ਬੀਸ ਬਿਸਵੇ ਗੁਰ ਕਾ ਮਨੁ ਮਾਨੈ

One who obeys the Guru's Teachings one hundred per cent

ਜੋ ਸੇਵਕ ਆਪਣੇ ਸਤਿਗੁਰੂ ਨੂੰ ਆਪਣੀ ਸਰਧਾ ਦਾ ਪੂਰੇ ਤੌਰ ਤੇ ਯਕੀਨ ਦਿਵਾ ਲੈਂਦਾ ਹੈ, ਬੀਸ ਬਿਸਵੇ = ਵੀਹ ਵਿਸਵੇ, ਪੂਰੇ ਤੌਰ ਤੇ। ਮਾਨੈ = ਪਤਿਆ ਲਏ, ਯਕੀਨ ਦਿਵਾ ਲਏ।

ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ

that selfless servant comes to know the state of the Transcendent Lord.

ਉਹ ਅਕਾਲ ਪੁਰਖ ਦੀ ਅਵਸਥਾ ਨੂੰ ਸਮਝ ਲੈਂਦਾ ਹੈ।

ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ

The True Guru's Heart is filled with the Name of the Lord.

ਸਤਿਗੁਰੂ (ਭੀ) ਉਹ ਹੈ ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ,

ਅਨਿਕ ਬਾਰ ਗੁਰ ਕਉ ਬਲਿ ਜਾਉ

So many times, I am a sacrifice to the Guru.

(ਮੈਂ ਐਸੇ) ਗੁਰੂ ਤੋਂ ਕਈ ਵਾਰੀ ਸਦਕੇ ਜਾਂਦਾ ਹਾਂ। ਅਨਿਕ ਬਾਰ = ਕਈ ਵਾਰੀ।

ਸਰਬ ਨਿਧਾਨ ਜੀਅ ਕਾ ਦਾਤਾ

He is the treasure of everything, the Giver of life.

(ਸਤਿਗੁਰੂ) ਸਾਰੇ ਖ਼ਜ਼ਾਨਿਆਂ ਦਾ ਤੇ ਆਤਮਕ ਜ਼ਿੰਦਗੀ ਦਾ ਦੇਣ ਵਾਲਾ ਹੈ, ਨਿਧਾਨ = ਖ਼ਜ਼ਾਨੇ। ਜੀਅ = ਜਿੰਦ, ਆਤਮਕ ਜੀਵਨ।

ਆਠ ਪਹਰ ਪਾਰਬ੍ਰਹਮ ਰੰਗਿ ਰਾਤਾ

Twenty-four hours a day, He is imbued with the Love of the Supreme Lord God.

(ਕਿਉਂਕਿ) ਉਹ ਅੱਠੇ ਪਹਰ ਅਕਾਲ ਪੁਰਖ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ। ਪਾਰਬ੍ਰਹਮ ਰੰਗਿ = ਪ੍ਰਭੂ ਦੇ ਪਿਆਰ ਵਿਚ। ਰਾਤਾ = ਰੱਤਾ ਹੋਇਆ, ਰੰਗਿਆ ਹੋਇਆ।

ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ

The servant is in God, and God is in the servant.

(ਪ੍ਰਭੂ ਦਾ) ਸੇਵਕ-(ਸਤਿਗੁਰੂ) ਪ੍ਰਭੂ ਵਿਚ (ਜੁੜਿਆ ਰਹਿੰਦਾ ਹੈ) ਤੇ (ਪ੍ਰਭੂ ਦੇ) ਸੇਵਕ-ਸਤਿਗੁਰੂ ਵਿਚ ਪ੍ਰਭੂ (ਸਦਾ ਟਿਕਿਆ ਹੈ), ਜਨੁ = ਸੇਵਕ।

ਏਕਹਿ ਆਪਿ ਨਹੀ ਕਛੁ ਭਰਮੁ

He Himself is One - there is no doubt about this.

ਗੁਰੂ ਤੇ ਪ੍ਰਭੂ ਇਕ-ਰੂਪ ਹਨ, ਇਸ ਵਿਚ ਭੁਲੇਖੇ ਵਾਲੀ ਗੱਲ ਨਹੀਂ। ਭਰਮੁ = ਭੁਲੇਖਾ।

ਸਹਸ ਸਿਆਨਪ ਲਇਆ ਜਾਈਐ

By thousands of clever tricks, He is not found.

ਹਜ਼ਾਰਾਂ ਚਤੁਰਾਈਆਂ ਨਾਲ ਅਜੇਹਾ ਗੁਰੂ ਮਿਲਦਾ ਨਹੀਂ, ਸਹਸ = ਹਜ਼ਾਰਾਂ।

ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥

O Nanak, such a Guru is obtained by the greatest good fortune. ||3||

ਹੇ ਨਾਨਕ! ਵੱਡੇ ਭਾਗਾਂ ਨਾਲ ਮਿਲਦਾ ਹੈ ॥੩॥