ਪਉੜੀ

Pauree:

ਪਉੜੀ

ਸਪਤਮਿ ਸੰਚਹੁ ਨਾਮ ਧਨੁ ਟੂਟਿ ਜਾਹਿ ਭੰਡਾਰ

The seventh day of the lunar cycle: Gather the wealth of the Naam; this is a treasure which shall never be exhausted.

(ਹੇ ਭਾਈ!) ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ। ਨਾਮ-ਧਨ ਦੇ ਖ਼ਜ਼ਾਨੇ ਕਦੇ ਮੁੱਕਦੇ ਨਹੀਂ ਹਨ। ਸਪਤਮਿ = ਸਪਤਮੀ ਥਿਤਿ। ਸੰਚਹੁ = ਇਕੱਠਾ ਕਰੋ। ਨ ਜਾਹਿ = ਨਹੀਂ ਜਾਂਦੇ। ਭੰਡਾਰ = ਖ਼ਜ਼ਾਨੇ।

ਸੰਤਸੰਗਤਿ ਮਹਿ ਪਾਈਐ ਅੰਤੁ ਪਾਰਾਵਾਰ

In the Society of the Saints, He is obtained; He has no end or limitations.

(ਪਰ ਉਸ ਪਰਮਾਤਮਾ ਦਾ ਇਹ ਨਾਮ ਧਨ) ਸਾਧ ਸੰਗਤਿ ਵਿਚ ਰਿਹਾਂ ਹੀ ਮਿਲਦਾ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈਂਦਾ, ਜਿਸ ਦੇ ਸਰੂਪ ਦਾ ਉਰਲਾ ਪਰਲਾ ਬੰਨਾ ਨਹੀਂ ਲੱਭਦਾ। ਮਹਿ = ਵਿਚ। ਪਾਈਐ = ਮਿਲਦਾ ਹੈ।

ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ

Renounce your selfishness and conceit, and meditate, vibrate on the Lord of the Universe; take to the Sanctuary of the Lord, our King.

(ਹੇ ਭਾਈ!) ਆਪਾ-ਭਾਵ ਦੂਰ ਕਰੋ, ਪਰਮਾਤਮਾ ਦਾ ਭਜਨ ਕਰਦੇ ਰਹੁ, ਪ੍ਰਭੂ ਪਾਤਸ਼ਾਹ ਦੀ ਸਰਨ ਪਏ ਰਹੋ। ਆਪੁ = ਆਪਾ-ਭਾਵ।

ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ

Your pains shall depart - swim across the terrifying world-ocean, and obtain the fruits of your mind's desires.

(ਜੇਹੜਾ ਮਨੁੱਖ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਆਪਣੇ ਸਾਰੇ) ਦੁਖ ਦੂਰ ਕਰ ਲੈਂਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਤੇ ਮਨ-ਚਿਤਵਿਆ ਫਲ ਪ੍ਰਾਪਤ ਕਰ ਲੈਂਦਾ ਹੈ। ਹਰੈ = ਦੂਰ ਕਰਦਾ ਹੈ। ਭਵਜਲੁ = ਸੰਸਾਰ-ਸਮੁੰਦਰ। ਚਿੰਦਿਆ = ਚਿਤਵਿਆ ਹੋਇਆ।

ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ

One who meditates on the Lord twenty-four hours a day - fruitful and blessed is his coming into the world.

(ਹੇ ਭਾਈ!) ਜੇਹੜਾ ਮਨੁੱਖ ਅੱਠੇ ਪਹਰ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ। ਮਨਿ = ਮਨ ਵਿਚ।

ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ

Inwardly and outwardly, realize that the Creator Lord is always with you.

ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ, ਜੇਹੜਾ ਪਰਮਾਤਮਾ (ਹਰੇਕ ਜੀਵ ਦੇ) ਅੰਦਰ ਬਾਹਰ ਸਦਾ ਨਾਲ (ਵੱਸਦਾ) ਹੈ। ਉਹ ਸਿਰਜਣਹਾਰ ਪ੍ਰਭੂ ਉਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਸੰਗਿ = ਨਾਲ। ਪਛਾਣੂ = ਸਾਥੀ।

ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ

He is your friend, your companion, your very best friend, who imparts the Teachings of the Lord.

(ਹੇ ਭਾਈ!) ਜੇਹੜਾ ਮਨੁੱਖ (ਸਾਨੂੰ) ਪਰਮਾਤਮਾ (ਦਾ ਨਾਮ ਜਪਣ) ਦੀ ਮਤਿ ਦੇਂਦਾ ਹੈ, ਉਹੀ (ਸਾਡਾ ਅਸਲੀ) ਸੱਜਣ ਹੈ, ਸਾਥੀ ਹੈ, ਮਿੱਤਰ ਹੈ। ਸਖਾ = ਮਿੱਤਰ। ਦੇਇ = ਦੇਂਦਾ ਹੈ।

ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥

Nanak is a sacrifice to one who chants the Name of the Lord, Har, Har. ||7||

ਹੇ ਨਾਨਕ! (ਆਖ-) ਜੇਹੜਾ ਮਨੁੱਖ ਸਦਾ ਹਰਿ-ਨਾਮ ਜਪਦਾ ਹੈ, ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ ॥੭॥ ਜਪੇਇ = ਜਪਦਾ ਹੈ ॥੭॥