ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ

Peace, celestial poise and absolute bliss are obtained, singing the Kirtan of the Lord's Praises.

(ਹੇ ਭਾਈ!) ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹਾਂ ਤੇ (ਮੇਰੇ ਅੰਦਰ) ਆਤਮਕ ਅਡੋਲਤਾ ਦਾ ਵੱਡਾ ਸੁਖ-ਆਨੰਦ ਬਣਿਆ ਰਹਿੰਦਾ ਹੈ। ਸਹਜ = ਆਤਮਕ ਅਡੋਲਤਾ। ਘਣਾ = ਬਹੁਤ। ਗਾਉ = ਗਾਉਂ, ਮੈਂ ਗਾਂਦਾ ਹਾਂ।

ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥

Bestowing His Name, the True Guru removes the evil omens. ||1||

ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ ॥੧॥ ਗਰਹ = ੯ ਗ੍ਰਹ। ਨਿਵਾਰੇ = ਦੂਰ ਕਰ ਦਿੱਤੇ। ਦੇ = ਦੇ ਕੇ। ਅਪਣਾ ਨਾਉ = ਪਰਮਾਤਮਾ ਦਾ ਪਿਆਰਾ ਨਾਮ ਜਿਸ ਨੂੰ ਗੁਰੂ ਆਪ ਭੀ ਜਪਦਾ ਹੈ ॥੧॥

ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ

I am a sacrifice to my Guru; forever and ever, I am a sacrifice to Him.

(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਸਦਾ ਹੀ ਸਦਕੇ ਜਾਂਦਾ ਹਾਂ, ਮੈਂ ਗੁਰੂ ਤੋਂ ਵਾਰਨੇ ਜਾਂਦਾ ਹਾਂ, ਸਦ ਸਦ = ਸਦਾ ਸਦਾ, ਸਦਾ ਹੀ। ਜਾਉ = ਜਾਉਂ, ਮੈਂ ਜਾਂਦਾ ਹਾਂ। ਬਲਿ = ਸਦਕੇ।

ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ

I am a sacrifice to the Guru; meeting Him, I am absorbed into the True Lord. ||1||Pause||

ਕਿਉਂਕਿ ਉਸ (ਗੁਰੂ) ਨੂੰ ਮਿਲ ਕੇ ਹੀ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ (ਆਪਣੀ ਜ਼ਿੰਦਗੀ ਦਾ) ਮਨੋਰਥ ਬਣਾਇਆ ਹੈ ॥੧॥ ਰਹਾਉ ॥ ਵਿਟਹੁ = ਤੋਂ। ਹਉ = ਮੈਂ। ਮਿਲਿ = ਮਿਲ ਕੇ। ਸਚੁ = ਸਦਾ-ਥਿਰ ਨਾਮ। ਸੁਆਉ = ਸੁਆਰਥ, ਮਨੋਰਥ, ਜੀਵਨ ਦਾ ਨਿਸ਼ਾਨਾ ॥੧॥ ਰਹਾਉ ॥

ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਆਵੈ

Good omens and bad omens affect those who do not keep the Lord in the mind.

(ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ। ਅਪਸਗੁਨ = ਬਦ-ਸਗਨ। ਤਿਸ ਕਉ = {ਲਫ਼ਜ਼ 'ਤਿਸ' ਦਾ (ੁ) ਸੰਬੰਧਕ 'ਕਉ' ਦੇ ਕਾਰਨ ਉਡ ਗਿਆ ਹੈ}। ਜਿਸੁ ਚੀਤਿ = ਜਿਸ ਦੇ ਚਿੱਤ ਵਿਚ।

ਤਿਸੁ ਜਮੁ ਨੇੜਿ ਆਵਈ ਜੋ ਹਰਿ ਪ੍ਰਭਿ ਭਾਵੈ ॥੨॥

The Messenger of Death does not approach those who are pleasing to the Lord God. ||2||

ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ ॥੨॥ ਆਵਈ = ਆਵਏ, ਆਵੈ। ਪ੍ਰਭਿ = ਪ੍ਰਭੂ ਵਿਚ (ਜੁੜ ਕੇ)। ਭਾਵੈ = ਪਿਆਰਾ ਲੱਗਦਾ ਹੈ ॥੨॥

ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ

Donations to charity, meditation and penance - above all of them is the Naam.

(ਹੇ ਭਾਈ! ਮਿਥੇ ਹੋਏ) ਨੇਕ ਕਰਮ, ਦਾਨ, ਜਪ ਤੇ ਤਪ-ਇਹ ਜਿਤਨੇ ਭੀ ਹਨ ਪਰਮਾਤਮਾ ਦਾ ਨਾਮ ਜਪਣਾ ਇਹਨਾਂ ਸਭਨਾਂ ਤੋਂ ਸ੍ਰੇਸ਼ਟ ਕਰਮ ਹੈ। ਜੇਤੇ = ਜਿਤਨੇ ਭੀ ਹਨ। ਊਪਰਿ = ਉੱਚਾ, ਸ੍ਰੇਸ਼ਟ।

ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥

One who chants with his tongue the Name of the Lord, Har, Har - his works are brought to perfect completion. ||3||

ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ॥੩॥ ਰਸਨਾ = ਜੀਭ (ਨਾਲ)। ਪੂਰਨ = ਸਫਲ ॥੩॥

ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਬੀਆ

His fears are removed, and his doubts and attachments are gone; he sees none other than God.

ਉਹਨਾਂ ਮਨੁੱਖਾਂ ਦੇ ਸਾਰੇ ਡਰ ਨਾਸ ਹੋ ਜਾਂਦੇ ਹਨ ਉਹਨਾਂ ਦੇ ਮੋਹ ਤੇ ਭਰਮ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਮਨੁੱਖ ਬਿਗਾਨਾ ਨਹੀਂ ਦਿੱਸਦਾ, ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਬੀਆ = ਦੂਜਾ, ਓਪਰਾ।

ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਥੀਆ ॥੪॥੧੮॥੧੨੦॥

O Nanak, the Supreme Lord God preserves him, and no pain or sorrow afflicts him any longer. ||4||18||120||

ਹੇ ਨਾਨਕ! ਜਿਨ੍ਹਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ ਹੈ ਉਹਨਾਂ ਨੂੰ ਮੁੜ ਕੋਈ ਦੁੱਖ ਨਹੀਂ ਵਿਆਪਦਾ, ॥੪॥੧੮॥੧੨੦॥ ਪਾਰਬ੍ਰਹਮਿ = ਪਾਰਬ੍ਰਹਮ ਨੇ। ਥੀਆ = ਹੋਇਆ, ਵਾਪਰਿਆ ॥੪॥੧੮॥੧੨੦॥