ਜਾ ਕੈ ਮਨਿ ਗੁਰ ਕੀ ਪਰਤੀਤਿ ॥
One who has faith in the Guru in his mind
ਜਿਸ ਮਨੁੱਖ ਦੇ ਮਨ ਵਿਚ ਸਤਿਗੁਰੂ ਦੀ ਸਰਧਾ ਬਣ ਗਈ ਹੈ, ਪਰਤੀਤਿ = ਯਕੀਨ, ਸਰਧਾ।
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
comes to dwell upon the Lord God.
ਉਸ ਦੇ ਚਿੱਤ ਵਿਚ ਪ੍ਰਭੂ ਟਿਕ ਜਾਂਦਾ ਹੈ। ਚੀਤਿ = ਚਿੱਤ ਵਿਚ।
ਭਗਤੁ ਭਗਤੁ ਸੁਨੀਐ ਤਿਹੁ ਲੋਇ ॥
He is acclaimed as a devotee, a humble devotee throughout the three worlds.
ਉਹ ਮਨੁੱਖ ਸਾਰੇ ਜਗਤ ਵਿਚ ਭਗਤ ਭਗਤ ਸੁਣੀਦਾ ਹੈ, ਸੁਨੀਐ = ਸੁਣਿਆ ਜਾਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ, ਤ੍ਰਿਲੋਕੀ ਵਿਚ, ਸਾਰੇ ਜਗਤ ਵਿਚ।
ਜਾ ਕੈ ਹਿਰਦੈ ਏਕੋ ਹੋਇ ॥
The One Lord is in his heart.
ਜਿਸ ਦੇ ਹਿਰਦੇ ਵਿਚ ਇਕ ਪ੍ਰਭੂ ਵੱਸਦਾ ਹੈ;
ਸਚੁ ਕਰਣੀ ਸਚੁ ਤਾ ਕੀ ਰਹਤ ॥
True are his actions; true are his ways.
ਉਸ ਦੀ ਅਮਲੀ ਜ਼ਿੰਦਗੀ ਤੇ ਜ਼ਿੰਦਗੀ ਦੇ ਅਸੂਲ ਇਕ-ਰਸ ਹਨ, ਕਰਣੀ = ਅਮਲੀ ਜ਼ਿੰਦਗੀ, ਚਾਲ ਚਲਨ। ਰਹਤ = ਜ਼ਿੰਦਗੀ ਦੇ ਅਸੂਲ।
ਸਚੁ ਹਿਰਦੈ ਸਤਿ ਮੁਖਿ ਕਹਤ ॥
True is his heart; Truth is what he speaks with his mouth.
ਸੱਚਾ ਪ੍ਰਭੂ ਉਸ ਦੇ ਹਿਰਦੇ ਵਿਚ ਹੈ, ਤੇ ਪ੍ਰਭੂ ਦਾ ਨਾਮ ਹੀ ਉਹ ਮੂੰਹੋਂ ਉੱਚਾਰਦਾ ਹੈ; ਸਤਿ = ਸੱਚ, ਸਦਾ-ਥਿਰ ਰਹਿਣ ਵਾਲਾ ਪ੍ਰਭੂ। ਮੁਖਿ = ਮੂੰਹ ਤੋਂ।
ਸਾਚੀ ਦ੍ਰਿਸਟਿ ਸਾਚਾ ਆਕਾਰੁ ॥
True is his vision; true is his form.
ਉਸ ਮਨੁੱਖ ਦੀ ਨਜ਼ਰ ਸੱਚੇ ਪ੍ਰਭੂ ਦੇ ਰੰਗ ਵਿਚ ਰੰਗੀ ਹੋਈ ਹੈ, (ਤਾਹੀਏਂ) ਸਾਰਾ ਦ੍ਰਿਸ਼ਟਮਾਨ ਜਗਤ (ਉਸ ਨੂੰ) ਪ੍ਰਭੂ ਦਾ ਰੂਪ ਦਿੱਸਦਾ ਹੈ, ਦ੍ਰਿਸਟਿ = ਨਜ਼ਰ। ਆਕਾਰੁ = ਦ੍ਰਿਸ਼ਟ-ਮਾਨ ਜਗਤ, ਸਰੂਪ।
ਸਚੁ ਵਰਤੈ ਸਾਚਾ ਪਾਸਾਰੁ ॥
He distributes Truth and he spreads Truth.
ਪ੍ਰਭੂ ਹੀ (ਸਭ ਥਾਈਂ) ਮੌਜੂਦ (ਦਿੱਸਦਾ ਹੈ, ਤੇ) ਪ੍ਰਭੂ ਦਾ ਹੀ (ਸਾਰਾ) ਖਿਲਾਰਾ ਦਿੱਸਦਾ ਹੈ। ਵਰਤੈ = ਮੌਜੂਦ ਹੈ। ਪਾਸਾਰੁ = ਖਿਲਾਰਾ।
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
One who recognizes the Supreme Lord God as True
ਜਿਸ ਮਨੁੱਖ ਨੇ ਅਕਾਲ ਪੁਰਖ ਨੂੰ ਸਦਾ-ਥਿਰ ਰਹਿਣ ਵਾਲਾ ਸਮਝਿਆ ਹੈ,
ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥
- O Nanak, that humble being is absorbed into the True One. ||8||15||
ਹੇ ਨਾਨਕ! ਉਹ ਮਨੁੱਖ ਸਦਾ ਉਸ ਥਿਰ ਰਹਿਣ ਵਾਲੇ ਵਿਚ ਲੀਨ ਹੋ ਜਾਂਦਾ ਹੈ ॥੮॥੧੫॥