ਮਃ

Third Mehl:

ਤੀਜੀ ਪਾਤਸ਼ਾਹੀ।

ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ

Serving the True Guru, peace is obtained. The True Name is the Treasure of Excellence.

(ਜਿਸ ਨੇ) ਸਤਿਗੁਰੂ ਦੀ ਦੱਸੀ ਸੇਵਾ ਕੀਤੀ ਹੈ (ਉਸ ਨੂੰ) ਗੁਣਾਂ ਦਾ ਖ਼ਜ਼ਾਨਾ ਸੱਚਾ ਨਾਮ (ਰੂਪੀ) ਸੁਖ ਪ੍ਰਾਪਤ ਹੁੰਦਾ ਹੈ। ਸੇਵਿ = ਸੇਵਾ ਕਰ ਕੇ, ਹੁਕਮ ਮੰਨ ਕੇ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ।

ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ

Follow the Guru's Teachings, and recognize your own self; the Divine Light of the Lord's Name shall shine within.

ਗੁਰੂ ਦੀ ਮਤਿ ਲੈ ਕੇ (ਉਹ) ਆਪੇ ਦੀ ਪਛਾਣ ਕਰਦਾ ਹੈ, ਤੇ ਹਰੀ ਦੇ ਨਾਮ ਦਾ (ਉਸ ਦੇ ਅੰਦਰ) ਚਾਨਣ ਹੁੰਦਾ ਹੈ। ਆਪੁ = ਆਪਣੇ ਆਪ ਨੂੰ।

ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ

The true ones practice Truth; greatness rests in the Great Lord.

ਉਹ ਨਿਰੋਲ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦਾ ਹੈ, (ਇਸ ਕਰਕੇ) ਪ੍ਰਭੂ ਦੀ ਦਰਗਾਹ ਵਿਚ (ਉਸ ਨੂੰ) ਆਦਰ ਮਿਲਦਾ ਹੈ।

ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ

Body, soul and all things belong to the Lord-praise Him, and offer your prayers to Him.

ਜਿੰਦ ਤੇ ਸਰੀਰ ਸਭ ਕੁਝ ਪ੍ਰਭੂ ਦਾ (ਜਾਣ ਕੇ ਉਹ ਪ੍ਰਭੂ ਅੱਗੇ) ਬੇਨਤੀ ਤੇ ਸਿਫ਼ਤ-ਸਾਲਾਹ ਕਰਦਾ ਹੈ।

ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ

Sing the Praises of the True Lord through the Word of His Shabad, and you shall abide in the peace of peace.

ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਕਰਦਾ ਹੈ, ਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ। ਸਬਦਿ = ਸ਼ਬਦ ਦੀ ਰਾਹੀਂ।

ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ

You may practice chanting, penance and austere self-discipline within your mind, but without the Name, life is useless.

ਪ੍ਰਭੂ ਦੀ ਸਿਫ਼ਤ-ਸਾਲਾਹ ਮਨ ਵਿਚ ਵਸਾਣੀ-ਇਹੀ ਉਸ ਲਈ ਜਪ ਤਪ ਤੇ ਸੰਜਮ ਹੈ ਤੇ ਨਾਮ ਤੋਂ ਸੱਖਣਾ ਜੀਵਨ (ਉਸ ਨੂੰ) ਫਿਟਕਾਰ-ਜੋਗ (ਪ੍ਰਤੀਤ ਹੁੰਦਾ ਹੈ)। ਸੰਜਮੁ = ਇੰਦ੍ਰੀਆਂ ਨੂੰ ਰੋਕਣ ਦਾ ਉੱਦਮ। ਧ੍ਰਿਗੁ = ਫਿਟਕਾਰ-ਯੋਗ।

ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ

Through the Guru's Teachings, the Name is obtained, while the self-willed manmukh wastes away in emotional attachment.

(ਇਹੀ) ਨਾਮ ਗੁਰੂ ਦੀ ਮਤਿ ਤੇ ਚੱਲਿਆਂ ਮਿਲਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮੋਹ ਵਿਚ (ਫਸ ਕੇ) ਨਸ਼ਟ ਹੁੰਦਾ ਹੈ (ਭਾਵ, ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ)। ਮੋਹਿ = ਮੋਹ ਵਿਚ (ਫਸ ਕੇ।)

ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥

Please protect me, by the Pleasure of Your Will. Nanak is Your slave. ||2||

(ਹੇ ਪ੍ਰਭੂ!) ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ ਸਹੈਤਾ ਕਰ (ਤੇ ਨਾਮ ਦੀ ਦਾਤ ਦੇਹ) ਨਾਨਕ ਤੇਰਾ ਸੇਵਕ ਹੈ ॥੨॥