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ

Meeting the Perfect Guru, let yourself be absorbed in the Lord's Love. ||1||Pause||

ਜਿਸ ਮਨੁੱਖ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਤੇ ਗੁਰੂ ਦੀ ਮਿਹਰ ਨਾਲ ਜੋ ਪ੍ਰਭੂ-ਚਰਨਾਂ ਵਿਚ) ਸੁਰਤ ਜੋੜਦਾ ਹੈ ॥੧॥ ਰਹਾਉ ॥ ਭੇਟਿਆ = ਮਿਲਿਆ। ਲਿਵ = ਲਗਨ ॥੧॥ ਰਹਾਉ ॥

ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ

The Guru has given me the Mantra of the Name of the Lord.

(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਮੰਤ੍ਰ ਦਿੱਤਾ ਹੈ, ਗੁਰਿ = ਗੁਰੂ ਨੇ।

ਮਿਟੇ ਵਿਸੂਰੇ ਉਤਰੀ ਚਿੰਤ ॥੨॥

My worries are forgotten, and my anxiety is gone. ||2||

(ਉਸ ਮੰਤ੍ਰ ਦੀ ਬਰਕਤਿ ਨਾਲ ਉਸ ਦੇ ਸਾਰੇ) ਝੋਰੇ ਮਿਟ ਗਏ ਹਨ ਉਸ ਦੀ (ਹਰੇਕ ਕਿਸਮ ਦੀ) ਚਿੰਤਾ ਲਹਿ ਗਈ ਹੈ ॥੨॥ ਵਿਸੂਰੇ = ਝੋਰੇ। ਚਿੰਤ = ਚਿੰਤਾ ॥੨॥

ਅਨਦ ਭਏ ਗੁਰ ਮਿਲਤ ਕ੍ਰਿਪਾਲ

Meeting with the Merciful Guru, I am in ecstasy.

(ਹੇ ਭਾਈ!) ਦਇਆ ਦੇ ਸੋਮੇ ਗੁਰੂ ਨੂੰ ਮਿਲਿਆਂ ਆਤਮਕ ਖੁਸ਼ੀਆਂ ਪੈਦਾ ਹੋ ਜਾਂਦੀਆਂ ਹਨ, ਅਨਦ = ਆਤਮਕ ਖ਼ੁਸ਼ੀਆਂ। ਗੁਰ ਮਿਲਤ = ਗੁਰੂ ਨੂੰ ਮਿਲਦਿਆਂ।

ਕਰਿ ਕਿਰਪਾ ਕਾਟੇ ਜਮ ਜਾਲ ॥੩॥

Showering His Mercy, He has cut away the noose of the Messenger of Death. ||3||

ਗੁਰੂ ਕਿਰਪਾ ਕਰ ਕੇ (ਮਨੁੱਖ ਦੇ ਅੰਦਰੋਂ) ਆਤਮਕ ਮੌਤ ਲਿਆਉਣ ਵਾਲੀਆਂ ਮਾਇਆ ਦੇ ਮੋਹ ਦੀਆਂ ਫਾਹੀਆਂ ਕੱਟ ਦੇਂਦਾ ਹੈ ॥੩॥ ਜਮ ਜਾਲ = ਜਮ ਦੇ ਜਾਲ, ਆਤਮਕ ਮੌਤ ਲਿਆਉਣ ਵਾਲੀਆਂ ਮਾਇਆ ਦੇ ਮੋਹ ਦੀਆਂ ਫਾਹੀਆਂ ॥੩॥

ਕਹੁ ਨਾਨਕ ਗੁਰੁ ਪੂਰਾ ਪਾਇਆ

Says Nanak, I have found the Perfect Guru;

ਨਾਨਕ ਆਖਦਾ ਹੈ- (ਜਿਸ ਮਨੁੱਖ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ,

ਤਾ ਤੇ ਬਹੁਰਿ ਬਿਆਪੈ ਮਾਇਆ ॥੪॥੫੩॥੧੨੨॥

Maya shall no longer harass me. ||4||53||122||

ਉਸ ਗੁਰੂ ਦੀ ਬਰਕਤਿ ਨਾਲ (ਉਸ ਮਨੁੱਖ ਉਤੇ) ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ ॥੪॥੫੩॥੧੨੨॥ ਤਾ ਤੇ = ਉਸ ਤੋਂ, ਉਸ (ਗੁਰੂ ਦੀ) ਬਰਕਤਿ ਨਾਲ। ਨ ਬਿਆਪੈ = ਜ਼ੋਰ ਨਹੀਂ ਪਾਂਦੀ ॥੪॥