ਸਲੋਕ ਮਃ

Salok, Third Mehl:

ਸਲੋਕ, ਤੀਜੀ ਪਾਤਸ਼ਾਹੀ।

ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ

Worship the Divine, Supreme Soul, with the intuitive peace and poise of the Guru.

ਗੁਰੂ ਦੀ ਮਤਿ ਲੈ ਕੇ ਤੇ ਗੁਰੂ ਦੇ ਸੁਭਾਉ ਵਿਚ (ਆਪਣਾ ਸੁਭਾਉ ਲੀਨ ਕਰ ਕੇ) ਜੀਵ-ਆਤਮਾ ਦਾ ਪ੍ਰਕਾਸ਼ ਕਰਨ ਵਾਲੇ (ਹਰੀ) ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਆਤਮਾ ਦੇਉ = ਪਰਮਾਤਮਾ। ਸਹਜਿ = ਸਹਜ ਵਿਚ, ਗਿਆਨ ਅਵਸਥਾ ਵਿਚ। ਸੁਭਾਇ = ਸੁਭਾਵ ਵਿਚ (ਲੀਨ ਹੋ ਕੇ)।

ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ

If the individual soul has faith in the Supreme Soul, then it shall obtain realization within its own home.

(ਇਸ ਤਰ੍ਹਾਂ) ਜਦੋਂ ਜੀਵ ਨੂੰ ਪ੍ਰਭੂ (ਦੀ ਹੋਂਦ ਤੇ) ਸਿਦਕ ਬੱਝ ਜਾਵੇ, ਤਾਂ ਹਿਰਦੇ ਵਿਚ ਹੀ (ਪ੍ਰਭੂ ਨਾਲ) ਪਿਆਰ ਬਣ ਜਾਂਦਾ ਹੈ (ਤੇ ਤੀਰਥ ਆਦਿਕਾਂ ਤੇ ਜਾਣ ਦੀ ਲੋੜ ਨਹੀਂ ਰਹਿੰਦੀ), ਪ੍ਰਤੀਤਿ = ਯਕੀਨ। ਪਰਚਾ = ਵਾਕਫ਼ੀ, ਪਿਆਰ।

ਆਤਮਾ ਅਡੋਲੁ ਡੋਲਈ ਗੁਰ ਕੈ ਭਾਇ ਸੁਭਾਇ

The soul becomes steady, and does not waver, by the natural inclination of the Guru's Loving Will.

ਕਿਉਂਕਿ ਸਤਿਗੁਰੂ ਦੇ ਪਿਆਰ ਵਿਚ ਤੇ ਸੁਭਾਉ ਵਿਚ (ਵਰਤਿਆਂ) ਜੀਵਾਤਮਾ (ਮਾਇਆਂ ਵਲੋਂ) ਅਹਿੱਲ ਹੋ ਕੇ ਡੋਲਣੋਂ ਹਟ ਜਾਂਦਾ ਹੈ।

ਗੁਰ ਵਿਣੁ ਸਹਜੁ ਆਵਈ ਲੋਭੁ ਮੈਲੁ ਵਿਚਹੁ ਜਾਇ

Without the Guru, intuitive wisdom does not come, and the filth of greed does not depart from within.

ਸਤਿਗੁਰੂ ਤੋਂ ਬਿਨਾ ਅਡੋਲ ਅਵਸਥਾ ਨਹੀਂ ਆਉਂਦੀ, ਤੇ ਨਾਹ ਹੀ ਮਨ ਵਿਚੋਂ ਲੋਭ-ਮੈਲ ਦੂਰ ਹੁੰਦੀ ਹੈ।

ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ

If the Lord's Name abides within the mind, for a moment, even for an instant, it is like bathing at all the sixty-eight sacred shrines of pilgrimage.

ਜੇ ਇਕ ਪਲਕ ਭਰ ਭੀ ਪ੍ਰਭੂ ਦਾ ਨਾਮ ਮਨ ਵਿਚ ਵੱਸ ਜਾਏ (ਭਾਵ, ਜੇ ਜੀਵ ਇਕ ਮਨ ਇਕ ਪਲਕ ਭਰ ਭੀ ਨਾਮ ਜਪ ਸਕੇ) ਤਾਂ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲੈਂਦਾ ਹੈ,

ਸਚੇ ਮੈਲੁ ਲਗਈ ਮਲੁ ਲਾਗੈ ਦੂਜੈ ਭਾਇ

Filth does not stick to those who are true, but filth attaches itself to those who love duality.

(ਕਿਉਂਕਿ) ਸੱਚੇ ਵਿਚ ਜੁੜੇ ਹੋਏ ਨੂੰ ਮੈਲ ਨਹੀਂ ਲਗਦੀ, ਮੈਲ਼ (ਸਦਾ) ਮਾਇਆ ਦੇ ਪਿਆਰ ਵਿਚ ਲੱਗਦੀ ਹੈ,

ਧੋਤੀ ਮੂਲਿ ਉਤਰੈ ਜੇ ਅਠਸਠਿ ਤੀਰਥ ਨਾਇ

This filth cannot be washed off, even by bathing at the sixty-eight sacred shrines of pilgrimage.

ਤੇ ਉਹ ਮੈਲ ਕਦੇ ਭੀ ਧੋਤਿਆਂ ਨਹੀਂ ਉਤਰਦੀ, ਭਾਵੇਂ ਅਠਾਹਠ ਤੀਰਥਾਂ ਦੇ ਇਸ਼ਨਾਨ ਪਏ ਕਰੀਏ। ਨਾਇ = ਨ੍ਹਾਇ, ਨ੍ਹਾ ਲੈਂਦਾ ਹੈ।

ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ

The self-willed manmukh does deeds in egotism; he earns only pain and more pain.

(ਕਾਰਨ ਇਹ ਹੁੰਦਾ ਹੈ ਕਿ) ਮਨੁੱਖ (ਗੁਰੂ ਵਲੋਂ) ਮਨਮੁਖ (ਹੋ ਕੇ) ਅਹੰਕਾਰ ਦੇ ਆਸਰੇ (ਤੀਰਥ-ਇਸ਼ਨਾਨ ਆਦਿਕ) ਕਰਮ ਕਰਦਾ ਹੈ, ਤੇ ਦੁੱਖ ਹੀ ਦੁੱਖ ਸਹੇੜਦਾ ਹੈ।

ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥

O Nanak, the filthy ones become clean only when they meet and surrender to the True Guru. ||1||

ਹੇ ਨਾਨਕ! ਮੈਲਾ (ਮਨ) ਤਦੋਂ ਹੀ ਪਵਿਤ੍ਰ ਹੁੰਦਾ ਹੈ, ਜੇ (ਜੀਵ) ਸਤਿਗੁਰੂ ਵਿਚ ਲੀਨ ਹੋ ਜਾਵੇ (ਭਾਵ, ਆਪਾ-ਭਾਵ ਮਿਟਾ ਦੇਵੇ) ॥੧॥