ਜੈਤਸਰੀ ਮਹਲਾ ਛੰਤ ਘਰੁ

Jaitsree, Fifth Mehl, Chhant, First House:

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕ

Salok:

ਸਲੋਕ।

ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ

I am thirsty for the Blessed Vision of the Lord's Darshan, day and night; I yearn for Him constantly, night and day.

ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਪਿਆਸੀ = ਤਿਹਾਈ, ਚਾਹਵਾਨ। ਚਿਤਵਉ = ਚਿਤਵਉਂ, ਮੈਂ ਚਿਤਾਰਦੀ ਹਾਂ। ਅਨਦਿਨੁ = ਹਰ ਰੋਜ਼ {अनुदिनां} ਹਰ ਵੇਲੇ। ਨੀਤ = ਨਿੱਤ, ਸਦਾ।

ਖੋਲੑਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥

Opening the door, O Nanak, the Guru has led me to meet with the Lord, my Friend. ||1||

ਹੇ ਨਾਨਕ! (ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ ॥੧॥ ਖੋਲ੍ਹ੍ਹਿ = ਖੋਹਲ ਕੇ। ਕਪਟ = ਕਪਾਟ, ਕਿਵਾੜ। ਖੋਲ੍ਹ੍ਹਿ ਕਪਟ = ਮੇਰੇ ਮਨ ਦੇ ਕਿਵਾੜ ਖੋਹਲ ਕੇ, ਮੇਰੇ ਮਾਇਆ ਦੇ ਛੌੜ ਕੱਟ ਕੇ। ਗੁਰਿ = ਗੁਰੂ ਨੇ। ਮੇਲੀਆ = ਮਿਲਾ ਦਿੱਤਾ। ਸੰਗਿ = ਨਾਲ ॥੧॥