ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਸਤਿਗੁਰੁ ਮੇਰਾ ਬੇਮੁਹਤਾਜੁ ॥
My True Guru is totally independent.
ਪਿਆਰੇ ਗੁਰੂ ਨੂੰ ਕਿਸੇ ਦੀ ਮੁਥਾਜੀ ਨਹੀਂ (ਗੁਰੂ ਦੀ ਕੋਈ ਆਪਣੀ ਜ਼ਾਤੀ ਗ਼ਰਜ਼ ਨਹੀਂ)- ਬੇ-ਮੁਹਤਾਜੁ = ਕਿਸੇ ਦਾ ਅਰਥੀਆ ਨਹੀਂ।
ਸਤਿਗੁਰ ਮੇਰੇ ਸਚਾ ਸਾਜੁ ॥
My True Guru is adorned with Truth.
ਗੁਰੂ ਦੀ ਇਹ ਸਦਾ ਕਾਇਮ ਰਹਿਣ ਵਾਲੀ ਮਰਯਾਦਾ ਹੈ (ਕਿ ਉਹ ਸਦਾ ਬੇ-ਗ਼ਰਜ਼ ਹੈ)। ਸਚਾ = ਸਦਾ ਕਾਇਮ ਰਹਿਣ ਵਾਲਾ। ਸਾਜੁ = ਮਰਯਾਦਾ।
ਸਤਿਗੁਰੁ ਮੇਰਾ ਸਭਸ ਕਾ ਦਾਤਾ ॥
My True Guru is the Giver of all.
ਗੁਰੂ ਸਭ ਜੀਵਾਂ ਨੂੰ (ਦਾਤਾਂ) ਦੇਣ ਵਾਲਾ ਹੈ। ਸਭਸ ਕਾ = ਸਭ ਜੀਵਾਂ ਦਾ।
ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
My True Guru is the Primal Creator Lord, the Architect of Destiny. ||1||
ਗੁਰੂ ਅਤੇ ਸਿਰਜਣਹਾਰ ਅਕਾਲ ਪੁਰਖ ਇੱਕ-ਰੂਪ ਹੈ ॥੧॥ ਬਿਧਾਤਾ = ਸਿਰਜਣਹਾਰ ਪ੍ਰਭੂ (ਦਾ ਰੂਪ) ॥੧॥
ਗੁਰ ਜੈਸਾ ਨਾਹੀ ਕੋ ਦੇਵ ॥
There is no deity equal to the Guru.
ਗੁਰੂ ਵਰਗਾ ਹੋਰ ਕੋਈ ਦੇਵਤਾ ਨਹੀਂ ਹੈ। ਕੋ = ਕੋਈ। ਦੇਵ = ਦੇਵਤਾ।
ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
Whoever has good destiny inscribed on his forehead, applies himself to seva - selfless service. ||1||Pause||
ਜਿਸ (ਮਨੁੱਖ) ਦੇ ਮੱਥੇ ਉਤੇ ਚੰਗੀ ਕਿਸਮਤ (ਜਾਗ ਪਏ) ਉਹ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ॥੧॥ ਰਹਾਉ ॥ ਮਸਤਕਿ = ਮੱਥੇ ਉੱਤੇ। ਭਾਗੁ = ਚੰਗੀ ਕਿਸਮਤ ॥੧॥ ਰਹਾਉ ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥
My True Guru is the Sustainer and Cherisher of all.
ਪਿਆਰਾ ਗੁਰੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ, ਪ੍ਰਤਿਪਾਲੈ = ਪਾਲਣਾ ਕਰਦਾ ਹੈ।
ਸਤਿਗੁਰੁ ਮੇਰਾ ਮਾਰਿ ਜੀਵਾਲੈ ॥
My True Guru kills and revives.
(ਜਿਹੜਾ ਮਨੁੱਖ ਉਸ ਦੇ ਦਰ ਤੇ ਆਉਂਦਾ ਹੈ, ਉਸ ਨੂੰ ਮਾਇਆ ਦੇ ਮੋਹ ਵੱਲੋਂ) ਮਾਰ ਕੇ ਆਤਮਕ ਜੀਵਨ ਦੇ ਦੇਂਦਾ ਹੈ। ਮਾਰਿ = (ਮਾਇਆ ਦੇ ਮੋਹ ਵੱਲੋਂ) ਮਾਰ ਕੇ। ਜੀਵਾਲੈ = ਆਤਮਕ ਜੀਵਨ ਦੇਂਦਾ ਹੈ।
ਸਤਿਗੁਰ ਮੇਰੇ ਕੀ ਵਡਿਆਈ ॥
The glorious greatness of my True Guru
ਗੁਰੂ ਦੀ ਇਹ ਉੱਚੀ ਸੋਭਾ- ਵਡਿਆਈ = ਸੋਭਾ।
ਪ੍ਰਗਟੁ ਭਈ ਹੈ ਸਭਨੀ ਥਾਈ ॥੨॥
Has become manifest everywhere. ||2||
ਸਭਨੀਂ ਥਾਈਂ ਰੌਸ਼ਨ ਹੋ ਗਈ ਹੈ ॥੨॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥
My True Guru is the power of the powerless.
ਜਿਸ ਮਨੁੱਖ ਦਾ ਹੋਰ ਕੋਈ ਭੀ ਆਸਰਾ ਨਹੀਂ (ਜਦੋਂ ਉਹ ਗੁਰੂ ਦੀ ਸਰਨ ਆ ਪੈਂਦਾ ਹੈ) ਗੁਰੂ (ਉਸ ਦਾ) ਆਸਰਾ ਬਣ ਜਾਂਦਾ ਹੈ, ਤਾਣੁ = ਸਹਾਰਾ। ਨਿਤਾਣੁ = ਨਿਆਸਰਾ ਮਨੁੱਖ।
ਸਤਿਗੁਰੁ ਮੇਰਾ ਘਰਿ ਦੀਬਾਣੁ ॥
My True Guru is my home and court.
ਗੁਰੂ ਉਸ ਦੇ ਹਿਰਦੇ-ਘਰ ਵਿਚ ਸਹਾਰਾ ਦੇਂਦਾ ਹੈ। ਘਰਿ = ਹਿਰਦੇ-ਘਰ ਵਿਚ। ਦੀਬਾਣੁ = ਆਸਰਾ।
ਸਤਿਗੁਰ ਕੈ ਹਉ ਸਦ ਬਲਿ ਜਾਇਆ ॥
I am forever a sacrifice to the True Guru.
ਮੈਂ ਉਸ ਤੋਂ ਸਦਾ ਕੁਰਬਾਨ ਜਾਂਦਾ ਹਾਂ, ਕੈ = ਤੋਂ। ਹਉ = ਮੈਂ। ਸਦ = ਸਦਾ। ਬਲਿ ਜਾਇਆ = ਸਦਕੇ ਹਾਂ।
ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
He has shown me the path. ||3||
ਜਿਸ (ਗੁਰੂ) ਨੇ ਆਤਮਕ ਜੀਵਨ ਦਾ) ਸਿੱਧਾ ਰਾਹ ਵਿਖਾਲ ਦਿੱਤਾ ਹੈ ॥੩॥ ਜਿਨਿ = ਜਿਸ (ਗੁਰੂ) ਨੇ। ਪ੍ਰਗਟੁ = ਪਰਤੱਖ, ਸਿੱਧਾ। ਮਾਰਗੁ = ਰਸਤਾ ॥੩॥
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥
One who serves the Guru is not afflicted with fear.
ਜਿਸ (ਮਨੁੱਖ) ਨੇ ਗੁਰੂ ਦੀ ਸਰਨ ਲਈ ਹੈ, ਕੋਈ ਡਰ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ, ਜਿਨਿ = ਜਿਸ (ਮਨੁੱਖ) ਨੇ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ।
ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥
One who serves the Guru does not suffer in pain.
ਜਿਸ (ਮਨੁੱਖ) ਨੇ ਗੁਰੂ ਦੀ ਸਰਨ ਲਈ ਹੈ, ਕੋਈ ਦੁੱਖ-ਕਲੇਸ਼ ਉਸ ਨੂੰ ਸਤਾ ਨਹੀਂ ਸਕਦਾ। ਨ ਸੰਤਾਪੈ = ਦੁਖੀ ਨਹੀਂ ਕਰ ਸਕਦਾ।
ਨਾਨਕ ਸੋਧੇ ਸਿੰਮ੍ਰਿਤਿ ਬੇਦ ॥
Nanak has studied the Simritees and the Vedas.
ਹੇ ਨਾਨਕ! ਸਿੰਮ੍ਰਿਤੀਆਂ ਵੇਦ (ਆਦਿਕ ਧਰਮ-ਪੁਸਤਕ) ਖੋਜ ਵੇਖੇ ਹਨ (ਗੁਰੂ ਸਭ ਤੋਂ ਉੱਚਾ ਹੈ) ਸੋਧੇ = ਖੋਜ ਵੇਖੇ ਹਨ।
ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥
There is no difference between the Supreme Lord God and the Guru. ||4||11||24||
ਗੁਰੂ ਅਤੇ ਪਰਮਾਤਮਾ ਵਿਚ ਕੋਈ ਭੀ ਫ਼ਰਕ ਨਹੀਂ ਹੈ ॥੪॥੧੧॥੨੪॥ ਭੇਦ = ਫ਼ਰਕ, ਵਿੱਥ ॥੪॥੧੧॥੨੪॥