ਮਹਲਾ

First Mehl:

ਪਹਿਲੀ ਪਾਤਸ਼ਾਹੀ।

ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ

All are brides of the Husband Lord; all decorate themselves for Him.

ਸਾਰੀਆਂ ਜੀਵ-ਇਸਤ੍ਰੀਆਂ ਪ੍ਰਭੂ-ਖਸਮ ਦੀਆਂ ਹੀ ਹਨ, ਸਾਰੀਆਂ ਹੀ (ਉਸ ਖਸਮ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਸਿੰਗਾਰ ਕਰਦੀਆਂ ਹਨ, ਕੰਤ ਮਹੇਲੀਆ = ਖਸਮ (ਪ੍ਰਭੂ) ਦੀਆਂ (ਜੀਵਾਂ-) ਇਸਤ੍ਰੀਆਂ।

ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ

But when the time comes to settle their accounts, their red robes are corrupt.

ਪਰ ਜੇਹੜੀਆਂ ਆਪਣੇ ਸਿੰਗਾਰ ਦਾ ਵਿਖਾਵਾ-ਮਾਣ ਕਰਦੀਆਂ ਹਨ, ਉਹਨਾਂ ਦਾ ਗੂੜ੍ਹਾ ਲਾਲ ਪਹਿਰਾਵਾ (ਭੀ) ਵਿਕਾਰ (ਹੀ) ਪੈਦਾ ਕਰਦਾ ਹੈ, ਗਣਤ = ਗਿਣਤੀ-ਮਿਣਤੀ, ਵਿਖਾਵਾ। ਸੂਹਾ = ਲਾਲ, ਮਨ ਨੂੰ ਖਿੱਚ ਪਾਣ ਵਾਲਾ ਗੂੜ੍ਹਾ ਲਾਲ। ਵੇਸੁ = ਪਹਿਰਾਵਾ।

ਪਾਖੰਡਿ ਪ੍ਰੇਮੁ ਪਾਈਐ ਖੋਟਾ ਪਾਜੁ ਖੁਆਰੁ ॥੧॥

His Love is not obtained through hypocrisy. Her false coverings bring only ruin. ||1||

ਕਿਉਂਕਿ ਵਿਖਾਵਾ ਕੀਤਿਆਂ ਪ੍ਰਭੂ ਦਾ ਪਿਆਰ ਨਹੀਂ ਮਿਲਦਾ, (ਅੰਦਰ ਖੋਟ ਹੋਵੇ ਤੇ ਬਾਹਰ ਪ੍ਰੇਮ ਦਾ ਵਿਖਾਵਾ ਹੋਵੇ) ਇਹ ਖੋਟਾ ਵਿਖਾਵਾ ਖ਼ੁਆਰ ਹੀ ਕਰਦਾ ਹੈ ॥੧॥ ਪਾਖੰਡਿ = ਪਖੰਡ ਨਾਲ। ਪਾਜੁ = ਵਿਖਾਵਾ ॥੧॥

ਹਰਿ ਜੀਉ ਇਉ ਪਿਰੁ ਰਾਵੈ ਨਾਰਿ

In this way, the Dear Husband Lord ravishes and enjoys His bride.

ਹੇ ਪ੍ਰਭੂ ਜੀ! ਇਹ ਸਰਧਾ ਧਾਰਿਆਂ ??? ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ। ਹਰਿ ਜੀਉ = ਹੇ ਪ੍ਰਭੂ ਜੀ! ਇਉ = ਇਸ ਤਰੀਕੇ ਨਾਲ, ਇਸ ਸਰਧਾ ਨਾਲ, ਇਹ ਸਰਧਾ ਧਾਰਿਆਂ। ਰਾਵੈ = ਮਾਣਦਾ ਹੈ, ਮਿਲਦਾ ਹੈ, ਪਿਆਰ ਕਰਦਾ ਹੈ।

ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ

The happy soul-bride is pleasing to You, Lord; by Your Grace, You adorn her. ||1||Pause||

ਉਹੀ ਜੀਵ-ਇਸਤ੍ਰੀਆਂ ਸੁਹਾਗ-ਭਾਗ ਵਾਲੀਆਂ ਹਨ ਜੋ ਤੈਨੂੰ ਚੰਗੀਆਂ ਲੱਗਦੀਆਂ ਹਨ, ਜਿਨ੍ਹਾਂ ਨੂੰ ਆਪਣੀ ਮਿਹਰ ਨਾਲ ਤੂੰ ਆਪ ਸੁਚੱਜੀਆਂ ਬਣਾ ਲੈਂਦਾ ਹੈਂ ॥੧॥ ਰਹਾਉ ॥ ਤੁਧੁ = ਤੈਨੂੰ। ਸੋਹਾਗਣੀ = ਸੋਹਾਗ ਵਾਲੀਆਂ, ਚੰਗੇ ਭਾਗਾਂ ਵਾਲੀਆਂ। ਲੈਹਿ ਸਵਾਰਿ = ਤੂੰ ਸਵਾਰ ਲੈਂਦਾ ਹੈਂ ॥੧॥ ਰਹਾਉ ॥

ਗੁਰਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ

She is decorated with the Word of the Guru's Shabad; her mind and body belong to her Husband Lord.

ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਜੀਵਨ ਨੂੰ) ਸੰਵਾਰਦੀ ਹੈ, ਜਿਸ ਦਾ ਸਰੀਰ ਖਸਮ-ਪ੍ਰਭੂ ਦੇ ਹਵਾਲੇ ਹੈ ਜਿਸ ਦਾ ਮਨ ਖਸਮ-ਪ੍ਰਭੂ ਦੇ ਹਵਾਲੇ ਹੈ (ਭਾਵ, ਜਿਸ ਦਾ ਮਨ ਤੇ ਜਿਸ ਦੇ ਗਿਆਨ-ਇੰਦਰੇ ਪ੍ਰਭੂ ਦੀ ਯਾਦ ਤੋਂ ਲਾਂਭੇ ਕੁਰਾਹੇ ਨਹੀਂ ਜਾਂਦੇ), ਸੀਗਾਰੀਆ = ਜੇਹੜੀ ਜੀਵ-ਇਸਤ੍ਰੀ ਸਿੰਗਾਰੀ ਗਈ ਹੈ।

ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ

With her palms pressed together, she stands, waiting on Him, and offers her True prayers to Him.

ਜੇਹੜੀ ਦੋਵੇਂ ਹੱਥ ਜੋੜ ਕੇ ਪੂਰੀ ਸਰਧਾ ਨਾਲ (ਪ੍ਰਭੂ-ਪਤੀ ਦਾ ਆਸਰਾ ਹੀ) ਤੱਕਦੀ ਹੈ, ਜੇਹੜੀ ਸਦਾ-ਥਿਰ ਪ੍ਰਭੂ ਨੂੰ ਹੀ ਯਾਦ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈਆਂ ਕਰਦੀ ਹੈ, ਕਰ = ਹੱਥ। ਖੜੀ = ਖਲੋਤੀ ਹੋਈ, ਸਾਵਧਾਨ ਹੋ ਕੇ, ਸੁਚੇਤ ਰਹਿ ਕੇ।

ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥

Dyed in the deep crimson of the Love of her Darling Lord, she dwells in the Fear of the True One. Imbued with His Love, she is dyed in the color of His Love. ||2||

ਉਹ ਪ੍ਰਭੂ-ਪ੍ਰੀਤਮ (ਦੇ ਪਿਆਰ) ਵਿਚ ਰੰਗੀ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਰੱਤੀ ਰਹਿੰਦੀ ਹੈ, ਤੇ ਉਸ ਦੇ ਰੰਗ ਵਿਚ ਰਸੀ ਰਹਿੰਦੀ ਹੈ ॥੨॥ ਲਾਲਿ = ਲਾਲ ਵਿਚ, ਪਿਆਰੇ (ਦੇ ਪ੍ਰੇਮ) ਵਿਚ। ਸਚ ਭੈ = ਸੱਚੇ ਪ੍ਰਭੂ ਦੇ ਡਰ-ਅਦਬ ਵਿਚ। ਭਾਇ = (ਪ੍ਰਭੂ ਦੇ) ਪ੍ਰੇਮ ਵਿਚ। ਰੰਗਿ = ਰੰਗ ਵਿਚ। ਰਾਸਿ = ਰਸੀ ਹੋਈ ॥੨॥

ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ

She is said to be the hand-maiden of her Beloved Lord; His sweetheart surrenders to His Name.

ਜੇਹੜੀ (ਪ੍ਰਭੂ-ਚਰਨਾਂ ਦੀ) ਸੇਵਕਾ ਪ੍ਰਭੂ ਦਾ ਨਾਮ ਹੀ ਮੰਨਦੀ ਹੈ (ਪ੍ਰਭੂ ਦੇ ਨਾਮ ਨੂੰ ਹੀ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੀ ਹੈ) ਉਹ ਪ੍ਰਭੂ-ਪਤੀ ਦੀ ਦਾਸੀ ਆਖੀ ਜਾਂਦੀ ਹੈ। ਚੇਰੀ = ਦਾਸੀ। ਕਾਂਢੀਐ = ਕਹੀ ਜਾਂਦੀ ਹੈ। ਲਾਲੀ = ਚੇਰੀ, ਦਾਸੀ।

ਸਾਚੀ ਪ੍ਰੀਤਿ ਤੁਟਈ ਸਾਚੇ ਮੇਲਿ ਮਿਲਾਉ

True Love is never broken; she is united in Union with the True One.

ਪ੍ਰਭੂ ਨਾਲ ਉਸ ਦੀ ਪ੍ਰੀਤਿ ਸਦਾ ਕਾਇਮ ਰਹਿੰਦੀ ਹੈ, ਕਦੇ ਟੁੱਟਦੀ ਨਹੀਂ, ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ (ਚਰਨਾਂ ਵਿਚ) ਉਸ ਦਾ ਮਿਲਾਪ ਬਣਿਆ ਰਹਿੰਦਾ ਹੈ। ਮੇਲਿ = ਮੇਲ ਵਿਚ, ਸੰਗਤਿ ਵਿਚ। ਮਿਲਾਉ = ਮਿਲਾਪ।

ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥

Attuned to the Word of the Shabad, her mind is pierced through. I am forever a sacrifice to Him. ||3||

ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਉਹ ਰੰਗੀ ਰਹਿੰਦੀ ਹੈ, ਉਸ ਦਾ ਮਨ ਪ੍ਰੋਤਾ ਰਹਿੰਦਾ ਹੈ। ਮੈਂ ਅਜੇਹੀ ਜੀਵ-ਇਸਤ੍ਰੀ ਤੋਂ ਕੁਰਬਾਨ ਹਾਂ ॥੩॥ ਵੇਧਿਆ = ਵਿੰਨ੍ਹਿਆ ਹੋਇਆ ॥੩॥

ਸਾ ਧਨ ਰੰਡ ਬੈਸਈ ਜੇ ਸਤਿਗੁਰ ਮਾਹਿ ਸਮਾਇ

That bride, who is absorbed into the True Guru, shall never become a widow.

ਜੇ ਜੀਵ-ਇਸਤ੍ਰੀ ਗੁਰੂ (ਦੇ ਸ਼ਬਦ) ਵਿਚ ਸੁਰਤ ਜੋੜੀ ਰੱਖੇ, ਤਾਂ ਉਹ ਕਦੇ ਰੰਡੀ (ਹੋ ਕੇ) ਨਹੀਂ ਬੈਠਦੀ (ਭਾਵ, ਖਸਮ ਸਾਈਂ ਦਾ ਹੱਥ ਸਦਾ ਉਸ ਦੇ ਸਿਰ ਉੱਤੇ ਟਿਕਿਆ ਰਹਿੰਦਾ ਹੈ।) ਸਾ ਧਨ = ਜੀਵ-ਇਸਤ੍ਰੀ।

ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਜਾਇ

Her Husband Lord is Beautiful; His Body is forever fresh and new. The True One does not die, and shall not go.

(ਫਿਰ ਉਹ) ਖਸਮ (ਭੀ ਐਸਾ ਹੈ ਜੋ) ਆਨੰਦ ਦਾ ਸੋਮਾ ਹੈ (ਜਿਸ ਦਾ ਪਿਆਰ ਨਿੱਤ) ਨਵਾਂ (ਹੈ, ਜੋ) ਸਦਾ ਕਾਇਮ ਰਹਿਣ ਵਾਲਾ (ਹੈ, ਜੋ) ਮਰਦਾ ਹੈ ਨਾਹ ਜੰਮਦਾ ਹੈ। ਰੀਸਾਲੂ = ਰਸਾਂ ਦਾ ਘਰ, ਅਨੰਦ ਦਾ ਸੋਮਾ। ਨਉਤਨੋ = ਨਵਾਂ, ਜਿਸ ਦਾ ਪਿਆਰ ਕਦੇ ਪੁਰਾਣਾ ਨਹੀਂ ਹੁੰਦਾ। ਨ ਜਾਇ = ਨਹੀਂ ਜੰਮਦਾ।

ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥

He continually enjoys His happy soul-bride; He casts His Gracious Glance of Truth upon her, and she abides in His Will. ||4||

ਉਹ ਆਪਣੀ ਸਦਾ-ਥਿਰ ਮਿਹਰ ਦੀ ਨਜ਼ਰ ਨਾਲ ਆਪਣੀ ਰਜ਼ਾ ਅਨੁਸਾਰ ਸਦਾ ਉਸ ਸੋਹਾਗਣ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ ॥੪॥

ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ

The bride braids her hair with Truth; her clothes are decorated with His Love.

ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ ਆਪਣੇ ਹਿਰਦੇ ਵਿਚ ਟਿਕਾਂਦੀ ਹੈ, ਇਹ, ਮਾਨੋ, ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਕੇਸਾਂ ਦੀਆਂ ਪੱਟੀਆਂ ਸੰਵਾਰਦੀ ਹੈ, ਪ੍ਰਭੂ ਦੇ ਪਿਆਰ ਨੂੰ (ਸੋਹਣਾ) ਕੱਪੜਾ ਤੇ (ਗਹਿਣਿਆਂ ਦਾ) ਸਿੰਗਾਰ ਬਣਾਂਦੀ ਹੈ। ਧੜੀ = ਪੱਟੀਆਂ। ਮਾਡੀਐ = ਸਜਾਂਦੀ ਹੈ।

ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ

Like the essence of sandalwood, He permeates her consciousness, and the Temple of the Tenth Gate is opened.

ਜਿਸ ਨੇ ਪ੍ਰਭੂ ਨੂੰ ਆਪਣੇ ਚਿੱਤ ਵਿਚ ਵਸਾਇਆ ਹੈ (ਤੇ, ਇਹ, ਮਾਨੋ, ਉਸ ਨੇ ਮੱਥੇ ਉਤੇ) ਚੰਦਨ (ਦਾ ਟਿੱਕਾ ਲਾਇਆ) ਹੈ, ਜਿਸ ਨੇ ਆਪਣੇ ਦਸਵੇਂ ਦੁਆਰ (ਦਿਮਾਗ਼, ਚਿੱਤ-ਆਕਾਸ਼) ਨੂੰ (ਪਤੀ-ਪ੍ਰਭੂ ਦੇ ਰਹਿਣ ਲਈ) ਸੋਹਣਾ ਘਰ ਬਣਾਇਆ ਹੈ। ਚੀਤਿ = ਚਿੱਤ ਵਿਚ। ਦੀਪਕੁ = ਦੀਵਾ। ਸਬਦਿ = ਗੁਰੂ ਦੇ ਸ਼ਬਦ ਵਿਚ। ਵਿਗਾਸਿਆ = (ਆਪਣਾ ਹਿਰਦਾ) ਹੁਲਾਰੇ ਵਿਚ ਲਿਆਂਦਾ ਹੈ।

ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥

The lamp of the Shabad is lit, and the Name of the Lord is her necklace. ||5||

ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਹਿਰਦੇ ਨੂੰ) ਹੁਲਾਰੇ ਵਿਚ ਲਿਆਂਦਾ ਹੈ (ਤੇ, ਇਹ, ਮਾਨੋ, ਉਸ ਨੇ ਹਿਰਦੇ ਵਿਚ) ਦੀਵਾ (ਜਗਾਇਆ ਹੈ), ਜਿਸ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਗਲ ਦਾ ਹਾਰ ਬਣਾ ਲਿਆ ਹੈ ॥੫॥ ਉਰ ਹਾਰੁ = ਹਿਰਦੇ ਦਾ (ਛਾਤੀ ਦਾ) ਹਾਰ ॥੫॥

ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ

She is the most beautiful among women; upon her forehead she wears the Jewel of the Lord's Love.

ਜਿਸ ਨੇ ਆਪਣੇ ਮੱਥੇ ਉਤੇ ਪ੍ਰਭੂ ਦੇ ਪਿਆਰ ਦਾ ਜੜਾਊ ਟਿੱਕਾ ਲਾਇਆ ਹੋਇਆ ਹੈ, ਜਿਸ ਨੇ ਸਦਾ-ਥਿਰ ਰਹਿਣ ਵਾਲੇ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਆਪਣੀ ਸੁਰਤ (ਜੋੜ ਕੇ) ਸੋਹਣੀ ਬਣਾ ਲਈ ਹੈ। ਮਸਤਕਿ = ਮੱਥੇ ਉਤੇ। ਮਣੀ = ਰਤਨ, ਜੜਾਊ ਟਿੱਕਾ।

ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ

Her glory and her wisdom are magnificent; her love for the Infinite Lord is True.

(ਤੇ, ਇਸੇ ਨੂੰ ਉਹ ਆਪਣੀ) ਸੋਭਾ (ਸਮਝਦੀ ਹੈ), ਉਹ ਜੀਵ-ਇਸਤ੍ਰੀ ਹੋਰ ਜੀਵ-ਇਸਤ੍ਰੀਆਂ ਵਿਚ (ਮੰਨੀ ਪ੍ਰਮੰਨੀ) ਸੋਹਣੀ ਹੈ।

ਬਿਨੁ ਪਿਰ ਪੁਰਖੁ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥

Other than her Beloved Lord, she knows no man. She enshrines love for the True Guru. ||6||

ਉਹ ਆਪਣੇ ਗੁਰੂ ਦੇ ਸ਼ਬਦ ਦੇ ਪ੍ਰੇਮ ਪਿਆਰ ਵਿਚ ਰਹਿ ਕੇ ਸਦਾ-ਥਿਰ ਸਰਬ-ਵਿਆਪਕ ਪ੍ਰਭੂ ਪਤੀ ਤੋਂ ਬਿਨਾ ਹੋਰ ਕਿਸੇ ਨਾਲ ਜਾਣ-ਪਛਾਣ ਨਹੀਂ ਪਾਂਦੀ ॥੬॥ ਹੇਤਿ = ਪ੍ਰੇਮ ਵਿਚ ॥੬॥

ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ

Asleep in the darkness of the night, how shall she pass her life-night without her Husband?

ਮਾਇਆ ਦੇ ਮੋਹ ਦੀ ਕਾਲੀ-ਬੋਲੀ ਰਾਤ ਵਿਚ ਸੁੱਤੀ ਪਈ ਜੀਵ-ਇਸਤ੍ਰੀਏ! ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਜ਼ਿੰਦਗੀ ਦੀ ਰਾਤ ਸੌਖੀ ਨਹੀਂ ਲੰਘ ਸਕਦੀ। ਨਿਸਿ ਅੰਧਿਆਰੀ = ਹਨੇਰੀ ਰਾਤ ਵਿਚ, ਮਾਇਆ ਦਾ ਮੋਹ ਦੀ ਹਨੇਰੀ ਰਾਤ ਵਿਚ। ਰੈਣਿ = ਜ਼ਿੰਦਗੀ ਦੀ ਰਾਤ।

ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ

Her limbs shall burn, her body shall burn, and her mind and wealth shall burn as well.

ਸੜ ਜਾਏ ਉਹ ਹਿਰਦਾ ਤੇ ਉਹ ਸਰੀਰ (ਜਿਸ ਵਿਚ ਪ੍ਰਭੂ ਦੀ ਯਾਦ ਨਹੀਂ)। ਪ੍ਰਭੂ ਦੀ ਯਾਦ ਤੋਂ ਬਿਨਾ ਮਨ (ਵਿਕਾਰਾਂ ਵਿਚ) ਸੜ ਬਲ ਜਾਂਦਾ ਹੈ, ਮਾਇਆ-ਧਨ ਭੀ ਵਿਅਰਥ ਹੀ ਜਾਂਦਾ ਹੈ। ਅੰਕੁ = ਹਿਰਦਾ। ਜਲਉ = ਸੜ ਜਾਏ।

ਜਾ ਧਨ ਕੰਤਿ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥

When the Husband does not enjoy His bride, then her youth passes away in vain. ||7||

ਜੇ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਨਹੀਂ ਕੀਤਾ, ਤਾਂ ਉਸ ਦੀ ਜਵਾਨੀ ਵਿਅਰਥ ਹੀ ਚਲੀ ਜਾਂਦੀ ਹੈ ॥੭॥ ਜਾਲੀਅਉ = ਸਾੜਿਆ ਜਾਏ। ਜਾ = ਜਦੋਂ। ਕੰਤਿ = ਕੰਤ ਨੇ। ਨ ਰਾਵੀਆ = ਪਿਆਰ ਨ ਕੀਤਾ ॥੭॥

ਸੇਜੈ ਕੰਤ ਮਹੇਲੜੀ ਸੂਤੀ ਬੂਝ ਪਾਇ

The Husband is on the Bed, but the bride is asleep, and so she does not come to know Him.

ਭਾਗ-ਹੀਣ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਸੇਜ ਉਤੇ ਸੁੱਤੀ ਪਈ ਹੈ, ਪਰ ਇਸ ਨੂੰ ਸਮਝ ਨਹੀਂ (ਹਿਰਦੇ-ਸੇਜ ਉੱਤੇ ਜੀਵਾਤਮਾ ਤੇ ਪਰਮਾਤਮਾ ਦਾ ਇਕੱਠਾ ਨਿਵਾਸ ਹੈ, ਪਰ ਮਾਇਆ-ਮੋਹੀ ਜਿੰਦ ਨੂੰ ਇਸ ਦੀ ਸਾਰ ਨਹੀਂ ਹੈ)। ਸੇਜੈ ਕੰਤ = ਕੰਤ ਦੀ ਸੇਜ ਉਤੇ। ਮਹੇਲੜੀ = ਅੰਞਾਣ ਮਹੇਲੀ, ਅੰਞਾਣ ਜੀਵ-ਇਸਤ੍ਰੀ। ਬੂਝ = ਸਮਝ।

ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ

While I am asleep, my Husband Lord is awake. Where can I go for advice?

ਹੇ ਪ੍ਰਭੂ-ਪਤੀ! ਮੈਂ ਜੀਵ-ਇਸਤ੍ਰੀ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ, ਤੂੰ ਪਤੀ ਸਦਾ ਜਾਗਦਾ ਹੈਂ (ਤੈਨੂੰ ਮਾਇਆ ਵਿਆਪ ਨਹੀਂ ਸਕਦੀ); ਮੈਂ ਕਿਸ ਪਾਸੋਂ ਜਾ ਕੇ ਪੁੱਛਾਂ (ਕਿ ਮੈਂ ਕਿਸ ਤਰ੍ਹਾਂ ਮਾਇਆ ਦੀ ਨੀਂਦ ਵਿਚੋਂ ਜਾਗ ਕੇ ਤੈਨੂੰ ਮਿਲ ਸਕਦੀ ਹਾਂ)? ਪੂਛਉ = ਪੂਛਉਂ, ਮੈਂ ਪੁੱਛਾਂ।

ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥

The True Guru has led me to meet Him, and now I dwell in the Fear of God. O Nanak, His Love is always with me. ||8||2||

ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਸਤਿਗੁਰੂ ਨੇ (ਪ੍ਰਭੂ ਦੇ ਚਰਨਾਂ ਵਿਚ) ਮਿਲਾ ਲਿਆ ਹੈ, ਉਹ ਪਰਮਾਤਮਾ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਪਰਮਾਤਮਾ ਦਾ ਪਿਆਰ ਉਸ ਦਾ (ਜੀਵਨ-) ਸਾਥੀ ਬਣ ਜਾਂਦਾ ਹੈ ॥੮॥੨॥ ਸਤਿਗੁਰਿ = ਸਤਿਗੁਰੂ ਨੇ। ਸਖਾਇ = ਸਖਾ, ਮਿਤ੍ਰ, ਸਾਥੀ ॥੮॥੨॥