ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ

If I forget You, then everyone becomes my enemy. When You come to mind, then they serve me.

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚੋਂ ਭੁੱਲ ਜਾਏਂ ਤਾਂ ਹਰੇਕ ਜੀਵ ਮੈਨੂੰ ਵੈਰੀ ਜਾਪਦਾ ਹੈ, ਪਰ ਜੇ ਤੂੰ ਮੇਰੇ ਚਿੱਤ ਵਿਚ ਆ ਵੱਸੇਂ ਤਾਂ ਹਰ ਕੋਈ ਮੇਰਾ ਆਦਰ ਸਤਕਾਰ ਕਰਦਾ ਹੈ। ਸਭੁ ਕੋ = ਹਰੇਕ ਜੀਵ। ਲਾਗੂ = ਵੈਰੀ। ਚੀਤਿ = ਚਿੱਤ ਵਿਚ। ਆਵਹਿ = ਜੇ ਤੂੰ ਆ ਵੱਸੇਂ। ਸੇਵਾ = ਆਦਰ।

ਅਵਰੁ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥

I do not know any other at all, O True, Invisible, Inscrutable Lord. ||1||

ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਅਭੇਵ ਪ੍ਰਭੂ! ਮੈਨੂੰ (ਜਗਤ ਵਿਚ) ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ ॥੧॥ ਅਵਰੁ = ਹੋਰ। ਸਾਚੇ = ਹੇ ਸਦਾ ਕਾਇਮ ਰਹਿਣ ਵਾਲੇ! ਅਲਖ = ਹੇ ਅਲੱਖ। (ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ)। ਅਭੇਵ = ਜਿਸ ਦਾ ਭੇਦ ਨਾਹ ਪਾਇਆ ਜਾ ਸਕੇ ॥੧॥

ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ

When You come to mind, You are always merciful to me; what can the poor people do to me?

ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਰਹਿੰਦੀ ਹੈ ਉਸ ਉਤੇ ਪਰਮਾਤਮਾ ਸਦਾ ਦਇਆਵਾਨ ਰਹਿੰਦਾ ਹੈ, ਦੁਨੀਆ ਦੇ ਵਿਚਾਰੇ ਲੋਕ ਉਸ ਦਾ ਕੁਝ ਵਿਗਾੜ ਨਹੀਂ ਸਕਦੇ। ਆਵੈ ਚੀਤਿ = ਜੇ ਪਰਮਾਤਮਾ ਚਿੱਤ ਵਿਚ ਆ ਵੱਸੇ। ਵੇਚਾਰੇ = ਨਿਮਾਣੇ।

ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮੑਾਰੇ ॥੧॥ ਰਹਾਉ

Tell me, who should I call good or bad, since all beings are Yours? ||1||Pause||

ਹੇ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ। ਫਿਰ ਦੱਸ, ਕਿਸ ਨੂੰ ਚੰਗਾ ਆਖਿਆ ਜਾ ਸਕਦਾ ਹੈ ਤੇ ਕਿਸ ਨੂੰ ਮੰਦਾ ਕਿਹਾ ਜਾ ਸਕਦਾ ਹੈ? (ਭਾਵ, ਪਰਮਾਤਮਾ ਦੀ ਯਾਦ ਮਨ ਵਿਚ ਵਸਾਣ ਵਾਲੇ ਮਨੁੱਖ ਨੂੰ ਸਭ ਜੀ ਪਰਮਾਤਮਾ ਦੇ ਪੈਦਾ ਕੀਤੇ ਦਿੱਸਦੇ ਹਨ, ਉਹ ਕਿਸੇ ਨੂੰ ਮਾੜਾ ਨਹੀਂ ਸਮਝਦਾ) ॥੧॥ ਰਹਾਉ ॥ ਕਹੁ = ਦੱਸ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ॥੧॥ ਰਹਾਉ ॥

ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ

You are my Shelter, You are my Support; giving me Your hand, You protect me.

ਹੇ ਪ੍ਰਭੂ! ਮੈਨੂੰ ਤੇਰੀ ਹੀ ਓਟ ਹੈ, ਤੇਰਾ ਹੀ ਆਸਰਾ ਹੈ, ਤੂੰ ਆਪਣਾ ਹੱਥ ਦੇ ਕੇ ਆਪ (ਸਾਡੀ) ਰੱਖਿਆ ਕਰਦਾ ਹੈਂ। ਆਧਾਰਾ = ਆਸਰਾ। ਦੇਇ = ਦੇ ਕੇ।

ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਕੋਊ ਭਾਖੈ ॥੨॥

That humble being, upon whom You bestow Your Grace, is not touched by slander or suffering. ||2||

ਜਿਸ ਮਨੁੱਖ ਉਤੇ ਤੇਰੀ (ਮੇਹਰ ਦੀ) ਨਜ਼ਰ ਹੋਵੇ ਉਸ ਨੂੰ ਕੋਈ ਮਨੁੱਖ ਮੰਦਾ ਬਚਨ ਨਹੀਂ ਆਖਦਾ ॥੨॥ ਕਉ = ਨੂੰ। ਬਿਪੁ = {विप्रेय} ਮੰਦਾ ਬਚਨ। ਭਾਖੈ = ਆਖਦਾ ॥੨॥

ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ

That is peace, and that is greatness, which is pleasing to the mind of the Dear Lord God.

ਹੇ ਪ੍ਰਭੂ ਜੀ! ਜੇਹੜੀ ਗੱਲ ਤੈਨੂੰ ਆਪਣੇ ਮਨ ਵਿਚ ਚੰਗੀ ਲੱਗਦੀ ਹੈ ਉਹੀ ਮੇਰੇ ਵਾਸਤੇ ਸੁਖ ਹੈ, ਉਹੀ ਮੇਰੇ ਵਾਸਤੇ ਆਦਰ ਸਤਕਾਰ ਹੈ। ਓਹੋ = ਉਹ ਹੀ। ਓਹਾ = ਉਹ ਹੀ {ਇਸਤ੍ਰੀਲਿੰਗ ਲਫ਼ਜ਼ "ਓਹੋ" ਦਾ}। ਮਨਿ = ਮਨ ਵਿਚ। ਭਾਣੀ = ਪਸੰਦ ਆਉਂਦੀ।

ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥

You are all-knowing, You are forever compassionate; obtaining Your Name, I revel in it and make merry. ||3||

ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਦਾ ਸਭ ਜੀਵਾਂ ਤੇ ਦਇਆਵਾਨ ਰਹਿੰਦਾ ਹੈਂ। ਮੈਂ ਤਦੋਂ ਹੀ ਅਨੰਦ ਪ੍ਰਤੀਤ ਕਰ ਸਕਦਾ ਹਾਂ ਜਦੋਂ ਮੈਨੂੰ ਤੇਰਾ ਨਾਮ ਮਿਲਿਆ ਰਹੇ ॥੩॥ ਦਾਨਾ = ਜਾਣਨ ਵਾਲਾ। ਮਾਣੀ = ਮੈਂ ਮਾਣਾਂ। ਸਦ = ਸਦਾ ॥੩॥

ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ

I offer my prayer to You; my body and soul are all Yours.

ਹੇ ਪ੍ਰਭੂ! ਤੇਰੇ ਅੱਗੇ ਮੇਰੀ ਅਰਦਾਸ ਹੈ-ਮੇਰੀ ਇਹ ਜਿੰਦ ਮੇਰਾ ਇਹ ਸਰੀਰ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਜੀਉ = ਜਿੰਦ। ਪਿੰਡੁ = ਸਰੀਰ।

ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਜਾਣੈ ਮੇਰਾ ॥੪॥੧੦॥੪੯॥

Says Nanak, this is all Your greatness; no one even knows my name. ||4||10||49||

ਨਾਨਕ ਆਖਦਾ ਹੈ- (ਜੇ ਕੋਈ ਮੇਰਾ ਆਦਰ ਸਤਕਾਰ ਕਰਦਾ ਹੈ ਤਾਂ) ਇਹ ਤੇਰੀ ਹੀ ਬਖ਼ਸ਼ੀ ਹੋਈ ਵਡਿਆਈ ਹੈ। (ਜੇ ਮੈਂ ਤੈਨੂੰ ਭੁਲਾ ਬੈਠਾਂ ਤਾਂ) ਕੋਈ ਜੀਵ ਮੇਰਾ ਨਾਮ ਪਤਾ ਕਰਨ ਦੀ ਭੀ ਪਰਵਾਹ ਨਾਹ ਕਰੇ ॥੪॥੧੦॥੪੯॥ ਨਾਨਕ = ਹੇ ਨਾਨਕ! ॥੪॥੧੦॥੪੯॥