ਮਃ

Fourth Mehl:

ਚੋਥੀ ਪਾਤਿਸ਼ਾਹੀ।

ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ

I get on board the boat and set out, but the ocean is churning with waves.

(ਸੰਸਾਰ-) ਸਮੁੰਦਰ (ਤਾਂ ਵਿਕਾਰਾਂ ਦੀਆਂ) ਠਾਠਾਂ ਮਾਰ ਰਿਹਾ ਹੈ ਪਰ ਮੈਂ (ਗੁਰ-ਸ਼ਬਦ-ਰੂਪ) ਜਹਾਜ਼ ਵਿਚ ਚੜ੍ਹ ਕੇ (ਇਸ ਸਮੁੰਦਰ ਵਿਚੋਂ) ਲੰਘਾਂਗਾ। ਬੋਹਿਥ = ਜਹਾਜ਼। ਲਹਰੀ = ਲਹਿਰਾਂ ('ਲਹਿਰ' ਤੋਂ 'ਬਹੁ-ਵਚਨ')।

ਠਾਕ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ

The boat of Truth encounters no obstruction, if the Guru gives encouragement.

ਜੇ ਸਤਿਗੁਰ ਹੌਸਲਾ ਦੇਵੇ ਤਾਂ ਇਸ ਸੱਚੇ ਜਹਾਜ਼ ਵਿਚ ਚੜ੍ਹਿਆਂ (ਸਫ਼ਰ ਵਿਚ) ਕੋਈ ਰੋਕ ਨਹੀਂ ਪਏਗੀ। ਠਾਕ = ਰੋਕ।

ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ

He takes us across to the door on the other side, as the Guru keeps watch.

ਮੈਨੂੰ ਆਪਣਾ ਗੁਰੂ ਸੁਚੇਤ ਦਿੱਸ ਰਿਹਾ ਹੈ (ਮੈਨੂੰ ਨਿਸ਼ਚਾ ਹੈ ਕਿ ਗੁਰੂ ਮੈਨੂੰ) ਉਸ (ਪ੍ਰਭੂ ਦੇ) ਦਰ ਤੇ ਜਾ ਉਤਾਰੇਗਾ। ਸਾਵਧਾਨੁ = ਸੁਚੇਤ, ਤਤਪਰ {ਸ-ਅਵਧਾਨ=ਧਿਆਨ ਸਹਿਤ, ਗਹੁ ਕਰਨ ਵਾਲਾ}

ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥

O Nanak, if I am blessed with His Grace, I shall go to His Court with honor. ||3||

ਹੇ ਨਾਨਕ! (ਇਹ ਗੁਰ-ਸ਼ਬਦ ਦਾ ਜਹਾਜ਼) ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ (ਇਸ ਦੀ ਬਰਕਤਿ ਨਾਲ) ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ॥੩॥