ਪਉੜੀ

Pauree:

ਪਉੜੀ

ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ

DADDA: This is not your true place; you must know where that place really is.

(ਹੇ ਭਾਈ!) ਇਹ ਸੰਸਾਰ ਤੇਰੇ ਸਦਾ ਟਿਕੇ ਰਹਿਣ ਵਾਲਾ ਥਾਂ ਨਹੀਂ ਹੈ, ਉਸ ਟਿਕਾਣੇ ਨੂੰ ਪਛਾਣ, ਜੇਹੜਾ ਅਸਲ ਪੱਕੀ ਰਿਹਾਇਸ਼ ਵਾਲਾ ਘਰ ਹੈ। ਡੇਰਾ = ਸਦਾ ਟਿਕੇ ਰਹਿਣ ਲਈ ਥਾਂ। ਜਾਨੁ = ਪਛਾਣ।

ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ

You shall come to realize the way to that place, through the Word of the Guru's Shabad.

ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਸੂਝ ਹਾਸਲ ਕਰ ਕਿ ਉਸ ਘਰ ਵਿਚ ਸਦਾ ਟਿਕੇ ਰਹਿਣ ਦੀ ਕੀਹ ਜੁਗਤਿ ਹੈ। ਸੰਜਮ = (ਟਿਕੇ ਰਹਿਣ ਦੀ) ਜੁਗਤਿ। ਸਬਦਿ = ਸ਼ਬਦ ਦੀ ਰਾਹੀਂ।

ਇਆ ਡੇਰਾ ਕਉ ਸ੍ਰਮੁ ਕਰਿ ਘਾਲੈ

This place, here, is established by hard work,

ਮਨੁੱਖ ਇਸ ਦੁਨੀਆਵੀ ਡੇਰੇ ਦੀ ਖ਼ਾਤਰ ਬੜੀ ਮਿਹਨਤ ਕਰ ਕੇ ਘਾਲਾਂ ਘਾਲਦਾ ਹੈ, ਸ੍ਰਮੁ = ਮਿਹਨਤ। ਘਾਲੈ = ਜਤਨ ਕਰਦਾ ਹੈ, ਘਾਲ ਘਾਲਦਾ ਹੈ।

ਜਾ ਕਾ ਤਸੂ ਨਹੀ ਸੰਗਿ ਚਾਲੈ

but not one iota of this shall go there with you.

ਪਰ (ਮੌਤ ਆਇਆਂ) ਇਸ ਦਾ ਰਤਾ ਭਰ ਭੀ ਇਸ ਦੇ ਨਾਲ ਨਹੀਂ ਜਾਂਦਾ। ਤਸੂ = ਰਤਾ ਭਰ ਭੀ।

ਉਆ ਡੇਰਾ ਕੀ ਸੋ ਮਿਤਿ ਜਾਨੈ

The value of that place beyond is known only to those,

ਉਸ ਸਦੀਵੀ ਟਿਕਾਣੇ ਦੀ ਰੀਤ-ਮਰਯਾਦਾ ਦੀ ਸਿਰਫ਼ ਉਸ ਮਨੁੱਖ ਨੂੰ ਸਮਝ ਪੈਂਦੀ ਹੈ, ਮਿਤਿ = ਮਰਯਾਦਾ, ਰੀਤ।

ਜਾ ਕਉ ਦ੍ਰਿਸਟਿ ਪੂਰਨ ਭਗਵਾਨੈ

upon whom the Perfect Lord God casts His Glance of Grace.

ਜਿਸ ਉਤੇ ਪੂਰਨ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ।

ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ

That permanent and true place is obtained in the Saadh Sangat, the Company of the Holy;

ਸਾਧ ਸੰਗਤਿ ਵਿਚ ਆ ਕੇ ਜੋ ਮਨੁੱਖ ਸਦੀਵੀ ਅਟੱਲ ਆਤਮਕ ਆਨੰਦ ਵਾਲਾ ਟਿਕਾਣਾ ਲੱਭ ਲੈਂਦੇ ਹਨ,

ਨਾਨਕ ਤੇ ਜਨ ਨਹ ਡੋਲਾਇਆ ॥੨੯॥

O Nanak, those humble beings do not waver or wander. ||29||

ਹੇ ਨਾਨਕ! ਉਹਨਾਂ ਦਾ ਮਨ (ਇਸ ਨਾਸਵੰਤ ਸੰਸਾਰ ਦੇ ਘਰਾਂ ਆਦਿਕ ਦੀ ਖ਼ਾਤਰ) ਨਹੀਂ ਡੋਲਦਾ ॥੨੯॥