ਰਾਮਕਲੀ ਮਹਲਾ ਘਰੁ ਚਉਪਦੇ

Raamkalee, First Mehl, First House, Chau-Padhay:

ਰਾਗ ਰਾਮਕਲੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ

Some read the Sanskrit scriptures, and some read the Puraanas.

ਹੇ ਪ੍ਰਭੂ! (ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਸਹਸਾ ਕਿਰਤਾ = {ਨੋਟ: ਲਫ਼ਜ਼ (संस्कृत) ਸੰਸਕ੍ਰਿਤ ਤੋਂ 'ਸਹਸਾ ਕਿਰਤਾ' ਪ੍ਰਾਕ੍ਰਿਤ-ਰੂਪ ਹੈ} ਮਾਗਧੀ ਪ੍ਰਾਕ੍ਰਿਤ ਭਾਸ਼ਾ ਵਿਚ ਬੌਧ ਤੇ ਜੈਨ ਗ੍ਰੰਥ।

ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ

Some meditate on the Naam, the Name of the Lord, and chant it on their malas, focusing on it in meditation.

ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ। ਜਪਮਾਲੀ = ਮਾਲਾ। ਧਿਆਨਾ = ਸਮਾਧੀ।

ਅਬ ਹੀ ਕਬ ਹੀ ਕਿਛੂ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥

I know nothing, now or ever; I recognize only Your One Name, Lord. ||1||

ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ), ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ) ॥੧॥ ਅਬ ਹੀ ਕਬ ਹੀ = ਹੁਣ ਭੀ ਤੇ ਕਦੇ ਭੀ ॥੧॥

ਜਾਣਾ ਹਰੇ ਮੇਰੀ ਕਵਨ ਗਤੇ

I do not know, Lord, what my condition shall be.

ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ। ਨ ਜਾਣਾ = ਮੈਂ ਨਹੀਂ ਜਾਣਦਾ, ਮੈਨੂੰ ਸਮਝ ਨਹੀਂ। ਹਰੇ = ਹੇ ਹਰੀ! ਗਤੇ = ਗਤੀ, ਆਤਮਕ ਹਾਲਤ। ਕਵਨ ਗਤੇ = ਕੇਹੜੀ ਆਤਮਕ ਹਾਲਤ? (ਭਾਵ,) ਨੀਵੀਂ ਆਤਮਕ ਅਵਸਥਾ।

ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ

I am foolish and ignorant; I seek Your Sanctuary, God. Please, save my honor and my self-respect. ||1||Pause||

ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ। ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ ॥੧॥ ਰਹਾਉ ॥ ਪਤੇ = ਹੇ ਪਤੀ! ॥੧॥ ਰਹਾਉ ॥

ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ

Sometimes, the soul soars high in the heavens, and sometimes it falls to the depths of the nether regions.

(ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ। ਊਭਿ = ਉੱਚਾ, ਆਕਾਸ਼ ਵਿਚ। ਜਾਇ = ਜਾਂਦਾ ਹੈ। ਪਇਆਲੇ = ਪਾਤਾਲ ਵਿਚ।

ਲੋਭੀ ਜੀਅੜਾ ਥਿਰੁ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥

The greedy soul does not remain stable; it searches in the four directions. ||2||

ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ ॥੨॥ ਥਿਰੁ = ਟਿਕਿਆ ਹੋਇਆ। ਕੁੰਡਾ = ਪਾਸੇ। ਭਾਲੇ = ਭਾਲਦਾ ਹੈ ॥੨॥

ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ

With death pre-ordained, the soul comes into the world, gathering the riches of life.

ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ। ਮੰਡਲ = ਜਗਤ, ਦੁਨੀਆ। ਸਾਜਹਿ = ਸਾਜਦੇ ਹਨ, ਬਣਾਂਦੇ ਹਨ। ਮਾਈ = ਹੇ ਮਾਂ!

ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥

I see that some have already gone, O my Lord and Master; the burning fire is coming closer! ||3||

ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ) ॥੩॥ ਏਕਿ = ਅਨੇਕਾਂ ਜੀਵ। ਚਲੇ = ਤੁਰੇ ਜਾ ਰਹੇ ਹਨ। ਦੇਖਹ = ਅਸੀਂ ਵੇਖਦੇ ਹਾਂ, ਸਾਡੀਆਂ ਅੱਖਾਂ ਦੇ ਸਾਹਮਣੇ। ਸੁਆਮੀ = ਹੇ ਪ੍ਰਭੂ! ਭਾਹਿ = ਅੱਗ। ਬਲੰਤੀ ਆਈ = ਬਲੰਤੀ ਆਹੀ, ਬਲ ਰਹੀ ਹੈ ॥੩॥

ਕਿਸੀ ਕਾ ਮੀਤੁ ਕਿਸੀ ਕਾ ਭਾਈ ਨਾ ਕਿਸੈ ਬਾਪੁ ਮਾਈ

No one has any friend, and no one has any brother; no one has any father or mother.

ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ)। ਕਿਸੈ = ਕਿਸੇ ਦਾ।

ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥

Prays Nanak, if You bless me with Your Name, it shall be my help and support in the end. ||4||1||

ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ ॥੪॥੧॥ ਪ੍ਰਣਵਤਿ = ਬੇਨਤੀ ਕਰਦਾ ਹੈ। ਦੇਵਹਿ = (ਨਾਮ ਦੀ ਦਾਤਿ) ਦੇਵੇਂ। ਸਖਾਈ = ਮਿਤ੍ਰ, ਸਹਾਇਕ ॥੪॥੧॥