ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥
Why do you waver, O my mind? The Lord is the Fulfiller of hopes and desires.
ਹੇ ਮਨ! ਤੂੰ ਕਿਉਂ ਡੋਲਦਾ ਹੈਂ? ਪਰਮਾਤਮਾ ਤੇਰੀ ਕਾਮਨਾ ਪੂਰੀ ਕਰਨ ਵਾਲਾ ਹੈ। ਮਨਸਾ = ਮਨ ਦੀ ਕਾਮਨਾ।
ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥
Meditate on the True Guru, the Primal Being; He is the Destroyer of all pains.
ਗੁਰੂ ਨੂੰ ਅਕਾਲ ਪੁਰਖ ਨੂੰ ਸਿਮਰ, ਉਹ ਸਾਰੇ ਦੁੱਖ ਨਾਸ ਕਰਨ ਵਾਲਾ ਹੈ। ਪੁਰਖੁ = ਵਿਆਪਕ ਪ੍ਰਭੂ। ਸਭਿ = ਸਾਰੇ।
ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥
Worship and adore the Lord's Name, O my mind; all sins and corruption shall be washed away.
ਹੇ ਮਨ! ਪ੍ਰਭੂ ਦਾ ਨਾਮ ਜਪ, ਤੇਰੇ ਸਾਰੇ ਪਾਪ ਤੇ ਵਿਕਾਰ ਦੂਰ ਹੋ ਜਾਣਗੇ। ਮਨ = ਹੇ ਮਨ! ਕਿਲਵਿਖ = ਪਾਪ। ਜਾਹਿ = ਨਾਸ ਹੋ ਜਾਣਗੇ।
ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥
Those who are blessed with such pre-ordained destiny, are in love with the Formless Lord.
ਜਿਨ੍ਹਾਂ ਦੇ ਮੱਥੇ ਉਤੇ ਧੁਰੋਂ ਲੇਖ ਲਿਖਿਆ ਹੋਵੇ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ। ਪੂਰਬਿ = ਮੁੱਢ ਤੋਂ। ਰੰਗੁ = ਪ੍ਰੇਮ।
ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥
They abandon the tastes of Maya, and gather in the infinite wealth of the Naam.
ਉਹ ਮਾਇਆ ਦਾ ਭੈੜਾ ਚਸਕਾ ਛੱਡ ਦੇਂਦੇ ਹਨ, ਤੇ ਬੇਅੰਤ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ। ਸੁਆਵੜਾ = ਕੋਝਾ ਸੁਆਦ, ਭੈੜਾ ਚਸਕਾ। ਸੰਚਿਆ = ਜੋੜਿਆ।
ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥
Twenty-four hours a day, they are lovingly absorbed in the One Lord; they surrender and accept the Will of the Infinite Lord.
ਉਹ ਅੱਠੇ ਪਹਰ ਇਕ ਪ੍ਰਭੂ ਦੀ ਹੀ ਯਾਦ ਵਿਚ ਜੁੜੇ ਰਹਿੰਦੇ ਹਨ, ਪ੍ਰਭੂ ਦਾ ਹੀ ਹੁਕਮ ਮੰਨਦੇ ਹਨ। ਇਕਤੈ = ਇੱਕ ਵਿਚ ਹੀ।
ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥
Servant Nanak begs for this one gift: please bless me, Lord, with the Blessed Vision of Your Darshan; my mind is in love with You. ||2||
(ਹੇ ਪ੍ਰਭੂ!) ਦਾਸ ਨਾਨਕ ਭੀ (ਤੇਰੇ ਦਰ ਤੋਂ) ਇਕ ਖੈਰ ਮੰਗਦਾ ਹੈ-ਮੈਨੂੰ ਦੀਦਾਰ ਦੇਹ ਤੇ ਮੈਨੂੰ ਮਨ ਵਿਚ ਆਪਣਾ ਪਿਆਰ ਬਖ਼ਸ਼ ॥੨॥ ਮਨਿ = ਮਨ ਵਿਚ ॥੨॥