ਉਤਮ ਸਲੋਕ ਸਾਧ ਕੇ ਬਚਨ

The most sublime hymns are the Words of the Holy.

ਸਾਧ (ਗੁਰੂ) ਦੇ ਬਚਨ ਸਭ ਤੋਂ ਚੰਗੀ ਸਿਫ਼ਤ-ਸਾਲਾਹ ਦੀ ਬਾਣੀ ਹਨ, ਸਲੋਕ = ਸਿਫ਼ਤਿ-ਸਾਲਾਹ ਹੀ ਬਾਣੀ।

ਅਮੁਲੀਕ ਲਾਲ ਏਹਿ ਰਤਨ

These are priceless rubies and gems.

ਇਹ ਅਮੋਲਕ ਲਾਲ ਹਨ, ਅਮੋਲਕ ਰਤਨ ਹਨ। ਏਹਿ = ਲਫ਼ਜ਼ 'ਏਹ' ਤੋਂ 'ਬਹੁ-ਵਚਨ' ਹੈ। ਅਮੁਲੀਕ = ਅਮੋਲਕ।

ਸੁਨਤ ਕਮਾਵਤ ਹੋਤ ਉਧਾਰ

One who listens and acts on them is saved.

(ਇਹਨਾਂ ਬਚਨਾਂ ਨੂੰ) ਸੁਣਿਆਂ ਤੇ ਕਮਾਇਆਂ ਬੇੜਾ ਪਾਰ ਹੁੰਦਾ ਹੈ,

ਆਪਿ ਤਰੈ ਲੋਕਹ ਨਿਸਤਾਰ

He himself swims across, and saves others as well.

(ਜੋ ਕਮਾਉਂਦਾ ਹੈ) ਉਹ ਆਪ ਤਰਦਾ ਹੈ ਤੇ ਲੋਕਾਂ ਦਾ ਭੀ ਨਿਸਤਾਰਾ ਕਰਦਾ ਹੈ। ਲੋਕਹ ਨਿਸਤਾਰ = ਲੋਕਾਂ ਦਾ ਨਿਸਤਾਰਾ।

ਸਫਲ ਜੀਵਨੁ ਸਫਲੁ ਤਾ ਕਾ ਸੰਗੁ

His life is prosperous, and his company is fruitful;

ਉਸ ਮਨੁੱਖ ਦੀ ਜ਼ਿੰਦਗੀ ਪੂਰੀਆਂ ਮੁਰਾਦਾਂ ਵਾਲੀ ਹੁੰਦੀ ਹੈ, ਉਸ ਦੀ ਸੰਗਤਿ ਹੋਰਨਾਂ ਦੀਆਂ ਮੁਰਾਦਾਂ ਪੂਰੀਆਂ ਕਰਦੀ ਹੈ; ਸਫਲ = ਪੂਰੀਆਂ ਮੁਰਾਦਾਂ ਵਾਲਾ।

ਜਾ ਕੈ ਮਨਿ ਲਾਗਾ ਹਰਿ ਰੰਗੁ

his mind is imbued with the love of the Lord.

ਜਿਸ ਦੇ ਮਨ ਵਿਚ ਪ੍ਰਭੂ ਦਾ ਪਿਆਰ ਬਣ ਜਾਂਦਾ ਹੈ। ਹਰਿ ਰੰਗੁ = ਪ੍ਰਭੂ ਦਾ ਪਿਆਰ।

ਜੈ ਜੈ ਸਬਦੁ ਅਨਾਹਦੁ ਵਾਜੈ

Hail, hail to him, for whom the sound current of the Shabad vibrates.

(ਉਸ ਦੇ ਅੰਦਰ) ਚੜ੍ਹਦੀਆਂ ਕਲਾਂ ਦੀ ਰੌ ਸਦਾ ਚਲਦੀ ਹੈ, ਜੈ ਜੈ ਸਬਦੁ = ਫ਼ਤਹ ਦੀ ਆਵਾਜ਼, ਚੜ੍ਹਦੀ ਕਲਾ ਦੀ ਰੌ। ਅਨਾਹਦੁ = ਇਕ-ਰਸ, ਸਦਾ।

ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ

Hearing it again and again, he is in bliss, proclaiming God's Praises.

ਜਿਸ ਨੂੰ ਸੁਣ ਕੇ (ਭਾਵ ਮਹਿਸੂਸ ਕਰ ਕੇ) ਉਹ ਖ਼ੁਸ਼ ਹੁੰਦਾ ਹੈ (ਕਿਉਂਕਿ) ਪ੍ਰਭੂ (ਉਸ ਦੇ ਅੰਦਰ) ਆਪਣਾ ਨੂਰ ਰੋਸ਼ਨ ਕਰਦਾ ਹੈ। ਗਾਜੈ = ਗੱਜਦਾ ਹੈ, ਨੂਰ ਪਰਗਟ ਕਰਦਾ ਹੈ।

ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ

The Lord radiates from the foreheads of the Holy.

ਗੋਪਾਲ ਪ੍ਰਭੂ ਜੀ ਉਚੀ ਕਰਨੀ ਵਾਲੇ ਬੰਦੇ ਦੇ ਮੱਥੇ ਉਤੇ ਪਰਗਟ ਹੁੰਦੇ ਹਨ, ਮਹਾਂਤ = ਉੱਚੀ ਕਰਣੀ ਵਾਲਾ ਮਨੁੱਖ।

ਨਾਨਕ ਉਧਰੇ ਤਿਨ ਕੈ ਸਾਥੇ ॥੩॥

Nanak is saved in their company. ||3||

ਹੇ ਨਾਨਕ! ਅਜੇਹੇ ਬੰਦੇ ਦੇ ਨਾਲ ਹੋਰ ਕਈ ਮਨੁੱਖਾਂ ਦਾ ਬੇੜਾ ਪਾਰ ਹੁੰਦਾ ਹੈ ॥੩॥