ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ

One who has forsaken all sin and corruption, who wears the robes of neutral detachment

ਜਿਸ (ਮਨੁੱਖ) ਨੇ (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ)। ਜਿਹਿ = ਜਿਸ (ਮਨੁੱਖ) ਨੇ। ਬਿਖਿਆ = ਮਾਇਆ। ਸਗਲੀ = ਸਾਰੀ। ਬਿਖਿਆ ਸਗਲੀ = (ਕਾਮ ਕ੍ਰੋਧ ਲੋਭ ਮੋਹ ਅਹੰਕਾਰ, ਨਿੰਦਾ, ਈਰਖਾ, ਆਦਿਕ) ਸਾਰੀ ਦੀ ਸਾਰੀ ਮਾਇਆ।

ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

- says Nanak, listen, mind: good destiny is written on his forehead. ||17||

ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ (ਜਾਗਿਆ ਸਮਝ) ॥੧੭॥ ਤਿਹ ਨਰ ਮਾਥੈ = ਉਸ ਮਨੁੱਖ ਦੇ ਮੱਥੇ ਉੱਤੇ ॥੧੭॥