ਆਸਾ ਮਹਲਾ

Aasaa, First Mehl:

ਰਾਗ ਆਸਾ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।

ਸਭਿ ਜਪ ਸਭਿ ਤਪ ਸਭ ਚਤੁਰਾਈ

All meditation, all austerities, and all clever tricks,

ਜੇਹੜਾ ਮਨੁੱਖ ਸਾਰੇ ਜਪ ਕਰਦਾ ਹੈ ਸਾਰੇ ਤਪ ਸਾਧਦਾ ਹੈ (ਸ਼ਾਸਤ੍ਰ ਆਦਿਕ ਸਮਝਣ ਬਾਰੇ) ਹਰੇਕ ਕਿਸਮ ਦੀ ਸਿਆਣਪ-ਅਕਲ ਭੀ ਵਿਖਾਂਦਾ ਹੈ, ਸਭਿ = ਸਾਰੇ। ਸਭ = ਹਰੇਕ ਕਿਸਮ ਦੀ।

ਊਝੜਿ ਭਰਮੈ ਰਾਹਿ ਪਾਈ

lead one to wander in the wilderness, but he does not find the Path.

ਪਰ ਜੇ ਉਹ (ਪਰਮਾਤਮਾ ਦਾ ਦਾਸ ਬਣਨ ਦੀ ਜੁਗਤਿ) ਨਹੀਂ ਸਮਝਦਾ, ਤਾਂ ਉਸ ਦਾ (ਜਪ ਤਪ ਆਦਿਕ ਦਾ) ਕੋਈ ਭੀ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਉਝੜਿ = ਕੁਰਾਹੇ, ਗ਼ਲਤ ਰਸਤੇ ਉਤੇ। ਭਰਮੈ = ਭਟਕਦਾ ਹੈ। ਰਾਹਿ = (ਠੀਕ) ਰਸਤੇ ਉਤੇ।

ਬਿਨੁ ਬੂਝੇ ਕੋ ਥਾਇ ਪਾਈ

Without understanding, he is not approved;

ਉਹ ਗ਼ਲਤ ਰਸਤੇ ਤੇ ਭਟਕ ਰਿਹਾ ਹੈ, ਉਹ ਸਹੀ ਰਸਤੇ ਉੱਤੇ ਨਹੀਂ ਜਾ ਰਿਹਾ। ਥਾਇ = ਥਾਂ ਵਿਚ, ਥਾਂ ਸਿਰ। ਥਾਇ ਨ ਪਾਈ = ਥਾਂ-ਸਿਰ ਨਹੀਂ ਪੈਂਦੀ, ਪਰਵਾਨ ਨਹੀਂ ਹੁੰਦੀ।

ਨਾਮ ਬਿਹੂਣੈ ਮਾਥੇ ਛਾਈ ॥੧॥

without the Naam, the Name of the Lord, ashes are thrown upon one's head. ||1||

ਪਰਮਾਤਮਾ ਦੇ ਨਾਮ ਤੋਂ ਸੱਖਣੇ ਮਨੁੱਖ ਦੇ ਸਿਰ ਸੁਆਹ ਹੀ ਪੈਂਦੀ ਹੈ ॥੧॥ ਨਾਮ ਬਿਹੂਣੇ = ਨਾਮ ਤੋਂ ਸੱਖਣੇ ਬੰਦੇ ਨੂੰ {ਨੋਟ: ਲਫ਼ਜ਼ "ਬਿਹੂਣੇ" ਅਤੇ "ਬਿਹੂਣੈ" ਦੇ ਅਰਥਾਂ ਵਿਚ ਫ਼ਰਕ ਹੈ}। ਛਾਈ = ਸੁਆਹ। ਮਾਥੇ = ਮੱਥੇ ਉਤੇ, ਸਿਰ ਉਤੇ ॥੧॥

ਸਾਚ ਧਣੀ ਜਗੁ ਆਇ ਬਿਨਾਸਾ

True is the Master; the world comes and goes.

ਜਗਤ ਜੰਮਦਾ ਮਰਦਾ ਰਹਿੰਦਾ ਹੈ, (ਪਰ) ਜਗਤ ਦਾ ਮਾਲਕ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ। ਸਾਚੁ = ਸਦਾ ਕਾਇਮ ਰਹਿਣ ਵਾਲਾ। ਧਣੀ = (ਜਗਤ ਦਾ) ਮਾਲਕ। ਆਇ ਬਿਨਾਸਾ = ਜੰਮਦਾ ਮਰਦਾ।

ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ

The mortal is emancipated, as Gurmukh, as the Lord's slave. ||1||Pause||

ਜੇਹੜਾ ਪ੍ਰਾਣੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਦਾਸ (ਭਗਤ) ਬਣ ਜਾਂਦਾ ਹੈ ਉਹ (ਜਨਮ ਮਰਨ ਦੇ ਗੇੜ ਤੋਂ) ਬਚ ਜਾਂਦਾ ਹੈ ॥੧॥ ਰਹਾਉ ॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੧॥ ਰਹਾਉ ॥

ਜਗੁ ਮੋਹਿ ਬਾਧਾ ਬਹੁਤੀ ਆਸਾ

The world is bound by its attachments to the many desires.

ਜਗਤ ਮਾਇਆ ਦੇ ਮੋਹ ਵਿਚ ਬੱਝਾ ਹੋਇਆ ਬਹੁਤੀਆਂ ਆਸਾਂ ਵਿਚ ਬੱਝਾ ਹੋਇਆ (ਜੰਮਦਾ ਮਰਦਾ ਰਹਿੰਦਾ) ਹੈ। ਮੋਹਿ = ਮੋਹ ਵਿਚ। ਇਕਿ = ਕਈ ਜੀਵ {ਨੋਟ: ਲਫ਼ਜ਼ 'ਇਕਿ' ਬਹੁ-ਵਚਨ ਹੈ}।

ਗੁਰਮਤੀ ਇਕਿ ਭਏ ਉਦਾਸਾ

Through the Guru's Teachings, some become free of desire.

ਪਰ ਕਈ (ਵਡ-ਭਾਗੀ ਮਨੁੱਖ) ਗੁਰੂ ਦੀ ਸਿੱਖਿਆ ਤੇ ਤੁਰ ਕੇ ਮੋਹ ਤੋਂ ਨਿਰਲੇਪ ਰਹਿੰਦੇ ਹਨ,

ਅੰਤਰਿ ਨਾਮੁ ਕਮਲੁ ਪਰਗਾਸਾ

Within them is the Naam, and their heart lotus blossoms forth.

ਉਹਨਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਹਨਾਂ ਦਾ ਹਿਰਦਾ-) ਕਮਲ ਖਿੜਿਆ ਰਹਿੰਦਾ ਹੈ। ਪਰਗਾਸਾ = ਖਿੜਿਆ ਹੋਇਆ।

ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥

They have no fear of death. ||2||

ਅਜੇਹੇ ਬੰਦਿਆਂ ਨੂੰ ਜਨਮ ਮਰਨ ਦੇ ਗੇੜ ਦਾ ਡਰ ਨਹੀਂ ਰਹਿੰਦਾ ॥੨॥ ਤ੍ਰਾਸਾ = ਡਰ। ਜਮ ਕੀ ਤ੍ਰਾਸਾ = ਮੌਤ ਦਾ ਡਰ, ਜਨਮ ਮਰਨ ਦੇ ਗੇੜ ਦਾ ਡਰ ॥੨॥

ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ

The men of the world are conquered by woman; they love the ladies.

(ਗੁਰੂ ਦੀ ਸਰਨ ਤੋਂ ਖੁੰਝ ਕੇ) ਜਗਤ ਕਾਮਾਤੁਰ ਹੋ ਰਿਹਾ ਹੈ, ਇਸਤ੍ਰੀ ਦੇ ਮੋਹ ਵਿਚ ਫਸਿਆ ਹੋਇਆ ਹੈ; ਤ੍ਰਿਅ ਜਿਤੁ = ਇਸਤ੍ਰੀ ਦਾ ਜਿੱਤਿਆ, ਕਾਮਾਤੁਰ। ਕਾਮਣਿ = ਇਸਤ੍ਰੀ। ਹਿਤਕਾਰੀ = ਹਿਤ ਕਰਨ ਵਾਲਾ, ਮੋਹ ਕਰਨ ਵਾਲਾ।

ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ

Attached to children and wife, they forget the Naam.

ਪੁੱਤਰ ਵਹੁਟੀ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੇ ਨਾਮ ਨੂੰ ਭੁਲਾ ਰਿਹਾ ਹੈ। ਕਲਤ੍ਰ = ਇਸਤ੍ਰੀ, ਵਹੁਟੀ।

ਬਿਰਥਾ ਜਨਮੁ ਗਵਾਇਆ ਬਾਜੀ ਹਾਰੀ

They waste this human life in vain, and lose the game in the gamble.

ਇਸ ਤਰ੍ਹਾਂ ਆਪਣਾ ਜੀਵਨ ਵਿਅਰਥ ਗਵਾਂਦਾ ਹੈ ਤੇ ਮਨੁੱਖਾ ਜਨਮ ਦੀ ਖੇਡ ਹਾਰ ਕੇ ਜਾਂਦਾ ਹੈ।

ਸਤਿਗੁਰੁ ਸੇਵੇ ਕਰਣੀ ਸਾਰੀ ॥੩॥

Serving the True Guru is the best occupation. ||3||

ਪਰ ਜੇਹੜਾ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਉਸ ਦਾ ਨਿੱਤ-ਕਰਮ ਸ੍ਰੇਸ਼ਟ ਹੋ ਜਾਂਦਾ ਹੈ ॥੩॥ ਸਾਰੀ = ਸ੍ਰੇਸ਼ਟ। ਕਰਣੀ = ਨਿੱਤ ਦੀ ਕਾਰ, ਆਚਰਨ ॥੩॥

ਬਾਹਰਹੁ ਹਉਮੈ ਕਹੈ ਕਹਾਏ

One who speaks egotistically in public,

ਉਹ ਮਨੁੱਖ ਮਾਇਆ ਦੇ ਪ੍ਰਭਾਵ ਵਿੱਚ ਨਹੀਂ ਪੈਂਦਾ, ਉਂਞ ਦੁਨੀਆ ਦੀ ਕਿਰਤ ਕਾਰ ਕਰਦਾ ਉਹ ਵੇਖਣ ਨੂੰ ਆਪਾ ਜਤਾਂਦਾ ਹੈ, ਕਹਾਏ = ਅਖਵਾਂਦਾ ਹੈ।

ਅੰਦਰਹੁ ਮੁਕਤੁ ਲੇਪੁ ਕਦੇ ਲਾਏ

never attains liberation within.

ਤੇ ਅੰਤਰ ਆਤਮੇ ਮਾਇਆ ਦੇ ਮੋਹ ਤੋਂ ਆਜ਼ਾਦ ਰਹਿੰਦਾ ਹੈ, ਮੁਕਤੁ = ਹਉਮੈ ਤੋਂ ਆਜ਼ਾਦ। ਲੇਪੁ = ਪੋਚਾ, ਪ੍ਰਭਾਵ।

ਮਾਇਆ ਮੋਹੁ ਗੁਰ ਸਬਦਿ ਜਲਾਏ

One who burns away his attachment to Maya, by the Word of the Guru's Shabad,

ਜੋ ਗੁਰੂ ਦੇ ਸ਼ਬਦ ਵਿਚ (ਜੁੜ ਕੇ ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦੇਂਦਾ ਹੈ, ਸਬਦਿ = ਸ਼ਬਦ ਦੀ ਰਾਹੀਂ।

ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥

meditates forever within his heart on the Immaculate Naam. ||4||

ਤੇ ਪਰਮਾਤਮਾ ਦੇ ਪਵਿਤ੍ਰ ਨਾਮ ਨੂੰ ਸਦਾ ਆਪਣੇ ਹਿਰਦੇ ਵਿਚ ਯਾਦ ਰੱਖਦਾ ਹੈ ॥੪॥ ਸਦ = ਸਦਾ ॥੪॥

ਧਾਵਤੁ ਰਾਖੈ ਠਾਕਿ ਰਹਾਏ

He restrains his wandering mind, and keeps it under control.

ਉਹ ਆਪਣੇ ਭਟਕਦੇ ਮਨ ਦੀ ਰਾਖੀ ਕਰਦਾ ਹੈ (ਮਾਇਆ ਦੇ ਮੋਹ ਵਲੋਂ) ਰੋਕ ਕੇ ਰੱਖਦਾ ਹੈ, ਧਾਵਤੁ = (ਮਾਇਆ ਦੇ ਪਿਛੇ) ਦੌੜਦੇ ਨੂੰ। ਠਾਕਿ = ਰੋਕ ਕੇ।

ਸਿਖ ਸੰਗਤਿ ਕਰਮਿ ਮਿਲਾਏ

The company of such a Sikh is obtained only by Grace.

(ਗੁਰੂ ਦੇ) ਜਿਸ ਸਿੱਖ ਨੂੰ (ਪਰਮਾਤਮਾ ਆਪਣੀ) ਮੇਹਰ ਨਾਲ, ਸੰਗਤਿ ਵਿਚ ਮਿਲਾਂਦਾ ਹੈ। ਸਿਖ = (ਜਿਸ) ਸਿੱਖ ਨੂੰ। ਕਰਮਿ = ਮੇਹਰ ਨਾਲ।

ਗੁਰ ਬਿਨੁ ਭੂਲੋ ਆਵੈ ਜਾਏ

Without the Guru, he goes astray and continues coming and going.

ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਤੋਂ) ਖੁੰਝ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ।

ਨਦਰਿ ਕਰੇ ਸੰਜੋਗਿ ਮਿਲਾਏ ॥੫॥

Bestowing His Mercy, the Lord unites him in Union. ||5||

ਜਿਸ ਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਸੰਗਤਿ ਵਿਚ ਰਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ॥੫॥ ਸੰਜੋਗਿ = ਸੰਜੋਗ ਵਿਚ, ਸੰਗਤਿ ਵਿਚ ॥੫॥

ਰੂੜੋ ਕਹਉ ਕਹਿਆ ਜਾਈ

I cannot describe the Beauteous Lord.

(ਹੇ ਪ੍ਰਭੂ!) ਤੂੰ ਸੁੰਦਰ ਹੈਂ, ਪਰ ਜੇ ਮੈਂ ਦੱਸਣ ਦਾ ਜਤਨ ਕਰਾਂ ਕਿ ਤੂੰ ਕਿਹੋ ਜਿਹਾ ਸੁੰਦਰ ਹੈਂ ਤਾਂ ਦੱਸਿਆ ਨਹੀਂ ਜਾ ਸਕਦਾ। ਰੂੜੋ = ਸੁੰਦਰ। ਕਹਉ = ਮੈਂ ਆਖਦਾ ਹਾਂ।

ਅਕਥ ਕਥਉ ਨਹ ਕੀਮਤਿ ਪਾਈ

I speak the unspoken; I cannot estimate His value.

ਹੇ ਪ੍ਰਭੂ! ਤੇਰੇ ਗੁਣ ਬਿਆਨ ਨਹੀਂ ਹੋ ਸਕਦੇ, ਜੇ ਮੈਂ ਬਿਆਨ ਕਰਨ ਦਾ ਜਤਨ ਕਰਾਂ, ਤਾਂ ਭੀ ਤੇਰੇ ਗੁਣਾਂ ਦਾ ਮੁੱਲ ਨਹੀਂ ਪਾਇਆ ਜਾ ਸਕਦਾ। ਕਥਉ = ਮੈਂ ਕਥਦਾ ਹਾਂ।

ਸਭ ਦੁਖ ਤੇਰੇ ਸੂਖ ਰਜਾਈ

All pain and pleasure come by Your Will.

(ਤੈਥੋਂ ਵਿਛੁੜਿਆਂ ਦੁੱਖ ਵਾਪਰਦੇ ਹਨ, ਪਰ) ਤੇਰੀ ਰਜ਼ਾ ਵਿਚ ਤੁਰਿਆਂ ਸਾਰੇ ਦੁੱਖ ਸੁਖ ਬਣ ਜਾਂਦੇ ਹਨ।

ਸਭਿ ਦੁਖ ਮੇਟੇ ਸਾਚੈ ਨਾਈ ॥੬॥

All pain is eradicated by the True Name. ||6||

ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਸਾਰੇ ਹੀ ਦੁੱਖ ਮਿਟ ਜਾਂਦੇ ਹਨ ॥੬॥ ਸਾਚੈ = ਸਾਚੇ ਦੀ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ। ਨਾਈ = ਵਡਿਆਈ ॥੬॥

ਕਰ ਬਿਨੁ ਵਾਜਾ ਪਗ ਬਿਨੁ ਤਾਲਾ

He plays the instrument without hands, and dances without feet.

ਮਨੁੱਖ ਦੇ ਅੰਦਰ ਅਜੇਹੀ ਆਤਮਕ ਅਵਸਥਾ ਬਣ ਜਾਂਦੀ ਹੈ ਕਿ, ਮਾਨੋ, ਬਿਨਾ ਹੱਥੀਂ ਵਜਾਏ ਵਾਜਾ ਵੱਜਦਾ ਹੈ ਤੇ ਬਿਨਾ ਪੈਰੀਂ ਨੱਚਿਆਂ ਤਾਲ ਪੂਰੀਦਾ ਹੈ, ਕਰ = ਹੱਥ। ਪਗ = ਪੈਰ।

ਜੇ ਸਬਦੁ ਬੁਝੈ ਤਾ ਸਚੁ ਨਿਹਾਲਾ

But if he understands the Word of the Shabad, then he shall behold the True Lord.

ਜਦੋਂ ਉਹ (ਗੁਰੂ ਦੇ) ਸ਼ਬਦ ਨੂੰ ਸਮਝ ਕੇ ਉਹ ਆਪਣੇ ਅੰਦਰ ਸਦਾ-ਥਿਰ ਪ੍ਰਭੂ ਦਾ ਦੀਦਾਰ ਵੀ ਕਰ ਲਵੇ। ਨਿਹਾਲਾ = ਦੀਦਾਰ ਕਰਦਾ।

ਅੰਤਰਿ ਸਾਚੁ ਸਭੇ ਸੁਖ ਨਾਲਾ

With the True Lord within the self, all happiness comes.

ਉਸ ਨੂੰ ਫਿਰ ਆਪਣੇ ਅੰਤਰ ਆਤਮੇ ਸੁਖ ਹੀ ਸੁਖ ਪ੍ਰਤੀਤ ਹੁੰਦੇ ਹਨ,

ਨਦਰਿ ਕਰੇ ਰਾਖੈ ਰਖਵਾਲਾ ॥੭॥

Showering His Mercy, the Preserving Lord preserves him. ||7||

ਤੇ ਉਸ ਮਨੁੱਖ ਦੇ ਅੰਦਰ ਪ੍ਰਭੂ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ ॥੭॥

ਤ੍ਰਿਭਵਣ ਸੂਝੈ ਆਪੁ ਗਵਾਵੈ

He understands the three worlds; he eliminates his self-conceit.

ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਦਾਸ ਬਣ ਕੇ) ਆਪਾ-ਭਾਵ ਦੂਰ ਕਰਦਾ ਹੈ, ਉਸ ਨੂੰ ਪਰਮਾਤਮਾ ਤਿੰਨਾਂ ਭਵਨਾਂ ਵਿਚ ਵੱਸਦਾ ਦਿੱਸ ਪੈਂਦਾ ਹੈ, ਆਪੁ = ਆਪਾ-ਭਾਵ।

ਬਾਣੀ ਬੂਝੈ ਸਚਿ ਸਮਾਵੈ

He understands the Bani of the Word, and he is absorbed into the True Lord.

ਉਸ ਨੂੰ ਗੁਰੂ ਦੀ ਬਾਣੀ ਦੀ ਰਾਹੀਂ ਸਹੀ ਗਿਆਨ ਹੋ ਜਾਂਦਾ ਹੈ ਤੇ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸਚਿ = ਸੱਚ ਵਿਚ, ਸਦਾ-ਥਿਰ ਪ੍ਰਭੂ ਵਿਚ।

ਸਬਦੁ ਵੀਚਾਰੇ ਏਕ ਲਿਵ ਤਾਰਾ

Contemplating the Shabad, he enshrines love for the One Lord.

ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ, ਇਕ-ਰਸ ਸੁਰਤਿ ਪ੍ਰਭੂ ਵਿਚ ਜੋੜਦਾ ਹੈ।

ਨਾਨਕ ਧੰਨੁ ਸਵਾਰਣਹਾਰਾ ॥੮॥੨॥

O Nanak, blessed is the Lord, the Embellisher. ||8||2||

ਹੇ ਨਾਨਕ! ਉਸ ਮਨੁੱਖ ਦਾ ਮਨੁੱਖਾ ਜਨਮ ਮੁਬਾਰਿਕ ਹੈ ਉਹ ਹੋਰਨਾਂ ਦਾ ਜੀਵਨ ਭੀ ਸੋਹਣਾ ਬਣਾ ਦੇਂਦਾ ਹੈ ॥੮॥੨॥