ਪਉੜੀ

Pauree:

ਪਉੜੀ।

ਭੈ ਬਿਨੁ ਭਗਤਿ ਹੋਵਈ ਨਾਮਿ ਲਗੈ ਪਿਆਰੁ

Without the Fear of God, there is no devotional worship, and no love for the Naam, the Name of the Lord.

ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ)। ਨਾਮਿ = ਨਾਮ ਵਿਚ।

ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ

Meeting with the True Guru, the Fear of God wells up, and one is embellished with the Fear and the Love of God.

ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ। ਭਾਇ = ਭਾਉ ਦੀ ਰਾਹੀਂ, 'ਪ੍ਰੇਮ' ਨਾਲ।

ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ

When the body and mind are imbued with the Lord's Love, egotism and desire are conquered and subdued.

(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ।

ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ

The mind and body become immaculately pure and very beautiful, when one meets the Lord, the Destroyer of ego.

ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ। ਭੇਟਿਆ = ਮਿਲਿਆ। ਮੁਰਾਰੀ = {ਮੁਰ-ਅਰਿ} 'ਮੁਰ' ਦੈਂਤ ਦਾ ਵੈਰੀ, ਕ੍ਰਿਸ਼ਨ, ਭਾਵ, ਪ੍ਰਭੂ।

ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

Fear and love all belong to Him; He is the True Lord, permeating and pervading the Universe. ||9||

ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ॥੯॥