ਗਉੜੀ ਗੁਆਰੇਰੀ ਮਹਲਾ

Gauree Gwaarayree, Fifth Mehl:

ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।

ਸਤਿਗੁਰ ਦਰਸਨਿ ਅਗਨਿ ਨਿਵਾਰੀ

By the Blessed Vision of the True Guru's Darshan, the fire of desire is quenched.

(ਹੇ ਭਾਈ!) ਗੁਰੂ ਦੇ ਦੀਦਾਰ ਦੀ ਬਰਕਤਿ ਨਾਲ (ਮਨੁੱਖ ਆਪਣੇ ਅੰਦਰੋਂ ਤ੍ਰਿਸ਼ਨਾ ਦੀ ਅੱਗ) ਬੁਝਾ ਲੈਂਦਾ ਹੈ, ਸਤਿਗੁਰ ਦਰਸਨਿ = ਗੁਰੂ ਦੇ ਦਰਸ਼ਨ ਦੀ ਬਰਕਤਿ ਨਾਲ। ਅਗਨਿ = ਤ੍ਰਿਸ਼ਨਾ-ਅੱਗ। ਨਿਵਾਰੀ = ਦੂਰ ਕਰ ਲਈ।

ਸਤਿਗੁਰ ਭੇਟਤ ਹਉਮੈ ਮਾਰੀ

Meeting the True Guru, egotism is subdued.

ਗੁਰੂ ਨੂੰ ਮਿਲ ਕੇ (ਆਪਣੇ ਮਨ ਵਿਚੋਂ) ਹਉਮੈ ਮਾਰ ਲੈਂਦਾ ਹੈ। ਭੇਟਤ = ਮਿਲਿਆਂ।

ਸਤਿਗੁਰ ਸੰਗਿ ਨਾਹੀ ਮਨੁ ਡੋਲੈ

In the Company of the True Guru, the mind does not waver.

ਗੁਰੂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ ਦਾ) ਮਨ (ਵਿਕਾਰਾਂ ਵਾਲੇ ਪਾਸੇ) ਡੋਲਦਾ ਨਹੀਂ, ਸੰਗਿ = ਸੰਗਤਿ ਵਿਚ।

ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥

The Gurmukh speaks the Ambrosial Word of Gurbani. ||1||

(ਕਿਉਂਕਿ) ਗੁਰੂ ਦੀ ਸਰਨ ਪੈ ਕੇ ਮਨੁੱਖ ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਉਚਾਰਦਾ ਰਹਿੰਦਾ ਹੈ ॥੧॥ ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਬਾਣੀ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੧॥

ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ

He sees the True One pervading the whole world; he is imbued with the True One.

(ਹੇ ਭਾਈ!) ਜਦੋਂ ਗੁਰੂ ਦੀ ਰਾਹੀਂ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈਦੀ ਹੈ, ਜਦੋਂ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਸਾਚਾ = ਸਦਾ-ਥਿਰ (ਪ੍ਰਭੂ ਦਾ ਰੂਪ)। ਜਾ = ਜਦੋਂ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ।

ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ

I have become cool and tranquil, knowing God, through the Guru. ||1||Pause||

ਤਦੋਂ ਹਿਰਦਾ ਠੰਡਾ-ਠਾਰ ਹੋ ਜਾਂਦਾ ਹੈ, ਤਦੋਂ (ਮਨ ਵਿਚ) ਸ਼ਾਂਤੀ ਪੈਦਾ ਹੋ ਜਾਂਦੀ ਹੈ, ਤਦੋਂ ਸਾਰਾ ਜਗਤ ਸਦਾ-ਥਿਰ ਪਰਮਾਤਮਾ ਦਾ ਰੂਪ ਦਿੱਸਦਾ ਹੈ ॥੧॥ ਰਹਾਉ ॥ ਸੀਤਲ = ਠੰਡੇ। ਸਾਤਿ = ਸ਼ਾਂਤੀ, ਠੰਢ। ਤੇ = ਤੋਂ, ਦੀ ਰਾਹੀਂ। ਜਾਤੇ = ਜਾਣ-ਪਛਾਣ ਪਾਈ ॥੧॥ ਰਹਾਉ ॥

ਸੰਤ ਪ੍ਰਸਾਦਿ ਜਪੈ ਹਰਿ ਨਾਉ

By the Grace of the Saints, one chants the Lord's Name.

(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ।

ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ

By the Grace of the Saints, one sings the Kirtan of the Lord's Praises.

ਗੁਰੂ ਦੀ ਕਿਰਪਾ ਨਾਲ ਹਰਿ ਕੀਰਤਨ ਦਾ ਗਾਇਨ ਕਰਦਾ ਹੈ।

ਸੰਤ ਪ੍ਰਸਾਦਿ ਸਗਲ ਦੁਖ ਮਿਟੇ

By the Grace of the Saints, all pains are erased.

(ਇਸਦਾ ਨਤੀਜਾ ਇਹ ਨਿਕਲਦਾ ਹੈ ਕਿ) ਸਤਿਗੁਰੂ ਦੀ ਕਿਰਪਾ ਨਾਲ ਮਨੁੱਖ ਦੇ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ,

ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥

By the Grace of the Saints, one is released from bondage. ||2||

(ਕਿਉਂਕਿ) ਗੁਰੂ ਦੀ ਮੇਹਰ ਨਾਲ ਮਨੁੱਖ (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਖ਼ਲਾਸੀ ਪਾ ਲੈਂਦਾ ਹੈ ॥੨॥ ਬੰਧਨ ਤੇ = ਬੰਧਨਾਂ ਤੋਂ ॥੨॥

ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ

By the kind Mercy of the Saints, emotional attachment and doubt are removed.

(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮਾਇਆ ਦਾ ਮੋਹ ਤੇ ਮਾਇਆ ਦੀ ਖ਼ਾਤਰ ਭਟਕਣ ਦੂਰ ਹੋ ਜਾਂਦੀ ਹੈ। ਤੇ = ਤੋਂ, ਨਾਲ।

ਸਾਧ ਰੇਣ ਮਜਨ ਸਭਿ ਧਰਮ

Taking a bath in the dust of the feet of the Holy - this is true Dharmic faith.

ਗੁਰੂ ਦੇ ਚਰਨਾਂ ਦੀ ਧੂੜੀ ਦਾ ਇਸ਼ਨਾਨ ਹੀ ਸਾਰੇ ਧਰਮਾਂ ਦਾ (ਸਾਰ) ਹੈ। ਸਾਧ ਰੇਣ = ਗੁਰੂ ਦੇ ਚਰਨਾਂ ਦੀ ਧੂੜ। ਮਜਨ = ਮੱਜਨ, ਇਸ਼ਨਾਨ। ਸਭ = ਸਾਰੇ।

ਸਾਧ ਕ੍ਰਿਪਾਲ ਦਇਆਲ ਗੋਵਿੰਦੁ

By the kindness of the Holy, the Lord of the Universe becomes merciful.

(ਜਿਸ ਮਨੁੱਖ ਉਤੇ ਗੁਰੂ ਦੇ ਸਨਮੁਖ ਰਹਿਣ ਵਾਲੇ) ਗੁਰਮੁਖ ਦਇਆਵਾਨ ਹੁੰਦੇ ਹਨ, ਉਸ ਤੇ ਪਰਮਾਤਮਾ ਭੀ ਦਇਆਵਾਨ ਹੋ ਜਾਂਦਾ ਹੈ।

ਸਾਧਾ ਮਹਿ ਇਹ ਹਮਰੀ ਜਿੰਦੁ ॥੩॥

The life of my soul is with the Holy. ||3||

(ਹੇ ਭਾਈ!) ਮੇਰੀ ਜਿੰਦ ਭੀ ਗੁਰਮੁਖਾਂ ਦੇ ਚਰਨਾਂ ਵਿਚ ਹੀ ਵਾਰਨੇ ਜਾਂਦੀ ਹੈ ॥੩॥

ਕਿਰਪਾ ਨਿਧਿ ਕਿਰਪਾਲ ਧਿਆਵਉ

Meditating on the Merciful Lord, the Treasure of Mercy,

ਗੁਰੂ ਦੀ ਮੇਹਰ ਨਾਲ ਜਦੋਂ ਮੈਂ ਕਿਰਪਾ ਦੇ ਖ਼ਜ਼ਾਨੇ, ਕਿਰਪਾ ਦੇ ਘਰ ਪਰਮਾਤਮਾ ਦਾ ਨਾਮ ਸਿਮਰਦਾ ਹਾਂ, ਕਿਰਪਾ ਨਿਧਿ = ਕਿਰਪਾ ਦਾ ਖ਼ਜ਼ਾਨਾ ਪ੍ਰਭੂ। ਧਿਆਵਉ = ਮੈਂ ਧਿਆਉਂਦਾ ਹਾਂ।

ਸਾਧਸੰਗਿ ਤਾ ਬੈਠਣੁ ਪਾਵਉ

I have obtained a seat in the Saadh Sangat.

ਸਾਧ-ਸੰਗਤਿ ਵਿਚ ਮੇਰਾ ਜੀਅ ਪਰਚਦਾ ਹੈ। ਤਾ = ਤਦੋਂ। ਬੈਠਣ ਪਾਵਉ = ਮੈਂ ਬੈਠਣਾ ਪ੍ਰਾਪਤ ਕਰਦਾ ਹਾਂ, ਮੇਰਾ ਜੀਅ ਲੱਗਦਾ ਹੈ।

ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ

I am worthless, but God has been kind to me.

ਮੈਂ ਗੁਣ-ਹੀਨ ਉਤੇ ਪ੍ਰਭੂ ਨੇ ਦਇਆ ਕੀਤੀ, ਮੋਹਿ = ਮੈਨੂੰ। ਪ੍ਰਭਿ = ਪ੍ਰਭੂ ਨੇ।

ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥

In the Saadh Sangat, Nanak has taken to the Naam, the Name of the Lord. ||4||22||91||

ਹੇ ਨਾਨਕ! (ਆਖ = ਹੇ ਭਾਈ!) ਸਾਧ ਸੰਗਤਿ ਵਿਚ ਮੈਂ ਪ੍ਰਭੂ ਦਾ ਨਾਮ ਜਪਣ ਲੱਗ ਪਿਆ ॥੪॥੨੨॥੯੧॥