ਮਾਰੂ ਮਹਲਾ ੩ ॥
Maaroo, Third Mehl:
ਮਾਰੂ ਤੀਜੀ ਪਾਤਿਸ਼ਾਹੀ।
ਜੋ ਆਇਆ ਸੋ ਸਭੁ ਕੋ ਜਾਸੀ ॥
All who come shall have to depart.
ਜਿਹੜਾ ਭੀ ਜੀਵ (ਜਗਤ ਵਿਚ) ਜੰਮਦਾ ਹੈ ਉਹ ਹਰੇਕ ਹੀ (ਜ਼ਰੂਰ ਇਸ ਜਗਤ ਤੋਂ) ਕੂਚ (ਭੀ) ਕਰ ਜਾਂਦਾ ਹੈ, ਸਭੁ ਕੋ = ਹਰੇਕ ਜੀਵ। ਜਾਸੀ = ਚਲਾ ਜਾਇਗਾ।
ਦੂਜੈ ਭਾਇ ਬਾਧਾ ਜਮ ਫਾਸੀ ॥
In the love of duality, they are caught by the noose of the Messenger of Death.
(ਪਰ) ਮਾਇਆ ਦੇ ਮੋਹ ਦੇ ਕਾਰਨ (ਜੀਵ) ਆਤਮਕ ਮੌਤ ਦੀ ਫਾਹੀ ਵਿਚ ਬੱਝ ਜਾਂਦਾ ਹੈ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਦੇ ਪਿਆਰ ਵਿਚ। ਭਾਇ = ਪਿਆਰ ਵਿਚ। ਬਾਧਾ = ਬੱਝਾ ਹੋਇਆ। ਜਮ = ਮੌਤ, ਆਤਮਕ ਮੌਤ।
ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥
Those humble beings who are protected by the True Guru, are saved. They merge into the Truest of the True. ||1||
ਗੁਰੂ ਨੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹ ਮਨੁੱਖ (ਮਾਇਆ ਦੇ ਮੋਹ ਤੋਂ) ਬਚ ਨਿਕਲਦੇ ਹਨ; ਉਹ ਸਦਾ ਹੀ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦੇ ਹਨ ॥੧॥ ਸਤਿਗੁਰਿ = ਗੁਰੂ ਨੇ। ਉਬਰੇ = ਬਚ ਗਏ। ਸਾਚੇ = ਸਾਚਿ, ਸਦਾ-ਥਿਰ ਪ੍ਰਭੂ ਵਿਚ ॥੧॥
ਆਪੇ ਕਰਤਾ ਕਰਿ ਕਰਿ ਵੇਖੈ ॥
The Creator Himself creates the creation, and watches over it.
(ਇਹ ਸਾਰਾ ਖੇਲ) ਕਰਤਾਰ ਆਪ ਹੀ ਕਰ ਕਰ ਕੇ ਵੇਖ ਰਿਹਾ ਹੈ; ਆਪੇ = ਆਪ ਹੀ।
ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
Thay alone are acceptable, upon whom He bestows His Glance of Grace.
ਜਿਸ ਮਨੁੱਖ ਉੱਤੇ ਉਹ ਮਿਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ ਉਸ ਦੀ ਪਰਵਾਨਗੀ ਵਿਚ ਹੈ। ਜਿਸ ਨੋ = {ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ}। ਲੇਖੈ = ਲੇਖੇ ਵਿਚ, ਪਰਵਾਨਗੀ ਵਿਚ।
ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥
The Gurmukh attains spiritual wisdom, and understands everything. The ignorant ones act blindly. ||2||
ਜਿਸ ਮਨੁੱਖ ਨੂੰ ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ ਉਸ ਨੂੰ (ਆਤਮਕ ਜੀਵਨ ਬਾਰੇ) ਹਰੇਕ ਗੱਲ ਦੀ ਸਮਝ ਆ ਜਾਂਦੀ ਹੈ। ਗਿਆਨ ਤੋਂ ਸੱਖਣਾ ਮਨੁੱਖ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ ॥੨॥ ਗਿਆਨੁ = ਆਤਮਕ ਜੀਵਨ ਦੀ ਸੂਝ। ਗੁਰਮੁਖਿ = ਗੁਰੂ ਦੀ ਰਾਹੀਂ। ਅੰਧੁ = ਅੰਨ੍ਹਿਆਂ ਵਾਲਾ ਕੰਮ ॥੨॥
ਮਨਮੁਖ ਸਹਸਾ ਬੂਝ ਨ ਪਾਈ ॥
The self-willed manmukh is cynical; he doesn't understand.
ਮਨ ਦੇ ਮੁਰੀਦ ਮਨੁੱਖ ਨੂੰ (ਹਰ ਵੇਲੇ ਕੋਈ ਨ ਕੋਈ) ਸਹਮ (ਖਾਈ ਜਾਂਦਾ ਹੈ, ਕਿਉਂਕਿ) ਉਸ ਨੂੰ ਆਤਮਕ ਜੀਵਨ ਦੀ ਸੂਝ ਨਹੀਂ ਹੁੰਦੀ। ਸਹਸਾ = ਸਹਮ। ਬੂਝ = (ਆਤਮਕ ਜੀਵਨ ਦੀ) ਸੂਝ।
ਮਰਿ ਮਰਿ ਜੰਮੈ ਜਨਮੁ ਗਵਾਈ ॥
He dies and dies again, only to be reborn, and loses his life uselessly again.
ਉਹ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਉਹ ਆਪਣਾ (ਮਨੁੱਖਾ) ਜਨਮ ਵਿਅਰਥ ਗਵਾ ਜਾਂਦਾ ਹੈ। ਮਰਿ = ਮਰ ਕੇ। ਜੰਮੈ = ਜੰਮਦਾ ਹੈ {ਇਕ-ਵਚਨ}।
ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥
The Gurmukh is imbued with the Naam, the Name of the Lord; he find peace, and is intuitively immersed in the True Lord. ||3||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ, ਉਹ ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਵਿਚ ਹਰ ਵੇਲੇ ਟਿਕੇ ਰਹਿੰਦੇ ਹਨ ॥੩॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ। ਨਾਮਿ = ਨਾਮ ਵਿਚ। ਸਹਜੇ = ਆਤਮਕ ਅਡੋਲਤਾ ਵਿਚ। ਸਾਚਿ = ਸਦਾ-ਥਿਰ ਪ੍ਰਭੂ ਵਿਚ ॥੩॥
ਧੰਧੈ ਧਾਵਤ ਮਨੁ ਭਇਆ ਮਨੂਰਾ ॥
Chasing after worldly affairs, the mind has become corroded and rusty.
ਦੁਨੀਆ ਦੇ ਖਲਜਗਨ ਵਿਚ ਦੌੜ-ਭੱਜ ਕਰਦਿਆਂ ਮਨੁੱਖ ਦਾ ਮਨ ਸੜਿਆ ਹੋਇਆ ਲੋਹਾ ਬਣ ਜਾਂਦਾ ਹੈ (ਇਉਂ ਸੜਿਆ ਰਹਿੰਦਾ ਹੈ ਜਿਵੇਂ ਸੜਿਆ ਹੋਇਆ ਲੋਹਾ), ਧੰਧੈ = ਧੰਧੇ ਵਿਚ, ਦੁਨੀਆ ਦੇ ਖਲਜਗਨ ਵਿਚ। ਧਾਵਤ = ਦੌੜਦਿਆਂ। ਮਨੂਰਾ = ਸੜਿਆ ਹੋਇਆ ਲੋਹੇ ਦਾ ਚੂਰਾ।
ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥
But meeting with the Perfect Guru, it is transmuted into gold once again.
ਪਰ ਜਦੋਂ ਉਸ ਨੂੰ ਪੂਰਾ ਗੁਰੂ ਮਿਲਦਾ ਹੈ, ਤਦੋਂ ਉਹ ਮੁੜ (ਸੁੱਧ) ਸੋਨਾ ਬਣ ਜਾਂਦਾ ਹੈ। ਕੰਚਨੁ = ਸੋਨਾ। ਭੇਟੈ = ਮਿਲਦਾ ਹੈ।
ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥
When the Lord Himself grants forgiveness, then peace is obtained; through the Perfect Word of the Shabad, one is united with Him. ||4||
ਜਿਸ ਮਨੁੱਖ ਉਤੇ ਪਰਮਾਤਮਾ ਆਪ ਬਖ਼ਸ਼ਸ਼ ਕਰਦਾ ਹੈ ਉਹ ਮਨੁੱਖ ਆਤਮਕ ਆਨੰਦ ਮਾਣਦਾ ਹੈ, ਉਹ ਪੂਰਨ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਲੀਨ ਰਹਿੰਦਾ ਹੈ ॥੪॥ ਪੂਰੈ ਸਬਦਿ = ਪੂਰਨ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ॥੪॥
ਦੁਰਮਤਿ ਝੂਠੀ ਬੁਰੀ ਬੁਰਿਆਰਿ ॥
The false and evil-minded are the most wicked of the wicked.
ਖੋਟੀ ਮੱਤ ਵਾਲੀ ਜੀਵ-ਇਸਤ੍ਰੀ ਝੂਠ ਵਿਚ ਭੈੜ ਵਿਚ ਮਸਤ ਰਹਿੰਦੀ ਹੈ, ਉਹ ਭੈੜ ਦਾ ਅੱਡਾ ਬਣੀ ਰਹਿੰਦੀ ਹੈ, ਦੁਰਮਤਿ = ਖੋਟੀ ਮੱਤ ਵਾਲੀ ਜੀਵ-ਇਸਤ੍ਰੀ। ਬੁਰੀ = ਭੈੜੀ। ਬੁਰਿਆਰਿ = ਭੈੜ ਦਾ ਟਿਕਾਣਾ।
ਅਉਗਣਿਆਰੀ ਅਉਗਣਿਆਰਿ ॥
They are the most unworthy of the unworthy.
ਉਹ ਸਦਾ ਹੀ ਔਗੁਣਾਂ ਨਾਲ ਭਰੀ ਰਹਿੰਦੀ ਹੈ। ਅਉਗਣਿਆਰੀ = ਔਗੁਣਾਂ-ਭਰੀ।
ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥
With false intellect, and insipid words of mouth, evil-minded, they do not obtain the Naam. ||5||
ਉਸ ਦੀ ਮੱਤ ਸਦਾ (ਵਿਕਾਰਾਂ ਵਿਚ) ਥਿੜਕਦੀ ਹੈ ਉਹ ਮੂੰਹੋਂ ਖਰ੍ਹਵਾ ਬੋਲਦੀ ਹੈ, ਖੋਟੀ ਮੱਤ ਦੇ ਕਾਰਨ ਉਸ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੁੰਦਾ ॥੫॥ ਕਚੀ = ਕਮਜ਼ੋਰ, ਸਦਾ ਥਿੜਕਣ ਵਾਲੀ। ਮੁਖਿ = ਮੂੰਹ ਨਾਲ, ਮੂੰਹੋਂ ॥੫॥
ਅਉਗਣਿਆਰੀ ਕੰਤ ਨ ਭਾਵੈ ॥
The unworthy soul-bride is not pleasing to her Husband Lord.
ਔਗੁਣਾਂ-ਭਰੀ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਨਹੀਂ ਲੱਗਦੀ, ਕੰਤ ਨ ਭਾਵੈ = ਕੰਤ ਨੂੰ ਪਸੰਦ ਨਹੀਂ ਆਉਂਦੀ।
ਮਨ ਕੀ ਜੂਠੀ ਜੂਠੁ ਕਮਾਵੈ ॥
False-minded, her actions are false.
ਮਨ ਦੀ ਗੰਦੀ ਉਹ ਜੀਵ-ਇਸਤ੍ਰੀ ਸਦਾ ਗੰਦਾ ਕੰਮ ਹੀ ਕਰਦੀ ਹੈ। ਜੂਠੀ = ਗੰਦੀ। ਜੂਠੁ = ਗੰਦ, ਗੰਦਾ ਕੰਮ।
ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥
The foolish person does not know the excellence of her Husband Lord. Without the Guru, she does not understand at all. ||6||
ਉਹ ਮੂਰਖ ਜੀਵ-ਇਸਤ੍ਰੀ ਪਤੀ-ਰੂਪ ਦੇ ਮਿਲਾਪ ਦਾ ਆਨੰਦ ਨਹੀਂ ਜਾਣਦੀ। ਗੁਰੂ ਤੋਂ ਬਿਨਾ ਉਸ ਨੂੰ ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ ॥੬॥ ਸਾਉ = ਆਨੰਦ। ਮੂਰਖਿ = {ਇਸਤ੍ਰੀ ਲਿੰਗ} ਮੂਰਖ ਜੀਵ-ਇਸਤ੍ਰੀ। ਬੂਝ = ਆਤਮਕ ਜੀਵਨ ਦੀ ਸੂਝ ॥੬॥
ਦੁਰਮਤਿ ਖੋਟੀ ਖੋਟੁ ਕਮਾਵੈ ॥
The evil-minded, wicked soul-bride practices wickedness.
ਖੋਟੀ ਮੱਤ ਵਾਲੀ ਜੀਵ-ਇਸਤ੍ਰੀ ਸਦਾ ਖੋਟ ਨਾਲ ਭਰੀ ਰਹਿੰਦੀ ਹੈ ਸਦਾ ਖੋਟ ਕਮਾਂਦੀ ਹੈ (ਖੋਟਾ ਕੰਮ ਕਰਦੀ ਹੈ)। ਖੋਟੁ = ਖੋਟਾ ਕੰਮ।
ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥
She decorates herself, but her Husband Lord is not pleased.
(ਦੁਰਾਚਾਰਨ ਇਸਤ੍ਰੀ ਵਾਂਗ ਉਹ ਬਾਹਰੋਂ ਧਾਰਮਿਕ) ਸਜਾਵਟ ਕਰਦੀ ਹੈ, ਪਰ ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦੀ। ਸੀਗਾਰੁ = ਸਿੰਗਾਰ, ਸਰੀਰਕ ਸਜਾਵਟ। ਪਿਰ ਨ ਭਾਵੈ = ਪਿਰ ਨੂੰ ਨਹੀਂ ਭਾਉਂਦੀ।
ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥
The virtuous soul-bride enjoys and ravishes her Husband Lord forever; the True Guru unites her in His Union. ||7||
ਗੁਣਾਂ ਵਾਲੀ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਸਦਾ ਮਿਲਿਆ ਰਹਿੰਦਾ ਹੈ, ਉਸ ਨੂੰ ਗੁਰੂ (-ਚਰਨਾਂ) ਵਿਚ ਮਿਲਾ ਕੇ (ਆਪਣੇ ਨਾਲ) ਮਿਲਾਈ ਰੱਖਦਾ ਹੈ ॥੭॥ ਰਾਵੇ = ਮਿਲਿਆ ਰਹਿੰਦਾ ਹੈ। ਸਤਿਗੁਰਿ = ਗੁਰੂ ਨੇ। ਮਿਲਿ = (ਆਪਣੇ ਨਾਲ) ਮਿਲਾ ਕੇ ॥੭॥
ਆਪੇ ਹੁਕਮੁ ਕਰੇ ਸਭੁ ਵੇਖੈ ॥
God Himself issues the Hukam of His Command, and beholds all.
(ਪਰ, ਜੀਵਾਂ ਦੇ ਕੀਹ ਵੱਸ?) ਪਰਮਾਤਮਾ ਹਰ ਥਾਂ ਆਪ ਹੀ ਹੁਕਮ ਕਰ ਕੇ (ਆਪਣੇ ਪ੍ਰੇਰੇ ਹੋਏ ਜੀਵਾਂ ਦਾ ਹਰੇਕ ਕੰਮ) ਵੇਖ ਰਿਹਾ ਹੈ। ਸਭੁ = ਹਰ ਥਾਂ।
ਇਕਨਾ ਬਖਸਿ ਲਏ ਧੁਰਿ ਲੇਖੈ ॥
Some are forgiven, according to their pre-ordained destiny.
ਧੁਰੋਂ ਆਪਣੇ ਹੁਕਮ ਵਿਚ ਹੀ ਕਈ ਜੀਵਾਂ ਨੂੰ ਲੇਖੇ ਵਿਚ ਬਖ਼ਸ਼ ਲੈਂਦਾ ਹੈ। ਲੇਖੈ ਬਖਸਿ ਲਏ = ਲੇਖੇ ਵਿਚ ਬਖ਼ਸ਼ ਲੈਂਦਾ ਹੈ, ਲੇਖਾ ਨਹੀਂ ਪੁੱਛਦਾ।
ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥
Night and day, they are imbued with the Naam, and they find the True Lord. He Himself unites them in His Union. ||8||
ਉਹ ਜੀਵ ਹਰ ਵੇਲੇ ਉਸ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਉਹ ਸਦਾ-ਥਿਰ ਪ੍ਰਭੂ ਮਿਲਿਆ ਰਹਿੰਦਾ ਹੈ। ਪ੍ਰਭੂ ਆਪ ਹੀ ਉਹਨਾਂ ਨੂੰ (ਗੁਰੂ ਨਾਲ) ਮਿਲਾ ਕੇ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ ॥੮॥ ਅਨਦਿਨੁ = ਹਰ ਰੋਜ਼। ਨਾਮਿ = ਨਾਮ ਵਿਚ। ਰਤੇ = ਰੰਗੇ ਹੋਏ। ਸਚੁ = ਸਦਾ-ਥਿਰ ਪ੍ਰਭੂ। ਆਪੇ = ਆਪ ਹੀ ॥੮॥
ਹਉਮੈ ਧਾਤੁ ਮੋਹ ਰਸਿ ਲਾਈ ॥
Egotism attaches them to the juice of emotional attachment, and makes them run around.
ਮਾਇਆ (ਜੀਵ ਨੂੰ) ਹਉਮੈ ਵਿਚ ਮੋਹ ਦੇ ਰਸ ਵਿਚ ਲਾਈ ਰੱਖਦੀ ਹੈ। ਧਾਤੁ = ਮਾਇਆ। ਮੋਹ ਰਸਿ = ਮੋਹ ਦੇ ਰਸ ਵਿਚ।
ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥
The Gurmukh is intuitively immersed in the True Love of the Lord.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪ੍ਰਭੂ-ਚਰਨਾਂ ਦੀ ਸਦਾ-ਥਿਰ ਲਗਨ ਆਤਮਕ ਅਡੋਲਤਾ ਵਿਚ ਟਿਕਾਈ ਰੱਖਦੀ ਹੈ। ਸਾਚੀ ਲਿਵ = ਸਦਾ-ਥਿਰ ਰਹਿਣ ਵਾਲੀ ਲਗਨ। ਸਹਜਿ = ਆਤਮਕ ਅਡੋਲਤਾ ਵਿਚ।
ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥
He Himself unites, He Himself acts, and beholds. Without the True Guru, understanding is not obtained. ||9||
ਪਰ, ਪ੍ਰਭੂ ਆਪ ਹੀ (ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ, ਆਪ ਹੀ ਇਹ ਖੇਲ ਕਰ ਕੇ ਵੇਖ ਰਿਹਾ ਹੈ-ਇਹ ਸਮਝ ਗੁਰੂ ਤੋਂ ਬਿਨਾ ਨਹੀਂ ਪੈਂਦੀ ॥੯॥ ਆਪੇ = (ਪ੍ਰਭੂ) ਆਪ ਹੀ। ਕਰਿ = ਕਰ ਕੇ ॥੯॥
ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥
Some contemplate the Word of the Shabad; these humble beings remain always awake and aware.
ਕਈ ਐਸੇ ਮਨੁੱਖ ਹਨ ਜਿਹੜੇ ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ, ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਇਕਿ ਜਨ = ਕਈ ਮਨੁੱਖ।
ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥
Some are attached to the love of Maya; these unfortunate ones remain asleep.
ਕਈ ਐਸੇ ਮੰਦ-ਭਾਗੀ ਹਨ ਜੋ ਸਦਾ ਮਾਇਆ ਦੇ ਮੋਹ ਵਿਚ ਗ਼ਾਫ਼ਿਲ ਪਏ ਰਹਿੰਦੇ ਹਨ। ਇਕਿ ਅਭਾਗੇ = ਕਈ ਬਦ-ਕਿਸਮਤ ਜੀਵ। ਮੋਹਿ = ਮੋਹ ਵਿਚ।
ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥
He Himself acts, and inspires all to act; no one else can do anything. ||10||
(ਪਰ, ਜੀਵਾਂ ਦੇ ਕੀਹ ਵੱਸ?) ਪ੍ਰਭੂ ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ (ਉਸ ਦੀ ਰਜ਼ਾ ਦੇ ਵਿਰੁੱਧ) ਹੋਰ ਕੁਝ ਭੀ ਕੀਤਾ ਨਹੀਂ ਜਾ ਸਕਦਾ ॥੧੦॥ ਕਰਣਾ ਨ ਜਾਈ = ਕੀਤਾ ਨਹੀਂ ਜਾ ਸਕਦਾ ॥੧੦॥
ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥
Through the Word of the Guru's Shabad, death is conquered and killed.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਮੌਤ ਨੂੰ ਮਾਰ ਕੇ (ਆਪਣੇ ਅੰਦਰੋਂ ਆਪਾ-ਭਾਵ) ਦੂਰ ਕਰਦਾ ਹੈ, ਕਾਲੁ = ਮੌਤ, ਆਤਮਕ ਮੌਤ। ਸਬਦਿ = ਸ਼ਬਦ ਦੀ ਰਾਹੀਂ। ਨਿਵਾਰੇ = (ਆਪਾ-ਭਾਵ) ਦੂਰ ਕਰਦਾ ਹੈ।
ਹਰਿ ਕਾ ਨਾਮੁ ਰਖੈ ਉਰ ਧਾਰੇ ॥
Keep the Name of the Lord enshrined within your heart.
ਅਤੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਰ = ਹਿਰਦਾ। ਧਾਰੇ ਰਾਖੈ = ਧਾਰਿ ਰਖੈ, ਵਸਾਈ ਰੱਖਦਾ ਹੈ।
ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥
Serving the True Guru, peace is obtained, and one merges in the Name of the Lord. ||11||
ਉਹ ਮਨੁੱਖ ਗੁਰੂ ਦੀ ਸਰਨ ਦੀ ਬਰਕਤਿ ਨਾਲ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦੇ ਨਾਮ ਵਿਚ ਸਦਾ ਟਿਕਿਆ ਰਹਿੰਦਾ ਹੈ ॥੧੧॥ ਤੇ = ਤੋਂ। ਨਾਮਿ = ਨਾਮ ਵਿਚ। ਕੈ ਨਾਮਿ = ਦੇ ਨਾਮ ਵਿਚ ॥੧੧॥
ਦੂਜੈ ਭਾਇ ਫਿਰੈ ਦੇਵਾਨੀ ॥
In the love of duality, the world wanders around insane.
ਜਿਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ ਝੱਲੀ ਹੋਈ ਭਟਕਦੀ ਫਿਰਦੀ ਹੈ, ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਦੇਵਾਨੀ = ਝੱਲੀ ਹੋਈ ਲੁਕਾਈ।
ਮਾਇਆ ਮੋਹਿ ਦੁਖ ਮਾਹਿ ਸਮਾਨੀ ॥
Immersed in love and attachment to Maya, it suffers in pain.
ਉਹ ਮਾਇਆ ਦੇ ਮੋਹ ਵਿਚ ਅਤੇ ਦੁੱਖਾਂ ਵਿਚ ਗ੍ਰਸੀ ਰਹਿੰਦੀ ਹੈ। ਮਾਹਿ = ਵਿਚ। ਸਮਾਨੀ = ਗ੍ਰਸੀ ਰਹਿੰਦੀ ਹੈ।
ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥
Wearing all sorts of religious robes, He is not obtained. Without the True Guru, peace is not found. ||12||
ਜੇ ਉਹ ਬਹੁਤੇ ਧਾਰਮਿਕ ਪਹਿਰਾਵੇ ਭੀ ਧਾਰਨ ਕਰੇ, ਉਹ ਸੁਖ ਪ੍ਰਾਪਤ ਨਹੀਂ ਕਰ ਸਕਦੀ, ਗੁਰੂ ਦੀ ਸਰਨ ਪੈਣ ਤੋਂ ਬਿਨਾ ਸੁਖ ਨਹੀਂ ਮਿਲਦਾ ॥੧੨॥ ਭੇਖ = ਧਾਰਮਿਕ ਪਹਿਰਾਵੇ ॥੧੨॥
ਕਿਸ ਨੋ ਕਹੀਐ ਜਾ ਆਪਿ ਕਰਾਏ ॥
Who is to blame, when He Himself does everything?
ਜਦੋਂ (ਪਰਮਾਤਮਾ) ਆਪ (ਹੀ ਜੀਵਾਂ ਪਾਸੋਂ ਸਭ ਕੁਝ) ਕਰਾ ਰਿਹਾ ਹੈ, ਤਾਂ ਉਸ ਤੋਂ ਬਿਨਾ ਕਿਸੇ ਹੋਰ ਪਾਸ ਪੁਕਾਰ ਨਹੀਂ ਕੀਤੀ ਜਾ ਸਕਦੀ। ਕਿਸ ਨੋ = {ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਕਿਸੁ' ਦਾ (ੁ) ਉਡ ਗਿਆ ਹੈ}। ਜਾ = ਜਦੋਂ।
ਜਿਤੁ ਭਾਵੈ ਤਿਤੁ ਰਾਹਿ ਚਲਾਏ ॥
As He wills, so is the path we take.
ਜਿਸ ਰਾਹ ਉਤੇ ਤੋਰਨਾ ਉਸ ਨੂੰ ਚੰਗਾ ਲੱਗਦਾ ਹੈ ਉਸ ਰਾਹ ਉੱਤੇ ਹੀ (ਜੀਵਾਂ ਨੂੰ) ਤੋਰਦਾ ਹੈ। ਜਿਤੁ = ਜਿਸ ਉੱਤੇ। ਜਿਤੁ ਰਾਹਿ = ਜਿਸ ਰਾਹ ਉੱਤੇ। ਤਿਤੁ ਰਾਹਿ = ਉਸ ਰਾਹ ਉਤੇ।
ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥
He Himself is the Merciful Giver of peace; as He wills, so do we follow. ||13||
ਸਭਨਾ ਉਪਰ ਮਿਹਰ ਕਰਨ ਵਾਲਾ ਸੁਖਾਂ ਦਾ ਦਾਤਾ ਪਰਮਾਤਮਾ ਆਪ ਹੀ ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ (ਜੀਵਾਂ ਨੂੰ ਜੀਵਨ ਪੰਧ ਉਤੇ) ਤੋਰ ਰਿਹਾ ਹੈ ॥੧੩॥ ਭਾਵੈ = ਉਸ ਨੂੰ ਚੰਗਾ ਲੱਗਦਾ ਹੈ ॥੧੩॥
ਆਪੇ ਕਰਤਾ ਆਪੇ ਭੁਗਤਾ ॥
He Himself is the Creator, and He Himself is the Enjoyer.
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਨ ਵਾਲਾ ਹੈ, ਆਪ ਹੀ (ਜੀਵਾਂ ਵਿਚ ਬੈਠ ਕੇ ਪਦਾਰਥਾਂ ਨੂੰ) ਭੋਗਣ ਵਾਲਾ ਹੈ। ਕਰਤਾ = ਪੈਦਾ ਕਰਨ ਵਾਲਾ। ਭੁਗਤਾ = (ਜੀਵਾਂ ਵਿਚ ਬੈਠ ਕੇ) ਭੋਗਣ ਵਾਲਾ।
ਆਪੇ ਸੰਜਮੁ ਆਪੇ ਜੁਗਤਾ ॥
He Himself is detached, and He Himself is attached.
ਪ੍ਰਭੂ ਆਪ ਹੀ (ਪਦਾਰਥਾਂ ਦੇ ਭੋਗਣ ਵੱਲੋਂ) ਪਰਹੇਜ਼ (ਕਰਨ ਵਾਲਾ ਹੈ), ਆਪ ਹੀ ਸਭ ਜੀਵਾਂ ਤੇ ਪਦਾਰਥਾਂ ਵਿਚ ਵਿਆਪਕ ਹੈ। ਸੰਜਮੁ = ਪਰਹੇਜ਼, ਸੰਕੋਚ। ਜੁਗਤਾ = (ਸਭ ਪਦਾਰਥਾਂ ਵਿਚ) ਮਿਲਿਆ ਹੋਇਆ।
ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥
He Himself is immaculate, compassionate, the lover of nectar; the Hukam of His Command cannot be erased. ||14||
ਉਹ ਆਪ ਹੀ ਪਵਿੱਤਰ ਹੈ, ਆਪ ਹੀ ਦਇਆ ਕਰਨ ਵਾਲਾ ਹੈ, ਆਪ ਹੀ ਵਿਕਾਰੀਆਂ ਦਾ ਨਾਸ ਕਰਨ ਵਾਲਾ ਹੈ, (ਉਹ ਐਸਾ ਹੈ) ਜਿਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ ॥੧੪॥ ਮਧੁ ਸੂਦਨੁ = {ਮਧੁ ਦੈਂਤ ਨੂੰ ਮਾਰਨ ਵਾਲਾ, ਦੈਂਤਾਂ ਦਾ ਨਾਸ ਕਰਨ ਵਾਲਾ} ਦੁਸ਼ਟ-ਦਮਨ ਪਰਮਾਤਮਾ। ਜਿਸ ਦਾ = {ਸੰਬੰਧਕ 'ਦਾ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ} ॥੧੪॥
ਸੇ ਵਡਭਾਗੀ ਜਿਨੀ ਏਕੋ ਜਾਤਾ ॥
Those who know the One Lord are very fortunate.
ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਉਸ ਇੱਕ ਪਰਮਾਤਮਾ ਨੂੰ (ਹਰ ਥਾਂ) ਜਾਣਿਆ ਹੈ, ਸੇ = ਉਹ {ਬਹੁ-ਵਚਨ}। ਜਿਨੀ = ਜਿਨ੍ਹਾਂ ਨੇ। ਏਕੋ ਜਾਤਾ = ਇਕ ਪਰਮਾਤਮਾ ਨੂੰ ਹੀ (ਵਿਆਪਕ) ਜਾਣਿਆ ਹੈ।
ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥
He dwells in each and every heart, the Great Giver, the Life of the world.
(ਜਿਨ੍ਹਾਂ ਇਹ ਸਮਝਿਆ ਹੈ ਕਿ) ਜਗਤ ਦਾ ਸਹਾਰਾ ਦਾਤਾਰ ਹਰੇਕ ਸਰੀਰ ਵਿਚ ਵੱਸ ਰਿਹਾ ਹੈ। ਘਟਿ ਘਟਿ = ਹਰੇਕ ਸਰੀਰ ਵਿਚ।
ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥
At the same time, He is both hidden and revealed. For the Gurmukh, doubt and fear are dispelled. ||15||
ਕਿਸੇ ਥਾਂ ਉਹ ਲੁਕਿਆ ਹੋਇਆ (ਵੱਸਦਾ) ਹੈ, ਕਿਸੇ ਥਾਂ ਪਰਤੱਖ ਦਿੱਸ ਰਿਹਾ ਹੈ-ਗੁਰੂ ਦੀ ਰਾਹੀਂ (ਇਹ ਨਿਸਚਾ ਕਰ ਕੇ ਮਨੁੱਖ ਦਾ) ਭਰਮ ਤੇ ਡਰ ਦੂਰ ਹੋ ਜਾਂਦਾ ਹੈ (ਫਿਰ ਨਾਹ ਕੋਈ ਵੈਰੀ ਦਿੱਸਦਾ ਹੈ ਤੇ ਨਾ ਹੀ ਕਿਸੇ ਤੋਂ ਡਰ ਆਉਂਦਾ ਹੈ) ॥੧੫॥ ਇਕਥੈ = ਕਿਸੇ ਥਾਂ ਵਿਚ। ਗੁਪਤੁ = ਲੁਕਿਆ ਹੋਇਆ। ਆਪੇ = ਪ੍ਰਭੂ ਆਪ ਹੀ। ਗੁਰਮੁਖਿ = ਗੁਰੂ ਦੀ ਸਰਨ ਪਿਆਂ ॥੧੫॥
ਗੁਰਮੁਖਿ ਹਰਿ ਜੀਉ ਏਕੋ ਜਾਤਾ ॥
The Gurmukh knows the One, the Dear Lord.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ।
ਅੰਤਰਿ ਨਾਮੁ ਸਬਦਿ ਪਛਾਤਾ ॥
Deep within the nucleus of his inner being, is the Naam, the Name of the Lord; he realizes the Word of the Shabad.
ਉਸ ਦੇ ਅੰਦਰ ਪ੍ਰਭੂ ਦਾ ਨਾਮ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨੂੰ (ਹਰ ਥਾਂ) ਪਛਾਣਦਾ ਹੈ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।
ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥
He alone receives it, unto whom You give it. O Nanak, the Naam is glorious greatness. ||16||4||
ਹੇ ਨਾਨਕ! ਜਿਸ ਮਨੁੱਖ ਨੂੰ ਤੂੰ ਆਪਣਾ ਨਾਮ ਦੇਂਦਾ ਹੈਂ, ਉਹੀ ਮਨੁੱਖ ਤੇਰਾ ਨਾਮ ਪ੍ਰਾਪਤ ਕਰਦਾ ਹੈ। ਨਾਮ ਦੀ ਰਾਹੀਂ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਪ੍ਰਾਪਤ ਹੁੰਦੀ ਹੈ ॥੧੬॥੪॥ ਦੇਹਿ = ਦੇਂਦਾ ਹੈਂ। ਨਾਮਿ = ਨਾਮ ਵਿਚ। ਵਡਾਈ = ਇੱਜ਼ਤ ॥੧੬॥੪॥