ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ

Kabeer, worship the Lord Allah; meditating in remembrance on Him, troubles and pains depart.

ਹੇ ਕਬੀਰ! ਰੱਬ ਦੀ ਬੰਦਗੀ ਕਰ, ਬੰਦਗੀ ਕੀਤਿਆਂ ਹੀ ਦਿਲ ਦਾ ਵਿਕਾਰ ਦੂਰ ਹੁੰਦਾ ਹੈ,

ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥

The Lord shall be revealed within your own heart, and the burning fire within shall be extinguished by His Name. ||186||

ਦਿਲ ਵਿਚ ਰੱਬ ਦਾ ਜ਼ਹੂਰ ਹੁੰਦਾ ਹੈ, ਅਤੇ ਇਸ ਬੰਦਗੀ ਦੀ ਬਰਕਤਿ ਨਾਲ ਲਾਲਚ ਦੀ ਬਲਦੀ ਅੱਗ ਦਿਲ ਵਿਚੋਂ ਬੁੱਝ ਜਾਂਦੀ ਹੈ ॥੧੮੬॥ ਬਲੰਤੀ = ਬਲਦੀ ਅੱਗ, ਤ੍ਰਿਸ਼ਨਾ ਦੀ ਬਲਦੀ ਅੱਗ। ਨਾਂਇ = ਨਾਮ ਦੀ ਰਾਹੀਂ ॥੧੮੬॥