ਪਉੜੀ ॥
Pauree:
ਪਉੜੀ।
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥
Those who conceal and deny their Guru, are the most evil people.
ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਗੋਪਿਆ = ਨਿੰਦਾ ਕੀਤੀ ਹੈ। ਆਪਣਾ = ਪਿਆਰਾ।
ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥
O Dear Lord, let me not even see them; they are the worst sinners and murderers.
ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਹਰਿ ਜੀਉ = ਸ਼ਾਲਾ! ਰੱਬ ਮਿਹਰ ਕਰੇ। ਪਾਪਿਸਟ = ਬਹੁਤ ਪਾਪੀ।
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
They wander from house to house, with impure minds, like wicked, forsaken women.
ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਕੁਸੁਧ = ਖੋਟੇ। ਧਰਕਟ = ਵਿਭਚਾਰਨ।
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥
But by great good fortune, they may meet the Company of the Holy; as Gurmukhs, they are reformed.
ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ।
ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
O Lord, please be kind and let me meet the True Guru; I am a sacrifice to the Guru. ||23||
ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥