ਗਉੜੀ ਗੁਆਰੇਰੀ ਮਹਲਾ ੪ ॥
Gauree Gwaarayree, Fourth Mehl:
ਗਊੜੀ ਗੁਆਰੇਰੀ, ਪਾਤਸ਼ਾਹੀ ਚੋਥੀ।
ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥
The mother loves to see her son eat.
(ਹਰੇਕ) ਮਾਂ ਖ਼ੁਸ਼ੀ ਮਨਾਂਦੀ ਹੈ ਜਦੋਂ ਉਸ ਦਾ ਪੁੱਤਰ (ਕੋਈ ਚੰਗੀ ਸ਼ੈ) ਖਾਂਦਾ ਹੈ। ਪ੍ਰੀਤਿ = ਖ਼ੁਸ਼ੀ (प्राति = pleasure प्री = to take delight)। ਪ੍ਰੀਤਿ ਕਰੇ = ਖ਼ੁਸ਼ੀ ਮਨਾਂਦੀ ਹੈ, ਖ਼ੁਸ਼ ਹੁੰਦੀ ਹੈ।
ਮੀਨੇ ਪ੍ਰੀਤਿ ਭਈ ਜਲਿ ਨਾਇ ॥
The fish loves to bathe in the water.
ਪਾਣੀ ਵਿਚ ਨ੍ਹਾ ਕੇ ਮੱਛੀ ਨੂੰ ਖ਼ੁਸ਼ੀ ਹੁੰਦੀ ਹੈ। ਮੀਨੇ = ਮੱਛੀ ਨੂੰ। ਜਲਿ = ਪਾਣੀ ਵਿਚ। ਨਾਇ = ਨ੍ਹਾ ਕੇ।
ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥
The True Guru loves to place food in the mouth of His GurSikh. ||1||
ਗੁਰੂ ਨੂੰ ਖ਼ੁਸ਼ੀ ਹੁੰਦੀ ਹੈ, ਜਦੋਂ ਕੋਈ ਮਨੁੱਖ ਕਿਸੇ ਗੁਰਸਿੱਖ ਦੇ ਮੂੰਹ ਵਿਚ (ਭੋਜਨ) ਪਾਂਦਾ ਹੈ (ਜਦੋਂ ਕੋਈ ਕਿਸੇ ਗੁਰਸਿੱਖ ਦੀ ਸੇਵਾ ਕਰਦਾ ਹੈ) ॥੧॥ ਮੁਖਿ = ਮੂੰਹ ਵਿਚ ॥੧॥
ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥
If only I could meet those humble servants of the Lord, O my Beloved.
ਹੇ ਹਰੀ! ਮੈਨੂੰ ਆਪਣੇ ਉਹ ਸੇਵਕ ਮਿਲਾ, ਹਰਿ = ਹੇ ਹਰੀ! ਹਮ = ਮੈਨੂੰ।
ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥
Meeting with them, my sorrows depart. ||1||Pause||
ਜਿਨ੍ਹਾਂ ਦੇ ਮਿਲਿਆਂ ਮੇਰੇ ਸਾਰੇ ਦੁਖ ਦੂਰ ਹੋ ਜਾਣ (ਤੇ ਮੇਰੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਏ) ॥੧॥ ਰਹਾਉ ॥
ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥
As the cow shows her love to her strayed calf when she finds it,
ਜਿਵੇਂ (ਆਪਣੇ) ਵੱਛੇ ਨੂੰ ਮਿਲ ਕੇ ਗਾਂ ਖ਼ੁਸ਼ ਹੁੰਦੀ ਹੈ, ਮਿਲਿ = ਮਿਲ ਕੇ। ਬਛਰੇ = ਵੱਛੇ ਨੂੰ।
ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥
and as the bride shows her love for her husband when he returns home,
ਜਿਵੇਂ ਇਸਤ੍ਰੀ ਨੂੰ ਖ਼ੁਸ਼ੀ ਹੁੰਦੀ ਹੈ ਜਦੋਂ ਉਸ ਦਾ ਪਤੀ ਘਰ ਆਉਂਦਾ ਹੈ, ਕਾਮਨਿ = ਇਸਤ੍ਰੀ। ਪਿਰੁ = ਪਤੀ। ਘਰਿ = ਘਰ ਵਿਚ।
ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥
so does the Lord's humble servant love to sing the Praises of the Lord. ||2||
(ਤਿਵੇਂ) ਪਰਮਾਤਮਾ ਦੇ ਸੇਵਕ ਨੂੰ ਤਦੋਂ ਖ਼ੁਸ਼ੀ ਹੁੰਦੀ ਹੈ ਜਦੋਂ ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਗਾਂਦਾ ਹੈ ॥੨॥
ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥
The rainbird loves the rainwater, falling in torrents;
ਪਪੀਹੇ ਨੂੰ ਖ਼ੁਸ਼ੀ ਹੁੰਦੀ ਹੈ ਜਦੋਂ (ਸ੍ਵਾਂਤੀ ਨਛੱਤ੍ਰ ਵਿਚ) ਮੁਹਲੇ-ਧਾਰ ਮੀਂਹ ਵੱਸਦਾ ਹੈ, ਸਾਰਿੰਗ = ਪਪੀਹੇ ਨੂੰ। ਜਲ ਧਾਰਾ = ਪਾਣੀ ਦੀ ਧਾਰ, ਵਰਖਾ।
ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥
the king loves to see his wealth on display.
ਮਾਇਆ ਦਾ ਖਿਲਾਰਾ ਵੇਖ ਕੇ (ਕਿਸੇ) ਰਾਜੇ-ਪਾਤਿਸ਼ਾਹ ਨੂੰ ਖ਼ੁਸ਼ੀ ਹੁੰਦੀ ਹੈ। ਨਰਪਤਿ = ਰਾਜਾ। ਦੇਖਿ = ਵੇਖ ਕੇ।
ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥
The humble servant of the Lord loves to meditate on the Formless Lord. ||3||
(ਤਿਵੇਂ) ਪ੍ਰਭੂ ਦੇ ਦਾਸ ਨੂੰ ਖ਼ੁਸ਼ੀ ਹੁੰਦੀ ਹੈ ਜਦੋਂ ਉਹ ਪਰਮਾਤਮਾ ਦਾ ਨਾਮ ਜਪਦਾ ਹੈ ॥੩॥
ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥
The mortal man loves to accumulate wealth and property.
ਹਰੇਕ ਮਨੁੱਖ ਨੂੰ ਖ਼ੁਸ਼ੀ ਹੁੰਦੀ ਹੈ ਜਦੋਂ ਉਹ ਮਾਇਆ ਕਮਾਂਦਾ ਹੈ ਧਨ ਖੱਟਦਾ ਹੈ। ਨਰ ਪ੍ਰਾਣੀ = ਹਰੇਕ ਮਨੁੱਖ ਨੂੰ।
ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥
The GurSikh loves to meet and embrace the Guru.
ਗੁਰੂ ਦੇ ਸਿੱਖ ਨੂੰ ਖ਼ੁਸ਼ੀ (ਮਹਿਸੂਸ) ਹੁੰਦੀ ਹੈ ਜਦੋਂ ਉਸ ਨੂੰ ਉਸ ਦਾ ਗੁਰੂ ਗਲ ਲਾ ਕੇ ਮਿਲਦਾ ਹੈ। ਗੁਰਸਿਖ = ਗੁਰੂ ਦੇ ਸਿੱਖ ਨੂੰ। ਗਲਾਟੇ = ਗਲ ਲਾ ਕੇ।
ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥
Servant Nanak loves to kiss the feet of the Holy. ||4||3||41||
ਹੇ ਨਾਨਕ! ਪਰਮਾਤਮਾ ਦੇ ਸੇਵਕ ਨੂੰ ਖ਼ੁਸ਼ੀ ਹੁੰਦੀ ਹੈ ਜਦੋਂ ਉਹ ਕਿਸੇ ਗੁਰਮੁਖਿ ਦੇ ਪੈਰ ਚੁੰਮਦਾ ਹੈ ॥੪॥੩॥੪੧॥ ਚਾਟੇ = ਚੁੰਮਣ ਨਾਲ ॥੪॥