ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਤਾਪ ਗਏ ਪਾਈ ਪ੍ਰਭਿ ਸਾਂਤਿ

The fever has departed; God has showered us with peace and tranquility.

ਜਿਨ੍ਹਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤ ਦੇਂਦਾ ਹੈ ਉਹ ਠੰਡੇ ਜਿਗਰੇ ਵਾਲੇ ਬਣ ਜਾਂਦੇ ਹਨ। ਪ੍ਰਭਿ = ਪ੍ਰਭੂ ਨੇ। ਸਾਂਤਿ = ਠੰਡ, ਆਤਮਕ ਅਡੋਲਤਾ।

ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥

A cooling peace prevails; God has granted this gift. ||1||

ਪਰਮਾਤਮਾ ਨੇ ਉਹਨਾਂ ਦੇ ਅੰਦਰ ਐਸੀ ਆਤਮਕ ਠੰਢ ਵਰਤਾ ਦਿੱਤੀ ਹੁੰਦੀ ਹੈ ਕਿ ਉਹਨਾਂ ਦੇ ਸਾਰੇ ਤਾਪ-ਕਲੇਸ਼ ਦੂਰ ਹੋ ਜਾਂਦੇ ਹਨ ॥੧॥ ਸੀਤਲ = ਠੰਡੇ ॥੧॥

ਪ੍ਰਭ ਕਿਰਪਾ ਤੇ ਭਏ ਸੁਹੇਲੇ

By God's Grace, we have become comfortable.

(ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤ ਦੇਂਦਾ ਹੈ ਉਹ ਮਨੁੱਖ) ਪਰਮਾਤਮਾ ਦੀ ਕਿਰਪਾ ਨਾਲ ਸੌਖੇ (ਜੀਵਨ ਵਾਲੇ) ਹੋ ਜਾਂਦੇ ਹਨ, ਤੇ = ਤੋਂ, ਨਾਲ। ਸੁਹੇਲੇ = ਸੌਖੇ।

ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ

Separated from Him for countless incarnations, we are now reunited with Him. ||1||Pause||

ਉਹਨਾਂ ਨੂੰ ਅਨੇਕਾਂ ਜਨਮਾਂ ਦੇ ਵਿੱਛੁੜਿਆਂ ਨੂੰ ਪਰਮਾਤਮਾ (ਆਪਣੇ ਨਾਲ) ਮਿਲਾ ਲੈਂਦਾ ਹੈ ॥੧॥ ਰਹਾਉ ॥

ਸਿਮਰਤ ਸਿਮਰਤ ਪ੍ਰਭ ਕਾ ਨਾਉ

Meditating, meditating in remembrance on God's Name,

(ਜਿਨ੍ਹਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤ ਦੇਂਦਾ ਹੈ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਉਹਨਾਂ ਦੇ ਅੰਦਰੋਂ)

ਸਗਲ ਰੋਗ ਕਾ ਬਿਨਸਿਆ ਥਾਉ ॥੨॥

the dwelling of all disease is destroyed. ||2||

ਸਾਰੇ ਰੋਗਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ॥੨॥ ਸਗਲ = ਸਾਰੇ। ਥਾਉ = ਥਾਂ, ਨਿਸ਼ਾਨ ॥੨॥

ਸਹਜਿ ਸੁਭਾਇ ਬੋਲੈ ਹਰਿ ਬਾਣੀ

In intuitive peace and poise, chant the Word of the Lord's Bani.

(ਜਿਸ ਮਨੁੱਖ ਨੂੰ ਪਰਮਾਤਮਾ ਨਾਮ ਦੀ ਦਾਤ ਦੇਂਦਾ ਹੈ ਉਹ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ-ਪਿਆਰ ਵਿਚ ਲੀਨ ਹੋ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ-ਪਿਆਰ ਵਿਚ।

ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥

Twenty-four hours a day, O mortal, meditate on God. ||3||

ਹੇ ਪ੍ਰਾਣੀ! (ਤੂੰ ਭੀ ਉਸ ਦੇ ਦਰ ਤੋਂ ਨਾਮ ਦੀ ਦਾਤ ਮੰਗ, ਤੇ) ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਰਹੁ ॥੩॥ ਪ੍ਰਾਣੀ = ਹੇ ਪ੍ਰਾਣੀ! ॥੩॥

ਦੂਖੁ ਦਰਦੁ ਜਮੁ ਨੇੜਿ ਆਵੈ

Pain, suffering and the Messenger of Death do not even approach that one,

ਕੋਈ ਦੁੱਖ-ਦਰਦ ਉਸ ਦੇ ਨੇੜੇ ਨਹੀਂ ਆਉਂਦਾ, ਉਸ ਨੂੰ ਮੌਤ ਦਾ ਡਰ ਨਹੀਂ ਪੋਂਹਦਾ (ਆਤਮਕ ਮੌਤ ਦਾ ਉਸ ਨੂੰ ਖ਼ਤਰਾ ਨਹੀਂ ਰਹਿ ਜਾਂਦਾ),

ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥

says Nanak, who sings the Glorious Praises of the Lord. ||4||59||128||

ਨਾਨਕ ਆਖਦਾ ਹੈ- (ਪਰਮਾਤਮਾ ਦੀ ਮਿਹਰ ਨਾਲ) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੪॥੫੯॥੧੨੮॥ ਕਹੁ = ਆਖ। ਨਾਨਕ = ਹੇ ਨਾਨਕ! ॥੪॥